ਵਿਧਾਇਕ ਸੇਖੋਂ ਨੇ ਸੜਕ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
Publish Date: Fri, 13 Feb 2026 04:50 PM (IST)
Updated Date: Sat, 14 Feb 2026 04:04 AM (IST)

ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ, ਫ਼ਰੀਦਕੋਟ : ਹਲਕਾ ਫ਼ਰੀਦਕੋਟ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ ਵੱਖ-ਵੱਖ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ‘ਤੇ ਕੁੱਲ 304.04 ਲੱਖ ਰੁਪਏ (3.04 ਕਰੋੜ ਰੁਪਏ) ਦੀ ਲਾਗਤ ਆਵੇਗੀ। ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਸੇਖੋਂ ਨੇ ਦੱਸਿਆ ਕਿ ਗੁਰਦੁਆਰਾ ਬਾਉਲੀ ਸਾਹਿਬ ਤੋਂ ਸ਼ੇਰ ਸਿੰਘ ਵਾਲਾ ਤੱਕ 3.75 ਕਿਲੋਮੀਟਰ ਲੰਬੀ ਸੜਕ ਦੀ ਮੁਰੰਮਤ/ਨਿਰਮਾਣ ‘ਤੇ 125.00 ਲੱਖ ਰੁਪਏ, ਮੁਕਤਸਰ–ਫਿਰੋਜ਼ਪੁਰ ਰੋਡ ਤੋਂ ਸਾਦਿਕ–ਗੁਰੂਹਰਸਹਾਏ ਰੋਡ ਤੱਕ 0.50 ਕਿਲੋਮੀਟਰ ਸੜਕ ‘ਤੇ 9.66 ਲੱਖ ਰੁਪਏ ਅਤੇ ਡੋਡ ਤੋਂ ਮੁਮਾਰਾ ਤੱਕ 3.39 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ‘ਤੇ 169.38 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਅਤੇ ਅਪਗ੍ਰੇਡੇਸ਼ਨ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ ਅਤੇ ਵਪਾਰਕ ਤੇ ਆਰਥਿਕ ਗਤੀਵਿਧੀਆਂ ਨੂੰ ਵੀ ਵੱਡਾ ਉਤਸ਼ਾਹ ਮਿਲੇਗਾ। ਵਿਧਾਇਕ ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਲਕਾ ਫ਼ਰੀਦਕੋਟ ਵਿੱਚ ਵਿਕਾਸ ਕਾਰਜ ਲਗਾਤਾਰ ਤੇਜ਼ੀ ਨਾਲ ਜਾਰੀ ਹਨ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਰਮਨਦੀਪ ਸਿੰਘ ਮੁਮਾਰਾ, ਜਗਮੋਹਨ ਲੱਕੀ ਯੂਥ ਪ੍ਰਧਾਨ, ਗੁਰਪ੍ਰੀਤ ਧਾਲੀਵਾਲ, ਜਸਵਿੰਦਰ ਸਿੰਘ, ਬਲਵਿੰਦਰ ਸ਼ਰਮਾ, ਦੀਸ਼ਾ ਸਿੰਘ, ਪਰਗਟ ਸਿੰਘ ਖਾਲਸਾ, ਹਰਜਿੰਦਰ ਸਿੰਘ ਚੌਹਾਨ, ਜਗਨਾਮ ਸਿੰਘ, ਗੁਰਵਿੰਦਰ ਢਿੱਲੋਂ, ਜਸਕੌਰ ਸਿੰਘ, ਹਰਜੀਤ ਸਿੰਘ ਸਰਪੰਚ ਚੰਨੀਆ, ਡਾ. ਜਗਰੂਪ ਸਿੰਘ, ਕਿੱਕਰ ਸਿੰਘ, ਵਰਿੰਦਰ ਸਿੰਘ, ਮਾਸਟਰ ਅਮਰਜੀਤ ਸਿੰਘ, ਸਵਬੀਰ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ।