ਲੰਭਵਾਲੀ ’ਚ ਸੰਗਤ ਨੇ ਮਾਣਿਆ ਕੀਰਤਨ ਦਾ ਆਨੰਦ
ਲੰਭਵਾਲੀ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Publish Date: Fri, 02 Jan 2026 04:08 PM (IST)
Updated Date: Sat, 03 Jan 2026 04:03 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਨਜ਼ਦੀਕੀ ਪਿੰਡ ਲੰਭਵਾਲੀ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਥ ਰਤਨ ਸੇਵਾ ਰਤਨ 14ਵੇਂ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ, ਛੇਵੀ ਪਾਤਸ਼ਾਹੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਦਸਵੀਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ (ਤਿੰਨ ਪਾਤਿਸ਼ਾਹੀਆਂ) ਦੇ ਚਰਨ ਛੋਹ ਪ੍ਰਾਪਤ ਸਥਾਨ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਪਿੰਡ ਲੰਭਵਾਲੀ (ਫਰੀਦਕੋਟ) ਤੋਂ ਗੁਰੂ ਸਾਹਿਬ ਜੀ ਅੱਗੇ ਨਗਰ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਉਪਰੰਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਫੁੱਲਾਂ ਨਾਲ ਸ਼ਜਾਈ ਹੋਈ ਪਾਲਕੀ ਸਾਹਿਬ ’ਚ ਸ਼ੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਉਨ੍ਹਾਂ ਦੱਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਜੀ ਤੋਂ ਸ਼ੁਰੂ ਹੋ ਕੇ ਪਿੰਡ ਦੀਆਂ ਵੱਖ ਵੱਖ ਗਲੀਆਂ ਵਿੱਚੋਂ ਪਰਿਕ੍ਰਮਾ ਕਰਦੇ ਹੋਏ ਸ਼ਾਮ ਸਮੇਂ ਗੁਰਦੁਆਰਾ ਸਾਹਿਬ ਵਿਖੇ ਸਮਾਪਤੀ ਦੀ ਅਰਦਾਸ ਉਪਰੰਤ ਸਮਾਪਤ ਹੋਇਆ। ਇਸ ਮੌਕੇ ਇੰਟਰਨੈਸ਼ਨਲ ਢਾਡੀ ਜੱਥਾ ਬੀਬੀ ਸੁਰਿੰਦਰ ਕੌਰ ਕੁਲੈਹਿਰੀ, ਢਾਡੀ ਬੀਬੀ ਵੀਰਪਾਲ ਕੌਰ ਜਗ੍ਹਾ ਰਾਮ ਤੀਰਥ, ਢਾਡੀ ਬੀਬੀ ਜਸਪ੍ਰੀਤ ਕੌਰ ਜੱਸ ਅਤੇ ਸਾਰੰਗੀ ਵਾਦਕ ਅਮਨ ਸਿੰਘ ਸਹੋਤਾ ਕੁਲੈਹਰੀ (ਮਾਨਸਾ) ਵਾਲਿਆਂ ਵੱਲੋਂ ਗੁਰੂ ਸਾਹਿਬ ਜੀ ਦੇ ਨਮਿਤ ਢਾਡੀ ਵਾਰਾਂ ਅਤੇ ਕਵਿਤਾਵਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਨਗਰ ਕੀਰਤਨ ਦੌਰਾਨ ਪਿੰਡ ਵਾਸੀਆਂ, ਸੰਗਤਾਂ ਅਤੇ ਐਨ.ਆਰ.ਆਈ ਪਰਿਵਾਰਾਂ ਵੱਲੋਂ ਵੱਖ-ਵੱਖ ਸਥਾਨਾਂ ’ਤੇ ਪੜਾਅ ਅਨੁਸਾਰ ਦੁੱਧ, ਚਾਹ, ਬਰੈਡ ਪਕੌੜਿਆਂ, ਜਲੇਬੀਆਂ ਅਤੇ ਦਾਲ ਪ੍ਰਸ਼ਾਦਿਆਂ ਦੇ ਲੰਗਰ ਵੀ ਸਜ਼ਾਏ ਗਏ। ਇਸ ਮੌਕੇ ਸੇਵਾਦਾਰ ਸਤਨਾਮ ਸਿੰਘ, ਬਾਬਾ ਕੁਲਵਿੰਦਰ ਸਿੰਘ ਸਮਾਲਸਰ, ਬਾਬਾ ਰਣਜੀਤ ਸਿੰਘ ਵਾਂਦਰ, ਬਾਬਾ ਨਰਾਇਣ ਸਿੰਘ ਯੂਕੇ, ਗੁਰਜੰਟ ਸਿੰਘ ਖੱਟੜਾ, ਨਿਰਮਲ ਨਿੰਮਾ ਸ਼ਰਮਾਂ ਲੰਭਵਾਲੀ, ਨਛੱਤਰ ਸਿੰਘ ਸਿੱਧੂ, ਬੇਅੰਤ ਸਿੰਘ ਗਿੱਲ, ਸਮੂਹ ਗ੍ਰਾਮ ਪੰਚਾਇਤ ਪਿੰਡ ਲੰਭਵਾਲੀ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਸਮੂਹ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।