ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜਥਾ ਰਵਾਨਾ
-ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸਪੀਕਰ ਸੰਧਵਾਂ ਨੇ ਪਿੰਡ ਕੋਟਸੁਖੀਆ ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਲਈ ਕੀਤੀ ਰਵਾਨਾ
Publish Date: Sun, 19 Apr 2026 03:55 PM (IST)
Updated Date: Mon, 20 Apr 2026 04:01 AM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾ ਨੇ ਕੋਟਕਪੂਰਾ ਦੇ ਪਿੰਡ ਕੋਟਸੁਖੀਆ ਤੋਂ ਸ਼ਰਧਾਲੂਆਂ ਦੀ ਇੱਕ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਰਵਾਨਾ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਵੱਲੋਂ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਮੰਗਲਮਈ ਯਾਤਰਾ ਲਈ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਭਲਾਈ ਯੋਜਨਾ ਹੈ, ਜਿਸ ਦੇ ਤਹਿਤ ਆਮ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸ਼ਰਧਾਲੂ ਉਥੇ ਜਾ ਕੇ ਪੰਜਾਬ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਨ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਧਾਰਮਿਕ ਯਾਤਰਾ ਕਰਨ ਲਈ ਵੱਡੀ ਸਹੂਲਤ ਮਿਲ ਰਹੀ ਹੈ। ਇਸ ਮੌਕੇ ਬਲਦੇਵ ਸਿੰਘ , ਭਿੰਦਰ ਸਿੰਘ , ਸ਼ਿੰਦਾ ਸਿੰਘ ਧਾਲੀਵਾਲ , ਬਲਰਾਜ ਸਿੰਘ ਸਰਪੰਚ ਕੋਟਸੁਖੀਆਂ , ਗੁਰਮੀਤ ਸਿੰਘ ਨੰਬਰਦਾਰ , ਜਾਲੋਰ ਸਿੰਘ , ਜਗਜੀਤ ਸਿੰਘ , ਕਾਕਾ ਸਿੰਘ ਖਾਲਸਾ , ਸਰਬਜੀਤ ਸਿੰਘ ਸਰਪੰਚ , ਰੇਸ਼ਮ ਸਿੰਘ ਕਲੇਰ , ਬਾਲਾ ਡੇਅਰੀ ਕਲੇਰ , ਸ਼ਮਿੰਦਰ ਸਿੰਘ , ਸਨੀ ਕੁਮਾਰ , ਗੁਰਬਿੰਦਰ ਸਿੰਘ , ਸਾਹਿਲ , ਬਰਿੰਦਰ ਪਾਲ ਸਿੰਘ , ਦਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।