ਵਿਧਾਇਕ ਅਮੋਲਕ ਸਿੰਘ ਨੇ ਸੜਕ ਦਾ ਕੀਤਾ ਉਦਘਾਟਨ
ਵਿਧਾਇਕ ਅਮੋਲਕ ਸਿੰਘ ਵੱਲੋਂ ਪਿੰਡ ਗੋਬਿੰਦਗੜ੍ਹ ਦਬੜ੍ਹੀਖਾਨਾ ਦੀ ਫਿਰਨੀ ਵਾਲੀ ਰੋਡ ਦਾ ਉਦਘਾਟਨ
Publish Date: Wed, 18 Feb 2026 05:52 PM (IST)
Updated Date: Thu, 19 Feb 2026 04:04 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਪਿੰਡ ਦੀ ਫਿਰਨੀ ਵਾਲੀ ਰੋਡ ਦਾ ਉਦਘਾਟਨ ਕੀਤਾ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਪਿੰਡ ਦੇ ਸਰਪੰਚ ਹਰਦੀਪਕ ਸਿੰਘ ਢਿੱਲੋਂ ਬਹੁਤ ਹੀ ਅਗਾਂਹਵਧੂ ਸੋਚ ਵਾਲੇ ਹਨ, ਜੋ ਦਿਨ ਰਾਤ ਆਪਣੇ ਪਿੰਡ ਦੇ ਵਿਕਾਸ ਬਾਰੇ ਸੋਚਦੇ ਹਨ। ਇਸ ਮੌਕੇ ਸਰਪੰਚ ਹਰਦੀਪਕ ਸਿੰਘ ਢਿੱਲੋਂ ਨੇ ਇਸ ਕਾਰਜ ਲਈ ਪੰਜਾਬ ਸਰਕਾਰ ਅਤੇ ਵਿਸ਼ੇਸ਼ ਤੌਰ ’ਤੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦਾ ਤਹਿਦਿਲੋਂ ਧੰਨਵਾਦ ਕੀਤਾ। ਇਸ ਮੌਕੇ ‘ਆਪ’ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ, ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਚੇਅਰਮੈਨ, ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ, ਜ਼ਿਲ੍ਹਾ ਟਰਾਂਸਪੋਰਟ ਵਿੰਗ ਫ਼ਰੀਦਕੋਟ ਦੇ ਪ੍ਰਧਾਨ ਤੇ ਦੀ ਟਰੱਕ ਆਪ੍ਰੇਟਰਜ਼ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ‘ਆਪ’ ਕਿਸਾਨ ਵਿੰਗ ਪੰਜਾਬ ਦੇ ਸੂਬਾ ਸਕੱਤਰ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਭੇਜ ਸਿੰਘ ਬਰਾੜ ਰੋਮਾਣਾ ਅਲਬੇਲ ਸਿੰਘ, ਬਲਾਕ ਸੰਮਤੀ ਮੈਂਬਰ ਚਰਨਜੀਵ ਸਿੰਘ ‘ਟੋਨੀ ਢਿੱਲੋਂ’ ਦਬੜ੍ਹੀਖਾਨਾ, ‘ਆਪ’ ਯੂਥ ਆਗੂ ਪ੍ਰੇਮ ਕੁਮਾਰ ਪ੍ਰੇਮਾ ਕੋਟਕਪੂਰਾ, ਪਿੰਡ ਫਤਿਹਗੜ੍ਹ (ਦਬੜ੍ਹੀਖਾਨਾ) ਦੇ ਸਾਬਕਾ ਸਰਪੰਚ ਪਰਮਜੀਤ ਕੌਰ ਗੋਲੇਵਾਲੀਆ ਪਤਨੀ ਸੁਰਜੀਤ ਸਿੰਘ ਗੋਲੇਵਾਲੀਆ, ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਦੇ ਸਰਪੰਚ ਹਰਦੀਪਕ ਸਿੰਘ ਢਿੱਲੋਂ, ਪੰਚ ਮੰਦਰ ਸਿੰਘ, ਪੰਚ ਤਲਵਿੰਦਰ ਸਿੰਘ, ਪੰਚ ਸੱਤਪਾਲ ਸਿੰਘ, ਪੰਚ ਨਛੱਤਰ ਸਿੰਘ, ਪੰਚ ਕਰਮਜੀਤ ਕੌਰ, ਪੰਚ ਗੁਰਮੀਤ ਕੌਰ, ਪੰਚ ਰਵਿੰਦਰ ਕੌਰ, ਰੁਪਿੰਦਰ ਸਿੰਘ ਢਿੱਲੋਂ ਦਬੜ੍ਹੀਖਾਨਾ, ਸ਼ਿਵਰਾਜ ਸਿੰਘ ਢਿੱਲੋਂ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।