- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਕੌਮੀ ਲੋਕ ਨਾਚ ਸਮਾਗਮ ਪ੍ਰਭਾਵਸ਼ਾਲੀ ਰਿਹਾ

ਅਰਸ਼ਦੀਪ ਸੋਨੀ ਪੰਜਾਬੀ ਜਾਗਰਣ ਸਾਦਿਕ : ਸਾਦਿਕ ਨੇੜੇ ਪਿੰਡ ਮਹਿਮੂਆਣਾ ਵਿਖੇ ਸਰਵਉੱਚ ਵਿਦਿਅਕ ਸੰਸਥਾ ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ ਫਰੀਦਕੋਟ ਵੱਲੋਂ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਦੇ ਨਾਲ ਕੌਮੀ ਲੋਕ ਨਾਚ ਪ੍ਰੋਗਰਾਮ ਕਰਵਾਇਆ ਗਿਆ। ਮੁੱਖ ਮਹਿਮਾਨ ਵੱਲੋ਼ ਸ਼ਮਾਂ ਰੌਸਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਮੰਚ ਤੇ ਅਮਨਦੀਪ ਸਿੰਘ ਬਾਬਾ ਚੇਅਰਮੈਨ, ਚੇਅਰਮੈਨ ਡਾ. ਜਨਜੀਤਪਾਲ ਸਿੰਘ ਸੇਖੋਂ, ਮੈਨੇਜਿੰਗ ਡਾਇਰੈਕਟਰ ਇੰਜੀ. ਜਰਮਨਜੀਤ ਸਿੰਘ ਸੰਧੂ , ਵਾਈਸ ਪ੍ਰਿੰਸੀਪਲ ਮੈਡਮ ਪ੍ਰੀਤਇੰਦਰ ਕੌਰ ਗੌਂਦਾਰਾ ਤੇ ਸੁਮਿਤ ਸੁਖੀਜਾ ਸੈਕਟਰੀ ਬਿਰਾਜਮਾਨ ਸਨ। ਮੰਚ ਸੰਚਾਲਨ ਪਵਨ ਸ਼ਰਮਾਂ ਸੁੱਖਣਵਾਲਾ ਨੇ ਸ਼ਾਇਰੋ ਸ਼ਾਇਰੀ ਨਾਲ ਕੀਤਾ।ਸਮਾ੍ਰਗ ਦੌਰਾਨ ਭਾਰਤ ਦੇ ਵੱਖ ਵੱਖ ਰਾਜਾਂ ਦੀਆਂ ਟੀਮਾਂ ਵਲੋਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ। ਨੌਜਵਾਨਾਂ ਵੱਲੋਂ ਸਿੱਖੀ ਸਰੂਪ ਵਿੱਚ ਗੱਤਕੇ ਦੇ ਜ਼ੌਹਰ ਦਿਖਾਏ ਗਏ। ਥਾਲਜ ਦੇ ਵਿਦਿਆਰਥੀਆਂ ਵੱਲੋਂ ਭੰਗੜਾ ਪੇਸ਼ ਕੀਤਾ ਗਿਆ।ਸੂਬੇਦਾਰ ਮਹਿੰਦਰ ਸਿੰਘ ਮੈਮੋ. ਸਕੂਲ ਝੋਟੀਵਾਲਾ ਦੀਆਂ ਵਿਦਿਆਰਥਣਾਂ ਨੇ ਗਿੱਧਾ ਪੇਸ਼ ਕੀਤਾ।ਚੇਅਰਮੈਨ ਡਾ. ਜਨਜੀਤਪਾਲ ਸਿੰਘ ਸੇਖੋਂ ਨੇ ਆਏ ਮਹਿਮਾਨਾਂ, ਕਲਾਕਾਰਾਂ ਦੇ ਦਰਸ਼ਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਗਲੇ ਸਾਲ ਹੋਰ ਵੀ ਪ੍ਰਭਾਸ਼ਾਲੀ ਢੰਗ ਨਾਲ ਪ੍ਰੋਗ੍ਰਾਮ ਕਰਵਾਇਆ ਜਾਵੇਗਾ।ਲੋਕ ਨਾਚ ਵਿੱਚ ਭਾਗ ਲੈਣ ਵਾਲੀਆਂ ਟੀਮਾਂ ਨੂੰ ਕਾਲਜ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਐਸ.ਪੀ. ਮੋਂਗਾ ਡਾਇਰੈਕਟਰ ਆਦੇਸ਼, ਡਾ. ਅਮਨਦੀਪ ਸਿੰਘ ਵਿਰਕ ਪ੍ਰਿੰਸੀਪਲ ਆਦੇਸ਼ ਕਾਲਜ ਮਚਾਕੀ ਕਲਾਂ, ਰਖਨਪ੍ਰੀਤ ਕੌਰ ਪ੍ਰਿੰਸੀਪਲ ਬੋਸਟਨ ਸਕੂਲ , ਕੰਵਰ ਹਰਿੰਦਰ ਸਿੰਘ ਸੰਧੂ, ਨਿਰਮਲ ਸਿੰਘ ਬੁੱਟਰ, ਪ੍ਰਗਟ ਸਿੰਘ ਬੁੱਟਰ, ਗੁਰਲਾਲ ਸਿੰਘ ਮੁੱਖ ਅਫਸਰ ਥਾਣਾ ਸਾਦਿਕ, ਦਵਿੰਦਰ ਨੀਟੂ ਪ੍ਰਧਾਨ ਸਿਟੀ ਕਲੱਬ ਫਰੀਦਕੋਟ ਵੀ ਹਾਜਰ ਸਨ।