
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ

ਵਿਕਾਸ ਕੁਮਾਰ ਗਰਗ, ਪੰਜਾਬੀ ਜਾਗਰਣ, ਫਰੀਦਕੋਟ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਕਾਲਜ ਵਿੱਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਪੂਜਾ ਭੱਲਾ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ‘ਹਾਕੀ ਦੇ ਜਾਦੂਗਰ ਮੇਜਰ ਧਿਆਨਚੰਦ ਜੀ’ ਦੇ ਜਨਮ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ (ਲੜਕੇ ਅਤੇ ਲੜਕੀਆਂ) ਦੀ ਕਰਾਸ ਕੰਟਰੀ ਦੌੜ ਕਰਵਾਈ ਗਈ। ਕਰਾਸ ਕੰਟਰੀ ਦੌੜ ਨੂੰ ਪ੍ਰਿੰਸੀਪਲ ਡਾ. ਪੂਜਾ ਭੱਲਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਦੌੜ ਵਿੱਚ ਪਹਿਲੀਆਂ ਨੌਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਲੜਕੀਆਂ ਵਿੱਚੋਂ ਸਕਿਉਂਟੀ ਕੌਮਾਰੀ (ਬੀ.ਏ.-1) ਅਤੇ ਲੜਕਿਆਂ ਵਿੱਚੋਂ ਸਾਜਨਦੀਪ ਸਿੰਘ (ਬੀ.ਏ.-1) ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਕਰਾਸ ਕੰਟਰੀ ਦੌੜ ਵਿੱਚ ਕਾਲਜ ਦੇ ਲਗਭਗ 100 ਵਿਦਿਆਰਥੀਆਂ ਨੇ ਭਾਗ ਲਿਆ। ਮੁੱਖ ਮਹਿਮਾਨ ਪ੍ਰਿੰਸੀਪਲ ਡਾ. ਪੂਜਾ ਭੱਲਾ ਨੇ ਸਰੀਰਕ ਸਿੱਖਿਆ ਵਿਭਾਗ ਨੂੰ ਰਾਸ਼ਟਰੀ ਖੇਡ ਦਿਵਸ ਮਨਾਉਣ ਦੀ ਵਧਾਈ ਦਿੰਦਿਆਂ ਕਿਹਾ ਕਿ ਜਿੱਥੇ ਪੜ੍ਹਾਈ ਨਾਲ ਸਾਡਾ ਮਾਨਸਿਕ ਵਿਕਾਸ ਹੁੰਦਾ ਹੈ, ਉੱਥੇ ਖੇਡਾਂ ਨਾਲ ਸਾਡੇ ਸਰੀਰ ਦਾ ਸਰਵਪੱਖੀ ਵਿਕਾਸ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰੋਫੈਸਰ ਡਾ. ਸ਼ਾਲਿਨੀ ਗਰਗ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਖੇਡਾਂ ਦੀ ਮਨੁੱਖੀ ਜੀਵਨ ਵਿੱਚ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਜੀਵਨ ਵਿੱਚ ਖੇਡਾਂ ਵੀ ਅਹਿਮ ਸਥਾਨ ਰੱਖਦੀਆਂ ਹਨ। ਸਾਨੂੰ ਸਾਰਿਆਂ ਨੂੰ ਗਰਾਊਂਡ ਵਿੱਚ ਜਾਣ ਦੀ ਆਦਤ ਅਪਣਾਉਣੀ ਚਾਹੀਦੀ ਹੈ ਤਾਂ ਜੋ ਅਸੀਂ ਨਿਰੋਗੀ ਅਤੇ ਤੰਦਰੁਸਤ ਜੀਵਨ ਬਤੀਤ ਕਰ ਸਕੀਏ। ਪ੍ਰੋਗਰਾਮ ਨੂੰ ਸਫਲਤਾਪੂਰਵਕ ਸੰਪੰਨ ਕਰਵਾਉਣ ਵਿੱਚ ਕਾਲਜ ਦੇ ਪ੍ਰੋ. ਹਿਮਾਂਸ਼ੂ ਨਾਗਪਾਲ, ਪ੍ਰੋ. ਸ਼ਮਸ਼ੇਰ ਸਿੰਘ ਅਤੇ ਰੇਸ਼ਮ ਸਿੰਘ ਨੇ ਅਹਿਮ ਭੂਮਿਕਾ ਨਿਭਾਈ। ਅੰਤ ਵਿੱਚ ਸਰੀਰਕ ਸਿੱਖਿਆ ਵਿਭਾਗ ਦੇ ਹਰਜਿੰਦਰ ਸਿੰਘ (ਸਹਾਇਕ ਪ੍ਰੋਫੈਸਰ) ਵੱਲੋਂ ਸਭਨਾਂ ਦਾ ਧੰਨਵਾਦ ਕੀਤਾ ਗਿਆ।