- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਅਮੋਲਕ ਸਿੰਘ ਨੇ ਸਕੂਲ ’ਚ ਆਧੁਨਿਕ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀ. ਅਮੋਲਕ ਸਿੰਘ ਨੇ ਫਰੀਡਮ ਫਾਈਟਰ ਮਾਸਟਰ ਕਰਤਾ ਰਾਮ ਸੇਵਕ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਜੈਤੋ (ਜ਼ਿਲ੍ਹਾ ਫ਼ਰੀਦਕੋਟ) ਵਿਖੇ ਆਧੁਨਿਕ ਕੰਪਿਊਟਰ ਲੈਬ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਅਮੋਲਕ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਇਸ ਲੈਬ ਨੂੰ ਆਧੁਨਿਕ ਦਿੱਖ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲੈਬ ਵਿਚ 2 ਨਵੇਂ ਐਲ.ਈ.ਡੀ ਪੈਨਲਾਂ, ਕੈਮਰਿਆਂ ਅਤੇ 16 ਕੰਪਿਊਟਰਾਂ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਅਜੋਕੇ ਆਧੁਨਿਕ ਦੌਰ ਵਿਚ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਸਮੇਂ ਦਾ ਹਾਣੀ ਬਣਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਕਰਨ ਲਈ ਜਿੱਥੇ ਅਤਿ ਆਧੁਨਿਕ ਬੁਨਿਆਂਦੀ ਢਾਂਚਾ ਵਿਕਸਤ ਕੀਤਾ ਜਾ ਰਿਹਾ ਹੈ ਉੱਥੇ ਹੀ ਸਕੂਲੀ ਸਿੱਖਿਆ ਵਿਚ ਨਿਰੰਤਰ ਸੁਧਾਰ ਲਿਆਉਣ ਦੀ ਦਿਸ਼ਾ ਵਿਚ ਲੋੜ ਮੁਤਾਬਿਕ ਨਵੀਂਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਵਿਧਾਇਕ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਪੜਾਅਵਾਰ ਢੰਗ ਨਾਲ ਸਕੂਲ ਆਫ਼ ਐਮੀਨੈਂਸ ਵਜੋਂ ਵਿਕਸਤ ਕਰਦੇ ਹੋਏ ਹਰ ਪੱਧਰ ਦੀ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਕੇ ਸਿੱਖਿਆ ਦੇ ਖੇਤਰ ਵਿਚ ਨਾਮ ਰੌਸ਼ਨ ਕਰਨ ਦੇ ਸਮਰੱਥ ਬਣ ਸਕਣ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਿਕੰਦਰ ਸਿੰਘ ਨਿਆਮੀਵਾਲਾ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਅਮੋਲਕ ਸਿੰਘ ਦਾ ਤਹਿਦਿਲੋਂ ਧੰਨਵਾਦ ਕਰਦਿਆਂ ਸਿੱਖਿਆ ਦੇ ਖੇਤਰ ’ਚ ਆਈ ਸੱਚਮੁੱਚ ਦੀ ਕ੍ਰਾਂਤੀ ਨੂੰ ਵੱਡੀ ਪ੍ਰਾਪਤੀ ਦੱਸਿਆ। ਇਸ ਮੌਕੇ ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ਨਗਰ ਕੌਂਸਲ ਜੈਤੋ ਦੇ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ, ‘ਆਪ’ ਬੀ.ਸੀ ਵਿੰਗ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਕੋ-ਆਰਡੀਨੇਟਰ ਸੁਖਰੀਤ ਸਿੰਘ ਰੋਮਾਣਾ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਹਰਬੰਸ ਲਾਲ ‘ਭੋਪੀ’, ਲੈਕਚਰਾਰ ਪੂਨਮ ਪਾਲ ਕੌਰ, ਲੈਕਚਰਾਰ ਅੰਜੂ ਬਾਲਾ, ਲੈਕਚਰਾਰ ਅਮਨਦੀਪ ਕੌਰ, ਲੈਕਚਰਾਰ ਮਿਲਨਦੀਪ, ਲੈਕਚਰਾਰ ਹਰਵਿੰਦਰ ਕੌਰ, ਲੈਕਚਰਾਰ ਪਰਮਜੀਤ ਕੌਰ ਢਿੱਲੋਂ, ਲੈਕਚਰਾਰ ਭੁਪਿੰਦਰ ਕੌਰ, ਲੈਕਚਰਾਰ ਸੁਖਦਰਸ਼ਨ ਸਿੰਘ, ਲੈਕਚਰਾਰ ਗੁਰਪ੍ਰੀਤ ਸਿੰਘ ਬਠਿੰਡਾ, ਲੈਕਚਰਾਰ ਅਮਰਿੰਦਰ ਸਿੰਘ, ਮੈਥ ਮਾਸਟਰ ਜਗਜੀਤ ਸਿੰਘ, ਡੀ.ਪੀ.ਈ ਜਗਜੀਤ ਸਿੰਘ, ਅਧਿਆਪਕ ਹਰਜਿੰਦਰ ਸਿੰਘ ਢਿੱਲੋਂ, ਅਧਿਆਪਕ ਸੰਜੀਵ ਕੁਮਾਰ, ਅਧਿਆਪਕ ਸੁਨੀਲ ਕੁਮਾਰ ਬਠਿੰਡਾ, ਅਧਿਆਪਕਾ ਗੀਤੂ, ਅਧਿਆਪਕਾ ਕਿਰਨਦੀਪ ਕੌਰ, ਅਧਿਆਪਕਾ ਅਦਿੱਤੀ ਬਾਂਸਲ, ਅਧਿਆਪਕਾ ਤੇਜਿੰਦਰ ਕੌਰ, ਅਧਿਆਪਕਾ ਨਿਸ਼ਾ ਅਰੋੜਾ, ਅਧਿਆਪਕਾ ਕਰਮਜੀਤ ਕੌਰ, ਕੰਪਿਊਟਰ ਅਧਿਆਪਕਾ ਆਸ਼ਾ ਗਰਗ, ਐੱਸ.ਐੱਲ.ਏ ਗੁਰਪ੍ਰੀਤ ਸਿੰਘ, ਕਲਰਕ ਸਾਗਰ ਸੇਠੀ ਆਦਿ ਮੌਜੂਦ ਸਨ।