ਮੁੱਖ ਮੰਤਰੀ ਮਾਨ ਨੇ ਸਾਰੇ ਵਾਅਦੇ ਪੂਰੇ ਕੀਤੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਾਸੀਆਂ ਨਾਲ ਕੀਤੇ ਵਾਅਦਿਆਂ ਨੂੰ ਕੀਤਾ ਪੂਰਾ ; ‘ਆਪ’ ਆਗੂ
Publish Date: Sat, 04 Apr 2026 03:29 PM (IST)
Updated Date: Sun, 05 Apr 2026 03:58 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਹਰ ਵਾਅਦੇ ’ਤੇ ਖਰਾ ਉਤਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਸਕੱਤਰ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਨੈਸ਼ਨਲ ਅਵਾਰਡੀ ਡਾ. ਹਰਪਾਲ ਸਿੰਘ ਢਿੱਲਵਾਂ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਦੇ ਸਾਬਕਾ ਨਿੱਜੀ ਸਹਾਇਕ ਤੇ ‘ਨਸ਼ਾ ਮੁਕਤੀ ਮੋਰਚਾ’ ਜ਼ਿਲ੍ਹਾ ਫ਼ਰੀਦਕੋਟ ਦੇ ਵਾਈਸ ਕੋਆਰਡੀਨੇਟਰ ਪ੍ਰੋ. ਗੁਰਸੇਵਕ ਸਿੰਘ, ਆਮ ਆਦਮੀ ਪਾਰਟੀ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਜੁਆਇੰਟ ਸਕੱਤਰ ਤੇ ਆਮ ਆਦਮੀ ਪਾਰਟੀ ਸ਼ੋਸ਼ਲ ਮੀਡੀਆ ਬਲਾਕ ਜੈਤੋ ਦੇ ਪ੍ਰਧਾਨ ਸੁਖਰੀਤ ਸਿੰਘ ਰੋਮਾਣਾ, ਆਮ ਆਦਮੀ ਪਾਰਟੀ ਬਲਾਕ ਜੈਤੋ ਦੇ ਪ੍ਰਧਾਨ ਤੇ ਪਿੰਡ ਢੈਪਈ ਦੇ ਸਰਪੰਚ ਰਣਧੀਰ ਸਿੰਘ ‘ਧੀਰਾ ਚਹਿਲ’, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡ ਕਰੀਰਵਾਲੀ ਦੇ ਪੰਚਾਇਤ ਮੈਂਬਰ ਹਰਮੇਲ ਸਿੰਘ ਬਾਠ, ਆਮ ਆਦਮੀ ਪਾਰਟੀ ਸ਼ੋਸ਼ਲ ਮੀਡੀਆ ਬਲਾਕ ਜੈਤੋ ਦੇ ਪ੍ਰਧਾਨ ਲੱਬੀ ਸਿੰਘ ਧਾਲੀਵਾਲ ਵਾੜਾ ਭਾਈਕਾ ਅਤੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਰਣਜੀਤ ਸਿੰਘ ਬਰਾੜ ਡੇਲਿਆਂਵਾਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ। ਉਨ੍ਹਾਂ ਕਿਹਾ ਕਿ 2022 ਦੇ ਇਲੈੱਕਸ਼ਨ ਵਿਚ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਾਸੀਆਂ ਨਾਲ ਕੀਤੇ ਹੋਏ ਹਰ ਵਾਅਦੇ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੂਰਾ ਕੀਤਾ ਹੈ, ਉਹ ਚਾਹੇ ਹਰ ਘਰ ਨੂੰ 600 ਯੂਨਿਟ ਬਿਜਲੀ ਮਾਫ਼ ਕਰਨਾ, ਖੇਤਾਂ ਵਿਚ ਕਿਸਾਨਾਂ ਨੂੰ ਰਾਤ ਦੀ ਬਜਾਏ ਦਿਨ ਵੇਲੇ ਪਾਵਰ ਦੇਣਾ, ਬੀਬੀਆਂ ਨੂੰ ਬੱਸ ਵਿਚ ਸਫ਼ਰ ਵੀ, 10 ਲੱਖ ਰੁਪਏ ਤੱਕ ਦਾ ਹਸਪਤਾਲ ਵਿਚ ਇਲਾਜ ਵੀ, ਨਸ਼ਾ ਮੁਕਤ ਪੰਜਾਬ ਬਣਾਉਣਾ, ਜਰਨਲ ਕੈਟਾਗਰੀ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐੱਸ.ਸੀ. ਸਮਾਜ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ, ਸਕੂਲਾਂ ਨੂੰ ਸਮਾਰਟ ਬਣਾਉਣ ਦਾ ਵਾਅਦਾ, ਪੰਜਾਬ ਦੇ ਬੱਚਿਆਂ ਲਈ ਵਧੀਆ ਕਾਲਜ ਅਤੇ ਯੂਨੀਵਰਸਿਟੀਆਂ ਬਣਾ ਕੇ ਦੇਣ ਦਾ ਵਾਅਦਾ, ਪਿੰਡਾਂ ਸ਼ਹਿਰਾਂ ਵਿਚ ਸਿਹਤ ਦੀ ਦੇਖਭਾਲ ਅਤੇ ਫਿਟਨਸ ਲਈ ਯੋਗਾ ਦੀਆਂ ਕਲਾਸਾਂ ਲਗਵਾਉਣੀਆਂ, ਘਰ ਦੀ ਰਸੋਈ ਦਾ ਰਾਸ਼ਨ ਦੇਣ ਵਰਗੇ ਸਾਰੇ ਵਾਅਦੇ ਪੂਰੇ ਕੀਤੇ ਅਤੇ ਹੁਣ ਸਾਡਾ ਫ਼ਰਜ਼ ਬਣਦਾ ਹੈ ਕਿ ਇਨ੍ਹਾਂ ਕੀਤੇ ਹੋਏ ਵਾਅਦਿਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਜੇਕਰ ਅਸੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਹੋਏ ਕੰਮਾਂ ਨੂੰ ਹਰ ਘਰ ਤੱਕ ਪਹੁੰਚਾ ਦਿੱਤਾ ਤਾਂ 2027 ਵਿਚ ਕੋਈ ਵੀ ਰਾਜਨੀਤਿਕ ਪਾਰਟੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਨਹੀਂ ਰੋਕ ਸਕੇਗੀ।