ਮੁਫਤ ਇਲਾਜ ਯਕੀਨੀ ਬਣਾਇਆ ਜਾਵੇਗਾ : ਸੰਧਵਾਂ
ਲੋੜਵੰਦ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ: ਸਪੀਕਰ ਸੰਧਵਾਂ
Publish Date: Wed, 25 Feb 2026 03:32 PM (IST)
Updated Date: Thu, 26 Feb 2026 04:01 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਲਕਾ ਕੋਟਕਪੂਰਾ ਵਿੱਚ ਲੋੜਵੰਦ ਅਤੇ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪਿੰਡ ਸੰਧਵਾਂ, ਪਿੰਡ ਮਿਸ਼ਰੀਵਾਲਾ, ਪਿੰਡ ਭੈਰੋਂ ਭੱਟੀ ਅਤੇ ਵਾਰਡ ਨੰ. 26 ਕੋਟਕਪੂਰਾ ਵਿਖੇ 1 ਮਾਰਚ 2026 ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਯੋਗ ਲਾਭਪਾਤਰੀਆਂ ਦੇ ਸਿਹਤ ਬੀਮਾ ਕਾਰਡ ਤਿਆਰ ਕੀਤੇ ਜਾਣਗੇ, ਤਾਂ ਜੋ ਉਹ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣ। ਸਪੀਕਰ ਸ. ਸੰਧਵਾਂ ਨੇ ਹਲਕੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਕੈਂਪਾਂ ਵਿੱਚ ਪਹੁੰਚ ਕੇ ਇਸ ਲੋਕ-ਹਿਤੈਸ਼ੀ ਯੋਜਨਾ ਦਾ ਲਾਭ ਲੈਣ।