14 ਮਾਰਚ 2026 ਨੂੰ ਲੱਗੇਗੀ ਕੌਮੀ ਲੋਕ ਅਦਾਲਤ : ਜ਼ਿਲ੍ਹਾ ਤੇ ਸੈਸ਼ਨ ਜੱਜ
ਫਰੀਦਕੋਟ ਜ਼ਿਲ੍ਹੇ ਵਿੱਚ 14 ਮਾਰਚ 2026 ਨੂੰ ਲੱਗੇਗੀ ਕੌਮੀ ਲੋਕ ਅਦਾਲਤ : ਜ਼ਿਲ੍ਹਾ ਤੇ ਸੈਸ਼ਨ ਜੱਜ
Publish Date: Tue, 06 Jan 2026 03:39 PM (IST)
Updated Date: Wed, 07 Jan 2026 04:00 AM (IST)

ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਰੀਦਕੋਟ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਪਰਸਨ ਦੀਆਂ ਹਦਾਇਤਾਂ ਅਨੁਸਾਰ ਸੰਜੀਵ ਜੋਸ਼ੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀ ਅਗਵਾਈ ਹੇਠ ਮਿਤੀ 14 ਮਾਰਚ 2026 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਜਾਵੇਗਾ। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ‘ਝਗੜੇ ਮੁਕਾਓ ਅਤੇ ਪਿਆਰ ਵਧਾਓ’ ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ ਤਹਿਤ ਰਾਜ਼ੀਨਾਮਾ ਹੋਣ ਯੋਗ ਅਪਰਾਧਿਕ ਮਾਮਲੇ, ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ ਵਿੱਚ ਸ਼ਿਕਾਇਤਾਂ/ਪਟੀਸ਼ਨਾਂ, ਐੱਮ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨ, ਪਰਿਵਾਰਕ ਅਦਾਲਤਾਂ ਵਿੱਚ ਪਰਿਵਾਰਕ ਮਾਮਲੇ, ਮਜ਼ਦੂਰ ਵਿਵਾਦ, ਟ੍ਰੈਫਿਕ ਚਲਾਨ, ਮਿਸ਼ਰਤ ਅਪਰਾਧ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰ, ਐਨ.ਆਈ.ਏ ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ ਅਤੇ ਕਿਸੇ ਵੀ ਹੋਰ ਕਿਸਮ ਦੇ ਕੇਸ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀਆਂ ਸਕੀਮਾਂ ਜਿਵੇਂ ਕਿ ਵਿਕਟਮ ਕੰਪਨਸੇਸ਼ਨ ਸਕੀਮ, ਮੀਡੀਏਸ਼ਨ ਸੈਂਟਰ ਅਤੇ 14 ਮਾਰਚ 2026 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।