ਦਸਮੇਸ਼ ਮਿਸ਼ਨ ਸਕੂਲ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ
ਦਸ਼ਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਾਸਟਰੀ ਵੋਟਰ ਦਿਵਸ ਮਨਾਇਆ
Publish Date: Sat, 24 Jan 2026 03:48 PM (IST)
Updated Date: Sun, 25 Jan 2026 04:01 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਵਿਖੇ ਰਾਸਟਰੀ ਵੋਟਰ ਦਿਵਸ ਮਨਾਇਆ ਗਿਆ ਜਿਸ ਵਿੱਚ ਐਨ.ਐਸ.ਐਸ. ਯੂਨਿਟ ਦੇ ਵਲੰਟੀਅਰਾਂ ਨੇ ਭਾਗ ਲਿਆ । ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਲੋਕਤੰਤਰੀ ਪ੍ਰਣਾਲੀ ਵਿੱਚ ਵੋਟ ਦੇ ਮਹੱਤਵ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ । ਇਸ ਦੌਰਾਨ ਵਿਦਿਆਰਥੀਆਂ ਦੁਆਰਾ ਵੋਟਰ ਦਿਵਸ ਦੇ ਸਬੰਧ ਵਿੱਚ ਕਵਿਤਾਵਾਂ , ਭਾਸਣ ਅਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ । ਇਸ ਉਪਰੰਤ ਵਲੰਟੀਅਰਾਂ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਸਹੁੰ ਚਕਵਾਈ ਗਈ । ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ , ਡਾਇਰੈਕਟਰ ਪ੍ਰਿੰਸੀਪਲ ਸੁਰਿੰਦਰ ਕੌਰ , ਸਕੂਲ ਪ੍ਰਿੰਸੀਪਲ ਸੋਮਾ ਦੇਵੀ , ਐਨ.ਐਸ.ਐਸ. ਪ੍ਰੋਗਰਾਮ ਅਫਸਰ ਸ਼ਮਿੰਦਰ ਕੌਰ ਅਤੇ ਹੋਰ ਸਕੂਲ ਸਟਾਫ ਹਾਜਿਰ ਸਨ।