ਵਿਧਾਇਕ ਅਮੋਲਕ ਸਿੰਘ ਨੇ ਨਵੇਂ ਸਾਲ ਦੀ ਵਧਾਈ ਦਿੱਤੀ
ਵਿਧਾਇਕ ਅਮੋਲਕ ਸਿੰਘ ਨੇ ਜੈਤੋ ਹਲਕਾ ਵਾਸੀਆਂ ਨੂੰ ਦਿੱਤੀਆਂ ਨਵੇਂ ਸਾਲ ਦੀਆਂ ਵਧਾਈਆਂ
Publish Date: Thu, 01 Jan 2026 03:22 PM (IST)
Updated Date: Fri, 02 Jan 2026 04:02 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ, ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕੇਮਟੀ ਤੇ ਪੇਪਰ ਐਂਡ ਲਾਇਬ੍ਰੇਰੀ ਦੇ ਮੈਂਬਰ ਇੰਜੀਨੀਅਰ ਅਮੋਲਕ ਸਿੰਘ ਨੇ ਨਵੇਂ ਸਾਲ-2026 ਦੀਆਂ ਸਮੂਹ ਹਲਕਾ ਵਾਸੀਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਉਹ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਨਵਾਂ ਸਾਲ ਹਰ ਇੱਕ ਲਈ ਖੁਸ਼ੀਆਂ, ਖੇੜੇ ਅਤੇ ਖੁਸ਼ਹਾਲੀ ਲੈ ਕੇ ਆਵੇ। ਉਨ੍ਹਾਂ ਹਲਕਾ ਜੈਤੋ ਦੇ ਸਮੂਹ ਵਸਨੀਕਾਂ, ਚੇਅਰਮੈਨਾਂ, ਨਗਰ ਕੌਂਸਲਰਾਂ, ਜ਼ਿਲ੍ਹਾ ਪ੍ਰੀਸ਼ਦ/ਬਲਾਕ ਸੰਮਤੀ ਮੈਂਬਰਾਂ, ਸਰਪੰਚਾਂ/ਪੰਚਾਂ, ‘ਆਪ’ ਆਗੂਆਂ/ਵਰਕਰਾਂ, ਵੋਟਰਾਂ, ਸਪੋਰਟਰਾਂ, ਸਮਾਜ ਸੇਵਕਾਂ, ਦਾਨੀ ਸੱਜਣਾਂ, ਸਰਕਾਰੀ/ਪ੍ਰਾਈਵੇਟ ਪ੍ਰਸ਼ਾਸਕਾਂ, ਅਧਿਆਪਕਾਂ, ਕਰਮਚਾਰੀਆਂ ਅਤੇ ਮੀਡੀਆ ਕਰਮੀਆਂ ਦੀ ਲੰਬੀ ਉਮਰ ਅਤੇ ਸਿਹਤਯਾਬੀ ਲਈ ਵੀ ਕਾਮਨਾ ਕੀਤੀ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਅੱਗੇ ਕਿਹਾ ਕਿ ਹਰ ਇੱਕ ਵਿਅਕਤੀ ਦੀ ਜ਼ਿੰਦਗੀ ’ਚ ਉਤਰਾਅ-ਚੜਾਅ ਆਉਂਦੇ ਹਨ ਅਤੇ ਉਨ੍ਹਾਂ ਰੁਕਾਵਟਾਂ ਨੂੰ ਪਾਰ ਕਰਕੇ ਮੰਜ਼ਿਲ ਪ੍ਰਾਪਤ ਕਰਨਾ ਹੀ ਅਸਲ ਜ਼ਿੰਦਗੀ ਹੈ। ਉਨ੍ਹਾਂ ਵਾਹਿਗੁਰੂ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਹੀ ਕਾਮਨਾ ਹੈ ਕਿ ਹਰ ਵਿਅਕਤੀ ਇਸ ਨਵੇਂ ਸਾਲ ’ਚ ਆਪਣੇ ਮਿੱਥੇ ਹੋਏ ਟੀਚੇ ਨੂੰ ਪ੍ਰਾਪਤ ਕਰੇ ਤੇ ਮੰਜ਼ਿਲਾਂ ਨੂੰ ਛੂਹ ਕੇ ਤਰੱਕੀਆਂ ਪ੍ਰਾਪਤ ਕਰੇ ਅਤੇ ਆਪਣੇ ਸਮਾਜ, ਦੇਸ਼ ਤੇ ਕੌਮ ਦੀ ਸੇਵਾ ਕਰੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਆਸ ਕਰਦੇ ਹਨ ਕਿ ਇਹ ਨਵਾਂ ਸਾਲ ਜੈਤੋ ਹਲਕੇ ਦੇ ਹੋਰ ਸਰਵਪੱਖੀ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਉਨ੍ਹਾਂ ਲੋਕ ਭਲਾਈ ਦੇ ਕੰਮਾਂ ਨਾਲ ਜੁੜੇ ਨੁਮਾਇੰਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਿਧਾਨ ਸਭਾ ਹਲਕਾ ਜੈਤੋ ਨੂੰ ਪੰਜਾਬ ਦਾ ਮੋਹਰੀ ਹਲਕਾ ਬਣਾਉਣ ਲਈ ਦ੍ਰਿੜ ਸੰਕਲਪ ਲੈਣ ਤਾਂ ਜੋ ਵਿਕਾਸ ਦਾ ਫ਼ਲ ਹਲਕਾ ਵਾਸੀਆਂ ਤੱਕ ਪਹੁੰਚ ਸਕੇ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਰਾਜ ਅੰਦਰ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਜੈਤੋ ਹਲਕੇ ਅੰਦਰ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਵਿਕਾਸ ਕਾਰਜ ਬਿਨਾਂ ਕਿਸੇ ਪੱਖਪਾਤ ਦੇ ਸੁਚਾਰੂ ਢੰਗ ਨਾਲ ਕਰਵਾਏ ਗਏ ਹਨ ਅਤੇ ਉਹ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹਨ।