ਪ੍ਰਕਾਸ਼ ਪੁਰਬ ਦੇ ਸਬੰਧ ’ਚ ਨਗਰ ਕੀਰਤਨ ਸਜਾਇਆ
ਸਰਬੰਸ ਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਨਗਰ ਕੀਰਤਨ ਕੱਢਿਆ ਗਿਆ
Publish Date: Wed, 07 Jan 2026 03:23 PM (IST)
Updated Date: Thu, 08 Jan 2026 04:00 AM (IST)

ਫ਼ੋਟੋ: ਨਗਰ ਕੀਰਤਨ ਮੌਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸ਼ਹਿਰੀ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ, ਚਰਨਜੀਤ ਸਿੰਘ ਬਰਾੜ, ਪਿ੍ਰਤਪਾਲ ਸਿੰਘ ਕੋਹਲੀ ਮਿਲ ਕੇ ਪੰਜ ਪਿਆਰਿਆਂ ਨੂੰ ਸਿਰੋਪਾਓ ਪਹਿਨਾ ਕੇ ਸਨਮਾਨਿਤ ਕਰਦੇ ਹੋਏ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਰੀਦਕੋਟ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਿੰਡ ਭੋਲੂਵਾਲਾ ਤੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਗੁਰਦੁਆਰਾ ਸਾਹਿਬ ਭੋਲੂਵਾਲਾ ਰੋਡ ’ਤੇ ਲੰਗਰ ਲਗਾਇਆ ਗਿਆ ਸੀ, ਜੋ ਅਤੁੱਟ ਵਰਤਿਆ। ਪਿੰਡ ਭੋਲੂਵਾਲਾ ਤੋਂ ਚੱਲ ਕੇ ਅਵਤਾਰ ਸਿੰਘ ਪੂਰਨ ਸਿੰਘ ਰਾਈਸ ਮਿੱਲ ’ਤੇ ਜਦੋੰ ਨਗਰ ਕੀਰਤਨ ਪੁੱਜਾ ਤਾਂ ਪੰਜ ਪਿਆਰਿਆਂ ਨੂੰ ਸਿਰੋਪਾਓ ਪਹਿਨਾ ਕੇ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ’ਚ ਸ਼ਾਮਲ ਸੰਗਤ ਨੂੰ ਚਾਹ ਤੇ ਪਕੌੜਿਆਂ ਦਾ ਲੰਗਰ ਪੂਰੀ ਸ਼ਰਧਾ ਨਾਲ ਛਕਾਇਆ ਗਿਆ। ਨਗਰ ਕੀਰਤਨ ਦੇ ਰਸਤੇ ’ਚ ਸੰਗਤ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ ਸਨ। ਨਗਰ ਕੀਰਤਨ ਪਿੰਡ ਭੋਲੂਵਾਲਾ ਤੋਂ ਚਲ ਕੇ ਬੀੜ ਭੋਲੂਵਾਲਾ-ਭੋਲੂਵਾਲਾ ਰੋਡ-ਨਵੀਂ ਦਾਣਾਮੰਡੀ- ਫਿਰੋਜਪੁਰ ਰੋਡ-ਚੰਗੀ ਤੋ ਪੱਖੀਂ ਰੋਡ ਤੋ ਪਿੰਡ ਭੋਲੂਵਾਲਾ ਵਿਖੇ ਸਮਾਪਤੀ ਹੋਈ। ਰਾਈਸ ਮਿੱਲ ਤੇ ਨਗਰ ਕੀਰਤਨ ਦੇ ਸਵਾਗਤ ’ਚ ਮਨਪ੍ਰੀਤ ਸਿੰਘ ਬਰਾੜ ਭੋਲੂਵਾਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਗੁਰਜੰਟ ਸਿੰਘ ਗਿੱਲ ਸੀਨੀਅਰ ਮੀਤ ਪ੍ਰਧਾਨ, ਪਿ੍ਰਤਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਭਾਈ ਜਸਵੰਤ ਸਿੰਘ ਸੀਨੀਅਰ ਮੀਤ ਪ੍ਰਧਾਨ, ਭਾਈ ਗੁਰਮੇਲ ਸਿੰਘ, ਚਰਨਜੀਤ ਸਿੰਘ ਭੋਲੂਵਾਲਾ, ਸੁਖਮੰਦਰ ਸਿੰਘ,ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ, ਬਲਕਰਨ ਸਿੰਘ, ਗੋਪੀ, ਅਮਰੀਕ ਸਿੰਘ, ਗੁਰਚਰਨ ਸਿੰਘ, ਬਲਦੇਵ ਸਿੰਘ ਨੰਬਰਦਾਰ, ਰਣਜੀਤ ਸਿੰਘ, ਮਨਜਿੰਦਰ ਸਿੰਘ, ਨਿਸ਼ਾਨ ਸਿੰਘ, ਹੀਰਾ ਸਿੰਘ, ਚੰਨਾ ਸਿੰਘ ਅਤੇ ਅਕਸ਼ੈ ਹਾਜ਼ਰ ਸਨ। ਨਗਰ ਕੀਰਤਨ ਦੌਰਾਨ ਗੱਤਕਾ ਟੀਮਾਂ ਵੱਲੋਂ ਗੱਤਕੇ ਦੇ ਜੌਹਰ ਵਿਖਾਏ ਗਏ। ਨਗਰ ਕੀਰਤਨ ’ਚ ਸ਼ਾਮਲ ਸੰਗਤ ਨੇ ਗੁਰਬਾਣੀ ਦਾ ਜਾਪ ਕੀਤਾ।