ਲੋੜਵੰਦ ਪਰਿਵਾਰਾਂ ਨੂੰ ਮਹੀਨੇਵਾਰ ਰਾਸ਼ਨ ਦੀ ਵੰਡ ਕੀਤੀ
ਲੋੜਵੰਦ ਪਰਿਵਾਰਾਂ ਨੂੰ ਮਹੀਨੇਵਾਰ ਰਾਸ਼ਨ ਦੀ ਵੰਡ ਕੀਤੀ ਗਈ
Publish Date: Thu, 22 Jan 2026 05:23 PM (IST)
Updated Date: Fri, 23 Jan 2026 04:07 AM (IST)

ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਐੱਸਐੱਚਐੱਫ ਦੇ ਸੇਵਾਦਾਰਾਂ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੀ ਵੰਡ ਲਈ ਇੱਕ ਸਾਦਾ ਸਮਾਰੋਹ ਸੇਵ ਹਿਊਮੈਨਿਟੀ ਕੰਪਿਊਟਰ ਸੈਂਟਰ, ਕੋਟਕਪੂਰਾ ਰੋਡ ਫਰੀਦਕੋਟ ਵਿਖੇ ਕਰਵਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਐੱਫ. ਫਰੀਦਕੋਟ ਦੇ ਸੇਵਾਦਾਰ ਭਾਈ ਸ਼ਿਵਜੀਤ ਸਿੰਘ ਸੰਘਾ ਅਤੇ ਵਿੱਕੀ ਗਰੋਵਰ ਨੇ ਦੱਸਿਆ ਕਿ ਗੁਰੂ ਆਸਰਾ ਕਲੱਬ ਅਤੇ ਐੱਸ.ਐੱਚ.ਐੱਫ. ਦੇ ਸਹਿਯੋਗੀ ਵੀਰ ਭੈਣਾਂ ਦੇ ਸਹਿਯੋਗ ਨਾਲ ਫਰੀਦਕੋਟ ਦੇ ਲੋੜਵੰਦ ਪਰਿਵਾਰਾਂ ਨੂੰ ਹਰ ਮਹੀਨੇ ਰਾਸ਼ਨ ਦੀ ਸੇਵਾ ਕੀਤੀ ਜਾ ਰਹੀ ਹੈ।ਇਹਨਾਂ ਪਰਿਵਾਰਾਂ ਵਿੱਚ ਬੇਸਹਾਰਾ ਬਜ਼ੁਰਗ, ਅੰਗਹੀਣ ਅਤੇ ਵਿਧਵਾਵਾਂ ਸ਼ਾਮਲ ਹਨ।ਉਹਨਾਂ ਦੱਸਿਆ ਕਿ ਪੰਜਾਬ ਅਤੇ ਕੈਨੇਡਾ ਵਿੱਚ ਰਹਿਣ ਵਾਲੇ ਪੰਜਾਬ ਨਾਲ ਸਬੰਧਤ ਗੁਰੂ ਆਸਰਾ ਕਲੱਬ ਦੇ ਨੌਜਵਾਨ ਵੀਰਾਂ-ਭੈਣਾਂ ਵੱਲੋਂ ਸੰਗਤੀ ਰੂਪ ਵਿੱਚ ਹਰ ਮਹੀਨੇ ਆਪਣੀ ਕਿਰਤ ਕਮਾਈ ਦਾ ਦਸਵੰਧ ਇਕੱਠਾ ਕਰਦੇ ਹਨ ਅਤੇ ਪੰਜਾਬ ਦੇ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ, ਲੋੜਵੰਦ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਆਰਥਿਕ ਮੱਦਦ, ਲੋੜਵੰਦ ਮਰੀਜਾਂ ਦੇ ਇਲਾਜ ਆਦਿ ਦੀ ਸੇਵਾ ਵਿੱਚ ਸਹਿਯੋਗ ਕਰਦੇ ਹਨ। ਹਰਪ੍ਰੀਤ ਸਿੰਘ ਭਿੰਡਰ ਅਤੇ ਜਸਪ੍ਰੀਤ ਸਿੰਘ ਨੇ ਗੁਰੂ ਆਸਰਾ ਕਲੱਬ ਅਤੇ ਐੱਸ.ਐੱਚ.ਐੱਫ. ਦੇ ਸਹਿਯੋਗੀ ਵੀਰ ਭੈਣਾਂ ਦੇ ਸਮੂਹ ਸੇਵਾਦਾਰ ਵੀਰ ਭੈਣਾਂ ਦਾ ਇਸ ਉਪਰਾਲੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਜਿੱਥੇ ਪੰਜਾਬ ਦੇ ਵਿਦੇਸ਼ਾਂ ਵਿੱਚ ਵਸੇ ਧੀਆਂ ਪੁੱਤਰ ਵਿਦੇਸ਼ਾਂ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਪਾ ਰਹੇ ਹਨ, ਉੱਥੇ ਹੀ ਪੰਜਾਬ ਦੇ ਲੋੜਵੰਦਾਂ ਦੀ ਮੱਦਦ ਕਰਨਾ ਵੀ ਆਪਣਾ ਫਰਜ਼ ਸਮਝਦੇ ਹਨ। ਉਹਨਾਂ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡੀ ਸੇਵਾ ਹੈ ਅਤੇ ਸੰਸਥਾ ਵੱਲੋਂ ਆਪਣੇ ਸੇਵਾ ਕਾਰਜਾਂ ਰਾਹੀਂ ਮਨੁੱਖਤਾ ਦੀ ਸੇਵਾ ਵਿੱਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਮੌਕੇ ਸਵਰਨ ਕੌਰ ਕੰਪਿਊਟਰ ਇੰਸਟਰਕਟਰ, ਹਰਪ੍ਰੀਤ ਸਿੰਘ ਅਤੇ ਅਸ਼ਮਨ ਸਿੰਘ ਸੰਘਾ ਵਿਸ਼ੇਸ਼ ਤੌਰ ‘ਤੇ ਹਾਜਰ ਸਨ।