ਹਰਪ੍ਰਰੀਤ ਸਿੰਘ, ਫਰੀਦਕੋਟ

ਪੰਜਾਬ ਖੇਤੀਬਾੜੀ ਵਿਭਾਗ ਫਰੀਦਕੋਟ ਵੱਲੋਂ ਖੇਤਰੀ ਖੋਜ਼ ਕੇਂਦਰ ਫ਼ਰੀਦਕੋਟ ਵਿਖੇ 'ਅਸੀਂ ਚਾਹੁੰਦੇ ਹਾਂ ਪ੍ਰਦੂਸ਼ਨ ਰਹਿਤ ਪੰਜਾਬ, ਤਾਂ ਜੋ ਖਿੜ੍ਹੇ ਰਹਿਣ ਬੱਚੇ, ਕਲੀਆਂ ਤੇ ਗੁਲਾਬ' ਨਾਅਰੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਕਰਵਾਇਆ ਗਿਆ, ਜਿਸ 'ਚ ਵੱਖ ਵੱਖ ਬੁਲਾਰਿਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਅਤੇ ਅੱਗ ਨਾਲ ਪੈਦਾ ਹੋਏ ਧੂੰਏ ਕਾਰਨ ਪੈਦਾ ਹੁੰਦੀਆਂ ਬਿਮਾਰੀਆਂ ਸਬੰਧੀ ਜਾਗਰੂਕ ਕੀਤਾ ਗਿਆ। ਮੇਲੇ ਵਿੱਚ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਆਤਮਾ ਕੁਮਾਰ ਸੌਰਭ ਰਾਜ ਨੇ ਕੀਤਾ। ਸਮਾਗਮ ਵਿਚ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਨੇ ਕਿਹਾ ਕਿ ਇਸ ਸਮੇਂ ਝੋਨੇ ਦੀ ਪਰਾਲੀ ਅਤੇ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਪੈਦਾ ਹੁੰਦਾ ਵਾਤਾਵਰਨ ਪ੍ਰਦੂਸ਼ਣ ਸਾਡੇ ਸਾਰਿਆਂ ਲਈ ਗੰਭੀਰ ਮਸਲਾ ਬਣਿਆ ਹੋੋਇਆ ਹੈ। ਜਿਸ ਲਈ ਸਾਨੂੰ ਮਿਲ ਕੇ ਹੰਭਲਾ ਮਾਰਨ ਦੀ ਵੱਡੀ ਲੋੋੜ ਹੈ। ਉਨ੍ਹਾਂ ਕਿਹਾ ਕਿ ਜਿਵੇਂ ਅਨਾਜ ਉਤਪਾਦਨ ਦੇ ਖੇਤਰ ਵਿੱਚ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੀ ਅਗਵਾਈ ਕੀਤੀ ਹੈ, ਉਸੇ ਤਰਾਂ ਹੀ ਹੁਣ ਵਾਤਾਵਰਨ ਦੀ ਸੰਭਾਲ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੀ ਪੰਜਾਬ ਦੇ ਕਿਸਾਨ ਹੀ ਪੂਰੇ ਦੇਸ਼ ਨੂੰ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਦੇ ਮਸ਼ੀਨਰੀ ਖਰੀਦਣ ਵਾਸਤੇ ਵੱਡੀ ਪੱਧਰ 'ਤੇ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਸਾਂਸਦ ਹੋਣ ਦੇ ਨਾਤੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਕੇਂਦਰ ਕੋਲ ਉਠਾਉਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ, ਮਨੁੱਖ, ਜਾਨਵਰਾਂ, ਬਨਸਪਤੀ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪਹਿਲੇ ਪੜਾਅ ਅਧੀਨ ਵਿਅਕਤੀਗਤ ਤੌਰ 'ਤੇ ਅਰਜ਼ੀਆਂ ਦੇਣ ਵਾਲੇ ਕਿਸਾਨਾਂ ਨੂੰ 50 ਫੀਸਦੀ ਸਬਸਿਡੀ 'ਤੇ ਖੇਤੀ ਮਸ਼ੀਨਰੀ ਦਿੱਤੀ ਜਾ ਰਹੀ ਹੈ। ਜਦੋਂਕਿ ਕਿਸਾਨਾਂ ਗਰੁੱਪਾਂ/ਸਹਿਕਾਰੀ ਸਭਾਵਾਂ ਨੂੰ ਫਾਰਮ ਮਸ਼ੀਨਰੀ ਬੈਂਕ ਬਣਾ ਕੇ ਕਸਟਮ ਹਾਇੰਰਿੰਗ ਸੈਂਟਰ ਵਜੋਂ ਮਸ਼ੀਨਰੀ ਖਰੀਦਣ ਲਈ 80 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਪਰਾਲੀ ਪ੍ਰਬੰਧਨ ਲਈ ਹਾਈਰਿੰਗ ਸੈਂਟਰ ਖੋਲੇ ਗਏ ਹਨ ਜਿੱਥੇ ਬਹੁਤ ਘੱਟ ਰੇਟ 'ਤੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਸਬੰਧੀ ਖੇਤੀ ਸੰਦ ਉਪਲਬਧ ਕਰਵਾਏ ਜਾਂਦੇ ਹਨ। ਜਿਸ ਵਿੱਚ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਹਾਈਡਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਅਤੇ ਜ਼ੀਰੋ ਟਿੱਲ ਡਰਿੱਲ ਮਸ਼ੀਨਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਲਈ ਪੰਜਾਬ ਸਰਕਾਰ ਨੂੰ ਲਿਖਤੀ ਰੂਪ ਵਿਚ ਸੂਚਿਤ ਕਰਨਗੇ। ਡਾ.ਅਮਨਦੀਪ ਕੇਸ਼ਵ ਪ੍ਰਰਾਜੈਕਟ ਡਾਇਰੈਕਟਰ ਆਤਮਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਬਸਿਡੀ 'ਤੇ ਦਿੱਤੀ ਜਾ ਰਹੀ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਤਾਂ ਕਿ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ ਜਿਸ ਨਾਲ ਲੋਕਾਂ ਨੂੰ ਸਿਹਤਮੰਦੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਦੇ ਵਾਤਾਵਰਣ ਨੂੰ ਵੀ ਬਚਾਇਆ ਜਾ ਸਕੇ। ਇਸ ਤੋੋਂ ਪਹਿਲਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸੰਯੁਕਤ ਡਾਇਰੈਕਟਰ ਡਾ.ਸੁਖਦੇਵ ਸਿੰਘ ਸਿੱਧੂ ਨੇ ਇਸ ਦੇ ਖੇਤਰੀ ਖੋਜ ਕੇਂਦਰਾਂ ਦੀਆਂ ਗਤੀਵਿਧੀਆਂ, ਪਹਿਲੂਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਇਸ ਲਈ ਅਯਾਤ ਮਸ਼ੀਨਰੀ ਨਾਲ ਇਸ ਦੀ ਸੰਭਾਲ ਕਰਨ। ਉਨ੍ਹਾਂ ਕਿਸਾਨਾਂ ਨੂੰ ਕੀਟਨਾਸ਼ਕਾਂ, ਦਵਾਈਆਂ ਦੀ ਵੀ ਵਰਤੋੋਂ ਸੰਕੋੋਚ ਨਾਲ ਕਰਨ ਦੀ ਸਲਾਹ ਦਿੱਤੀ। ਡਾ.ਜਗਦੀਸ਼ ਗਰੋਵਰ, ਡਿਪਟੀ ਡਾਇਰੈਕਟਰ ਕੇ.ਵੀ.ਕੇ ਅਤੇ ਉਨ੍ਹਾਂ ਦੀ ਟੀਮ ਨੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ, ਫਲਦਾਰ ਬੂਟਿਆਂ ਦੀ ਕਾਸ਼ਤ, ਫਾਰਮ ਮਸ਼ੀਨਰੀ, ਫ਼ਸਲਾਂ ਅਤੇ ਬੀਮਾਰੀਆਂ ਅਤੇ ਕੀੜੇ-ਮਕੌੜੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਵੱਖੋ ਵੱਖ ਪਿੰਡਾਂ ਵਿੱਚ ਕਿਸਾਨ ਗਰੁੱਪਾਂ ਵੱਲੋ ਬਣਾਈਆ ਗਈਆਂ ਸੁਸਾਇਟੀਆਂ ਅਤੇ ਅਗਾਂਹਵਧੂ ਕਿਸਾਨਾਂ ਵੱਲੋ ਖੇਤੀ ਅਤੇ ਖੇਤੀ ਸਹਾਇਕ ਧੰਦਿਆਂ ਨੂੰ ਦਰਸਾਉਦੀਆਂ ਵੱਖ ਵੱਖ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਜਿਸ ਵਿੱਚ ਉਨ੍ਹਾਂ ਵੱਲੋ ਵੱਖ ਵੱਖ ਉਤਪਾਦ (ਅਚਾਰ, ਜੈਮ, ਚਟਨੀ, ਸ਼ਹਿਦ, ਮਸਾਲੇ, ਤੇਲ ਆਦਿ ਪ੍ਰਦਰਸ਼ਿਤ ਕੀਤੇ ਗਏ) ਇਸ ਮੌਕੇ ਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰਰੇਰਿਤ ਕਰਨ ਲਈ ਪੰਜਾਬ ਸਰਕਾਰ ਵੱਲੋ ਮਿਸ਼ਨ ਤੰਦਰੁਸਤ ਤਹਿਤ ਵੱਖ ਵੱਖ ਪਿੰਡਾਂ ਵਿੱਚ ਬਣਾਏ ਖੇਤੀ ਮਸ਼ੀਨਰੀ ਬੈਂਕ ਦੀਆਂ ਖੇਤੀ ਮਸ਼ੀਨਰੀਆਂ ਨੂੰ ਵੀ ਪ੍ਰਦਰਸ਼ਿਤ ਕੀਤਾ ਗਿਆ। ਇਸ ਮੌਕੇ ਖੇਤੀ ਅਤੇ ਖੇਤੀ ਸਹਾਇਕ ਧੰਦਿਆਂ ਸਬੰਧੀ ਸਾਹਿਤ ਕਿਸਾਨਾਂ ਨੂੰ ਮੁਫਤ ਵੰਡਿਆ ਗਿਆ। ਇਸ ਕੈਂਪ ਮੌਕੇ ਜਗਸੀਰ ਸਿੰਘ ਫਾਰਮ ਮੈਨੇਜਮੈਟ ਸਪੈਸ਼ਲਿਸਟ, ਪਾਖਰ ਸਿੰਘ ਅਤੇ ਦਵਿੰਦਰ ਸਿੰਘ (ਬਲਾਕ ਖੇਤੀਬਾੜੀ ਅਫਸਰ), ਇੰਜ:ਹਰਚਰਨ ਸਿੰਘ, ਕਰਨਜੀਤ ਸਿੰਘ (ਕੈਮੀਕਲ ਐਨਾਲਿਸਟ), ਭੁਪੇਸ਼ ਜੋਸ਼ੀ ਤੇ ਖੁਸ਼ਵੰਤ ਸਿੰਘ (ਡਿਪਟੀ ਪ੍ਰਰੋਜੈਕਟ ਡਾਇਰੈਕਟਰ ਆਤਮਾ) ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।