- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਮੇਰੀ ਪੰਜਾਬੀ, ਮੇਰਾ ਮਾਣ’ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨਾਲ ਜੁੜਨ ਦਾ ਦਿੱਤਾ ਸੁਨੇਹਾ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਵਿਖੇ ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਚਲਾਈ ਜਾ ਰਹੀ ਵੱਡੀ ਮੁਹਿੰਮ ‘ਮੇਰੀ ਪੰਜਾਬੀ, ਮੇਰਾ ਮਾਣ’ ਤਹਿਤ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਪ੍ਰਤੀ ਆਪਣਾ ਸਨੇਹ ਅਤੇ ਮਾਣ ਪ੍ਰਗਟ ਕਰਦਿਆਂ ਪੰਜਾਬੀ ਵਿੱਚ ਦਸਤਖ਼ਤ ਕੀਤੇ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਪੰਜਾਬੀ ਭਾਸ਼ਾ ਨਾਲ ਸਬੰਧਤ ਕਵਿਤਾਵਾਂ ਦਾ ਉਚਾਰਨ ਵੀ ਕੀਤਾ ਗਿਆ। ਅਧਿਆਪਕਾਂ ਵੱਲੋਂ ਬੱਚਿਆਂ ਨੂੰ ਪੰਜਾਬੀ ਬੋਲੀ ਦੀ ਮਹੱਤਤਾ, ਪੰਜਾਬੀ ਵਿਰਸੇ ਨਾਲ ਇਸ ਦੇ ਗਹਿਰੇ ਸਬੰਧ ਅਤੇ ਆਪਣੀ ਮਾਂ-ਬੋਲੀ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ, ਡਾਇਰੈਕਟਰ-ਪ੍ਰਿੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ ਅਤੇ ਪ੍ਰਿੰਸੀਪਲ ਸ਼੍ਰੀਮਤੀ ਸੋਮਾ ਦੇਵੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬੀ ਸਾਡੀ ਮਾਂ-ਬੋਲੀ, ਸੱਭਿਆਚਾਰ ਅਤੇ ਵਿਰਸੇ ਦੀ ਪਹਿਚਾਣ ਹੈ। ਇਸ ਲਈ ਹਰ ਵਿਦਿਆਰਥੀ ਨੂੰ ਪੰਜਾਬੀ ਭਾਸ਼ਾ ਦਾ ਸਤਿਕਾਰ ਕਰਦਿਆਂ ਇਸ ਦੀ ਵਰਤੋਂ ਅਤੇ ਪ੍ਰਸਾਰ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਮੁਹਿੰਮ ਦੌਰਾਨ ਵਿਦਿਆਰਥੀਆਂ ਵਿੱਚ ਪੰਜਾਬੀ ਭਾਸ਼ਾ ਪ੍ਰਤੀ ਉਤਸ਼ਾਹ ਅਤੇ ਮਾਣ ਦੀ ਭਾਵਨਾ ਦੇਖਣ ਨੂੰ ਮਿਲੀ।