ਨੈਸ਼ਨਲ ਯੂਥ ਕਲੱਬ ਨੇ ਗਣਤੰਤਰ ਦਿਵਸ ਮਨਾਇਆ
ਨੈਸ਼ਨਲ ਯੂਥ ਕਲੱਬ ਨੇ ਗਣਤੰਤਰ ਦਿਵਸ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ
Publish Date: Wed, 28 Jan 2026 03:26 PM (IST)
Updated Date: Thu, 29 Jan 2026 04:01 AM (IST)

ਚਾਨਾ ਪੰਜਾਬੀ ਜਾਗਰਣ ਫ਼ਰੀਦਕੋਟ : ਇਲਾਕੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਨੈਸਨਲ ਯੂਥ ਕਲੱਬ ਫਰੀਦਕੋਟ ਵੱਲੋਂ ਪ੍ਰਧਾਨ ਦਵਿੰਦਰ ਸਿੰਘ ਪੰਜਾਬ ਮੋਟਰਜ ਅਤੇ ਜਨਰਲ ਸਕੱਤਰ ਡਾ ਬਲਜੀਤ ਸ਼ਰਮਾ ਦੀ ਯੋਗ ਅਗਵਾਈ ਹੇਠ ਕਲੱਬ ਦੇ ਪ੍ਰੋਜੈਕਟ ਮਲਟੀਪਰਪਜ ਟ੍ਰੇਨਿੰਗ ਸੈਂਟਰ ਵਿਖੇ ਬੜੇ ਹੀ ਸਾਦੇ ਅਤੇ ਪ੍ਰਭਾਵਸਾਲੀ ਢੰਗ ਨਾਲ 77 ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਕਲੱਬ ਦੇ ਸੀਨੀਅਰ ਮੈਂਬਰ ਅਸ਼ੋਕ ਸੱਚਰ ਨੇ ਸਭਨਾਂ ਨੂੰ ਜੀ ਆਇਆਂ ਨੂੰ ਆਖਦਿਆਂ ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ । ਮਲਟੀਪਰਪਜ ਟ੍ਰੇਨਿੰਗ ਸੈਂਟਰ ਦੇ ਪ੍ਰੋਜੈਕਟ ਚੇਅਰਪਰਸਨ ਸ਼੍ਰੀਮਤੀ ਕਮਲ ਸੱਚਰ ਨੇ ਸਾਡੇ ਦੇਸ਼ ਭਗਤਾਂ ਨੇ ਆਪਣੀ ਜਾਨਾਂ ਵਾਰ ਕੇ ਸਾਨੂੰ ਆਜ਼ਾਦੀ ਲੈ ਕੇ ਦਿੱਤੀ ਹੈ। ਇਸ ਨੂੰ ਬਰਕਾਰਾਰ ਰੱਖਣਾ ਸਾਡਾ ਦਾ ਫ਼ਰਜ਼ ਹੈ। ਇਸ ਮੌਕੇ ਗਣਤੰਤਰ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦੇ ਹੋਏ ਕਲੱਬ ਪ੍ਰਧਾਨ ਦਵਿੰਦਰ ਸਿੰਘ ਪੰਜਾਬ ਮੋਟਰਜ਼ ਨੇ ਕਿਹਾ 1950 ’ਚ ਸਾਡੇ ਦੇਸ਼ ਦਾ ਸੰਵਿਧਾਨ ਲਾਗੂ ਹੋਣ ਨਾਲ ਸਾਨੂੰ ਬਹੁਤ ਹੱਕ ਅਤੇ ਅਧਿਕਾਰ ਮਿਲੇ ਹਨ। ਸਾਨੂੰ ਇਸ ਦਿਨ ਆਪਣੇ ਫ਼ਰਜ਼ਾਂ ਦੀ ਪਾਲਣਾ ਵਾਸਤੇ ਵੀ ਸੁਚੇਤ ਹੋ ਕੇ ਕਰਨੀ ਚਾਹੀਦੀ ਹੈ। ਕਲੱਬ ਦੇ ਸਕੱਤਰ ਡਾ ਬਲਜੀਤ ਸ਼ਰਮਾ ਨੇ ਕਿਹਾ ਦੇਸ਼ ਅੰਦਰ ਫ਼ੈਲੀਆਂ ਕੁਰੀਤੀਆਂ ਨੂੰ ਖਤਮ ਕਰਕੇ ਸਾਨੂੰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨੇ ਚਾਹੀਦੇ ਹਨ। ਕੋ-ਚੇਅਰਮੈਨ ਸੁਰਿੰਦਰ ਅਰੋੜਾ ਨੇ ਕਿਹਾ ਗਣਤੰਤਰ ਦਿਵਸ ਅਤੇ ਸੁੰਤਤਰਤਾ ਦਿਵਸ ਦੀ ਮਹੱਤਤਾ ਅਤੇ ਇਨ੍ਹਾਂ ਸਮਿਆਂ ਦੇ ਸਾਡੇ ਦੇਸ਼ ਦੇ ਰਾਸ਼ਟਰਪਤੀ ਜੀ ਅਤੇ ਪ੍ਰਧਾਨ ਮੰਤਰੀ ਜੀ ਦੇ ਕੌਮੀ ਝੰਡਾ ਲਹਿਰਾਉਣ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ। ਸੈਂਟਰ ਦੀਆਂ ਵਿਦਿਆਰਥਣਾਂ ਵੱਲੋਂ ਵੱਖ-ਵੱਖ ਸੱਭਿਆਚਾਰਕ, ਵੰਨਗੀਆਂ ਅਤੇ ਦੇਸ ਭਗਤੀ ਦੇ ਗੀਤ ਗਾ ਕੇ ਪ੍ਰੋਗਰਾਮ ਨੂੰ ਚਾਰ ਚੰਨ ਲਾਏ। ਇਸ ਮੌਕੇ ਸੀਨੀਅਰ ਮੈਂਬਰ ਪਿ੍ਰਤਪਾਲ ਸਿੰਘ ਕੋਹਲੀ ਅਤੇ ਸ੍ਰੀ ਅਜੈ ਜੈਨ ਸੋਨੂੰ ਨੇ ਗਣਤੰਤਰ ਦਿਵਸ ਨੂੰ ਸੁਚਾਰੂ ਢੰਗ ਨਾਲ ਮਨਾਉਣ ਲਈ ਅਹਿਮ ਯੋਗਦਾਨ ਦਿੱਤਾ। ਪ੍ਰੋਫੈਸਰ ਪਰਮਿੰਦਰ ਸਿੰਘ ਬੁੱਟਰ ਨੇ ਸਿਖਿਆਰਥਣਾਂ ਨੂੰ ਨੈਤਿਕ ਕਦਰਾਂ-ਕੀਮਤਾਂ ਦੀ ਬਹਾਲੀ ਵਾਸਤੇ ਸਰਗਰਮੀ ਨਾਲ ਕਾਰਜ ਲਈ ਉਤਸ਼ਾਹਿਤ ਕੀਤਾ। ਅੰਤ ’ਚ ਸੈਂਟਰ ਇੰਚਾਰਜ ਸ਼੍ਰੀਮਤੀ ਕਿਰਨਦੀਪ ਸੁਖੀਜਾ ਨੇ ਸਭਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਲੱਡੂ ਵੰਡੇ ਗਏ। ਇਸ ਸਮੇਂ ਪਰਮਜੀਤ ਕੌਰ ਸੈਂਟਰ ਟੀਚਰ, ਜਸਪ੍ਰੀਤ ਕੌਰ, ਕਿਰਨਦੀਪ ਕੌਰ, ਨਵਨੀਤ ਕੌਰ, ਸਿਮਰਨਜੀਤ ਕੌਰ, ਨਵਜੋਤ ਕੌਰ, ਮੋਨਿਕਾ, ਪਿ੍ਰਅੰਕਾ, ਰੱਜੀ, ਅੰਮ੍ਰਿਤਪਾਲ ਕੌਰ, ਸਿਮਰਜੀਤ ਕੌਰ, ਲਖਵਿੰਦਰ ਕੌਰ, ਜਸਪ੍ਰੀਤ ਕੌਰ, ਰਜਿੰਦਰ ਕੌਰ, ਅਨਮੋਲਪ੍ਰੀਤ ਕੌਰ,ਜਸਪ੍ਰੀਤ ਕੌਰ, ਪਿ੍ਰਆ ਕੁਮਾਰੀ, ਅੰਨੂ ਅਤੇ ਸੁਖਪ੍ਰੀਤ ਵਿਦਿਆਰਥਣਾਂ ਵੀ ਹਾਜ਼ਰ ਸਨ।