- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਵਿੱਚ ਮਾਊਂਟ ਲਿਟਰਾ ਜ਼ੀ ਸਕੂਲ ਦੇ ਖਿਡਾਰੀਆਂ ਨੇ ਜਿੱਤੇ 7 ਤਮਗੇ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਲੜਕੇ-ਲੜਕੀਆਂ ਫਰੀਦਕੋਟ ਬਲਾਕ ਟੂਰਨਾਮੈਂਟ ਦਾ ਆਯੋਜਨ 8 ਤੋਂ 10 ਸਤੰਬਰ ਤੱਕ ਸਥਾਨਕ ਨਹਿਰੂ ਸਟੇਡੀਅਮ, ਵਿਖੇ ਕੀਤਾ ਗਿਆ। ਜਿਸ ਵਿੱਚ ਮਾਊਂਟ ਲਿਟਰਾ ਜ਼ੀ ਸਕੂਲ ਫਰੀਦਕੋਟ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 7 ਤਗਮੇ ਆਪਣੇ ਨਾਮ ਕੀਤੇ, ਜਿੰਨ੍ਹਾਂ ਵਿੱਚ 3 ਸੋਨੇ, 3 ਚਾਂਦੀ ਅਤੇ 1 ਕਾਂਸੀ ਦਾ ਤਗਮਾ ਸ਼ਾਮਲ ਹੈ। ਅੰਡਰ-17 ਲੜਕੀਆਂ ਦੀ ਸ਼੍ਰੇਣੀ ਵਿੱਚ ਪਵਨਪ੍ਰੀਤ ਕੌਰ ਨੇ ਲੰਬੀ ਛਾਲ ਅਤੇ 200 ਮੀਟਰ ਦੌੜ ਵਿੱਚ ਸੋਨੇ ਦੇ ਤਗਮੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਉੱਥੇ ਹੀ ਅਰਸ਼ਪ੍ਰੀਤ ਕੌਰ ਨੇ 200 ਮੀਟਰ ਦੌੜ ਵਿੱਚ ਚਾਂਦੀ ਦਾ ਤਮਗਾ ਅਤੇ 400 ਮੀਟਰ ਦੌੜ ਵਿੱਚ ਕਾਂਸੀ ਦਾ ਤਮਗਾ ਪ੍ਰਾਪਤ ਕੀਤਾ। ਅੰਡਰ-21 ਲੜਕੀਆਂ ਦੀ ਸ਼੍ਰੇਣੀ ਵਿੱਚ ਅੰਸ਼ਪ੍ਰੀਤ ਕੌਰ ਨੇ ਲੰਬੀ ਛਾਲ ਵਿੱਚ ਸੋਨੇ ਦਾ ਤਗਮਾ ਅਤੇ 200 ਮੀਟਰ ਦੌੜ ਵਿੱਚ ਚਾਂਦੀ ਦਾ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ ਅਮਰਿੰਦਰ ਸਿੰਘ ਨੇ 100 ਮੀਟਰ ਦੌੜ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਸਕੂਲ ਪ੍ਰਬੰਧਨ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਸਕੂਲ ਦੇ ਚੇਅਰਮੈਨ ਇੰਜੀ. ਚਮਨ ਲਾਲ ਗੁਲਾਟੀ ਅਤੇ ਡਾਇਰੈਕਟਰ/ਪ੍ਰਿੰਸੀਪਲ ਡਾ. ਧਵਨ ਕੁਮਾਰ ਨੇ ਖਿਡਾਰੀਆਂ ਦੀ ਮਿਹਨਤ, ਲਗਨ ਅਤੇ ਖੇਡ ਭਾਵਨਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਦੇ ਡੀ.ਪੀ.ਈ. ਮਨਦੀਪ ਕੁਮਾਰ, ਮਨਜੋਧ ਸਿੰਘ ਅਤੇ ਅਮਨਦੀਪ ਸਿੰਘ ਨੂੰ ਵੀ ਖਿਡਾਰੀਆਂ ਦੀ ਇਸ ਸਫਲਤਾ ਲਈ ਹਾਰਦਿਕ ਵਧਾਈ ਦਿੱਤੀ ਗਈ।