- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਕੇਸ਼ ਗਰਗ ਨੂੰ ਜ਼ਿਲ੍ਹਾ ਉਪ ਪ੍ਰਧਾਨ ਬਣਨ ’ਤੇ ਵਧਾਈਆ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਜੀ ਵੱਲੋਂ ਮੁਕੇਸ਼ ਗਰਗ ਨੂੰ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ ਹੋਣ ’ਤੇ ਮੂੰਹ ਮਿੱਠਾ ਕਰਵਾ ਕੇ ਹਾਰਦਿਕ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਜ਼ਿਲ੍ਹੇ ਦੇ ਮਹਾਮੰਤਰੀ ਗਗਨ ਸੇਠੀ ਅਤੇ ਸੁਮਿਤ ਸੁਖੀਜਾ ਨੇ ਵੀ ਮੁਕੇਸ਼ ਗਰਗ ਨੂੰ ਵਧਾਈ ਦਿੱਤੀ। ਮੁਕੇਸ਼ ਗਰਗ ਨੇ ਇਸ ਨਵੀਂ ਜ਼ਿੰਮੇਵਾਰੀ ਲਈ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਹਾਈਕਮਾਂਡ, ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਜੀ, ਜ਼ੋਨ ਪ੍ਰਮੁੱਖ ਜੀਵਨ ਗਰਗ ਜੀ, ਜ਼ਿਲ੍ਹਾ ਇੰਚਾਰਜ ਭੈਣ ਮੋਨਾ ਜਸਵਾਲ ਜੀ, ਸਟੇਟ ਸੈਕਰਟਰੀ ਦੁਰਦੇਸ਼ ਸ਼ਰਮਾ ਜੀ, ਪ੍ਰਦੀਪ ਸ਼ਰਮਾ ਜੀ ਅਤੇ ਮੰਡਲ ਕੋਟਕਪੂਰਾ ਸਮੇਤ ਸਮੁੱਚੀ ਭਾਜਪਾ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ। ਉਹ ਪਾਰਟੀ ਲੀਡਰਸ਼ਿਪ ਦੇ ਵਿਸ਼ਵਾਸ ’ਤੇ ਖਰਾ ਉਤਰਦਿਆਂ ਪੂਰੀ ਮਿਹਨਤ, ਇਮਾਨਦਾਰੀ ਅਤੇ ਲਗਣ ਨਾਲ ਸੰਗਠਨ ਦੀ ਮਜ਼ਬੂਤੀ ਲਈ ਕੰਮ ਕਰਨਗੇ। ਮੁਕੇਸ਼ ਗਰਗ ਨੇ ਕਿਹਾ ਕਿ “ਪਾਰਟੀ ਦੇ ਸੀਨੀਅਰ ਆਗੂਆਂ ਅਤੇ ਸਮੁੱਚੇ ਵਰਕਰਾਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਆਸ਼ੀਰਵਾਦ ਮੇਰੇ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹੇਗਾ। ਮੈਂ ਇਸ ਸਨਮਾਨ ਅਤੇ ਜ਼ਿੰਮੇਵਾਰੀ ਲਈ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।