ਨੈਸ਼ਨਲ ਯੂਥ ਵੈਲਫ਼ੇਅਰ ਕਲੱਬ ਨੇ ਸ਼ਹੀਦੀ ਦਿਵਸ ਮਨਾਇਆ
ਨੈਸ਼ਨਲ ਯੂਥ ਵੈਲਫ਼ੇਅਰ ਕਲੱਬ ਨੇ ਖੱਟਕੜ ਕਲਾਂ ਪਹੁੰਚ ਕੇ ਸ਼ਹੀਦੀ ਦਿਵਸ ਮਨਾਇਆ
Publish Date: Wed, 25 Mar 2026 03:40 PM (IST)
Updated Date: Thu, 26 Mar 2026 03:59 AM (IST)

ਚਾਨਾ ਪੰਜਾਬੀ ਜਾਗਰਣ ਫ਼ਰੀਦਕੋਟ : ਸੱਭਿਆਚਾਰਕ ਖੇਤਰ ’ਚ ਅਲੱਗ ਪਹਿਚਾਣ ਰੱਖਣ ਵਾਲੇ ਨੈਸ਼ਨਲ ਯੂਥ ਵੈਲਫ਼ੇਅਰ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਗੁਰਚਰਨ ਸਿੰਘ ਭੰਗੜਾ ਕੋਚ ਦੀ ਅਗਵਾਈ ਹੇਠ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰਪਾਲ ਸਿੰਘ ਮਿੰਟੂ, ਸੀਨੀਅਰ ਮੈਂਬਰ ਪਾਲ ਸਿੰਘ ਸੰਧੂ ਰੁਪਈਆਂ ਵਾਲਾ, ਗੁਰਮੇਲ ਸਿੰਘ ਜੱਸਲ, ਇੰਜ.ਬਲਤੇਜ ਸਿੰਘ ਤੇਜੀ ਜੌੜਾ ਅਤੇ ਅਦਾਕਾਰ ਅਮਰਜੀਤ ਸਿੰਘ ਸੇਖੋਂ ਸ਼ਹੀਦੇ-ਆਜ਼ਮ ਸ.ਭਗਤ ਸਿੰਘ ਦੇ ਪੁਰਖਿਆਂ ਦੇ ਪਿੰਡ ਖੱਟਕੜ ਕਲਾਂ ਵਿਖੇ ਸ.ਭਗਤ ਸਿੰਘ, ਸ਼੍ਰੀ ਰਾਜਗੁਰੂ ਅਤੇ ਸ਼੍ਰੀ ਸੁਖਦੇਵ ਦੇ ਸ਼ਹੀਦੀ ਦਿਨ ਮੌਕੇ ਪਹੁੰਚੇ। ਇਸ ਮੌਕੇ ਕਲੱਬ ਮੈਂਬਰਾਂ ਨੇ ਸ਼ਹੀਦੇ ਆਜ਼ਮ ਸ.ਭਗਤ ਸਿੰਘ ਤੇ ਬੁੱਤ ਕੋਲ ਇਨਕਲਾਬ-ਜ਼ਿੰਦਾਬਾਦ ਦੇ ਨਾਅਰੇ ਲਗਾਏ। ਇਸ ਉਪਰੰਤ ਸ.ਭਗਤ ਸਿੰਘ ਦੀ ਯਾਦ ’ਚ ਬਣੇ ਸ਼ਹੀਦੇ ਆਜ਼ਮ ਸ.ਭਗਤ ਸਿੰਘ ਦੀ ਯਾਦ ’ਚ ਬਣੀ ਅਜਾਇਬ ਘਰ-ਗੈਲਰੀ, ਅਤੇ ਸਰਦਾਰ ਭਗਤ ਸਿੰਘ ਜੀ ਦੇ ਪਿਤਾ ਸ. ਕਿਸ਼ਨ ਸਿੰਘ, ਚਾਚਾ ਸ.ਅਜੀਤ ਸਿੰਘ ਅਤੇ ਸ.ਸਵਰਨ ਸਿੰਘ ਦੀ ਯਾਦ ’ਚ ਬਣੀ ਸਮਾਰਕ ਤੇ ਸਿਜਦਾ ਕੀਤਾ। ਇਸ ਮੌਕੇ ਦੇਸ਼ ਭਰ ਤੋਂ ਵੱਡੀ ਗਿਣਤੀ ’ਚ ਨੌਜਵਾਨ ਭਾਰਤ ਸਭਾ ਨਾਲ ਜੁੜੇ ਨੌਜਵਾਨ ਆਗੂ ਅਤੇ ਵਿਦਿਆਰਥੀ ਵੱਡੀ ਗਿਣਤੀ ’ਚ ਦੇਸ਼ ਦੇ ਮਹਾਨ ਸ਼ਹੀਦਾ ਨੂੰ ਨਮਨ ਕਰਨ ਪਹੁੰਚੇ ਹੋਏ ਸਨ। ਇਸ ਮੌਕੇ ਕਲੱਬ ਦੇ ਪ੍ਰਧਾਨ ਗੁਰਚਰਨ ਸਿੰਘ ਭੰਗੜਾ ਕੋਚ ਨੇ ਕਿਹਾ ਜਿਹੜੀਆਂ ਕੌਮਾਂ ਆਪਣਾ ਇਤਿਹਾਸ ਭੁੱਲ ਜਾਂਦੀਆਂ ਹਨ, ਉਨ੍ਹਾਂ ਨੂੰ ਇਤਿਹਾਸ ਫ਼ਿਰ ਦੁਹਰਾਉਣਾ ਪੈਂਦਾ ਹੈ। ਇਸ ਲਈ ਸਾਨੂੰ ਆਪਣੇ ਸ਼ਹੀਦਾਂ ਨੂੰ ਯਾਦ ਰੱਖਣਾ ਚਾਹੀਦਾ ਹੈ। ਅੱਜ ਲੋੜ ਹੈ ਕਿ ਅਸੀਂ ਸ.ਭਗਤ ਸਿੰਘ ਦੀ ਸੋਚ ਦੇ ਧਾਰਨੀ ਬਣ ਕੇ ਆਪਣੇ ਦੇਸ਼ ਨੂੰ ਸਭ ਤੋਂ ਪਹਿਲਾਂ ਪਿਆਰ ਕਰੀਏ। ਇਸ ਦੀ ਉੱਨਤੀ, ਖੁਸ਼ਹਾਲੀ ਤੇ ਚੜ੍ਹਦੀਕਲਾ ਵਾਸਤੇ ਨਿਰੰਤਰ ਯੋਗਦਾਨ ਪਾਈਏ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰਪਾਲ ਸਿੰਘ ਮਿੰਟੂ ਨੇ ਕਿਹਾ ਸਾਨੂੰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨੇ ਚਾਹੀਦੇ ਹਨ।