ਨਿਊ ਗੰਗਸਰ ਸਪੋਰਟਸ ਕਲੱਬ ਜੈਤੋ ਨੇ ਕੀਤੀ ਮੀਟਿੰਗ
ਨਿਊ ਗੰਗਸਰ ਸਪੋਰਟਸ ਕਲੱਬ ਜੈਤੋ ਵੱਲੋਂ ਸਲਾਨਾ ਅਥਲੈਟਿਕ ਮੀਟ ਕਰਵਾਉਣ ਲਈ ਮੀਟਿੰਗ ਆਯੋਜਿਤ
Publish Date: Wed, 28 Jan 2026 03:36 PM (IST)
Updated Date: Thu, 29 Jan 2026 04:01 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਨਿਊ ਗੰਗਸਰ ਸਪੋਰਟਸ ਕਲੱਬ ਜੈਤੋ ਵੱਲੋਂ ਸਲਾਨਾ ਅਥਲੈਟਿਕ ਮੀਟ ਕਰਵਾਉਣ ਸਬੰਧੀ ਪ੍ਰਧਾਨ ਗੁਰਬੀਰ ਸਿੰਘ ਬਰਾੜ ਦੀ ਅਗਵਾਈ ਹੇਠ ਫੌਰ ਸੀਜ਼ਨ ਰਿਜ਼ੋਰਟ ਜੈਤੋ ਵਿਖੇ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਕਲੱਬ ਦੇ ਵੱਡੀ ਗਿਣਤੀ ਵਿੱਚ ਨੁਮਾਇੰਦਿਆਂ ਨੇ ਸ਼ਮੂਲੀਅਤ ਕਰਦਿਆਂ ਅਥਲੈਟਿਕ ਮੀਟ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਖਿਡਾਰੀਆਂ ਦੀ ਭਾਗੀਦਾਰੀ, ਖੇਡ ਮੁਕਾਬਲਿਆਂ ਦੀਆਂ ਵੱਖ-ਵੱਖ ਕਿਸਮਾਂ, ਇਨਾਮ ਵੰਡ ਸਮਾਰੋਹ ਅਤੇ ਪ੍ਰਬੰਧਕੀ ਬੰਦੋਬਸਤਾਂ ’ਤੇ ਵੀ ਗੰਭੀਰ ਚਰਚਾ ਕੀਤੀ ਗਈ। ਇਸ ਮੌਕੇ ਪ੍ਰਧਾਨ ਗੁਰਬੀਰ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਰ੍ਹੇ ਦੀ ਸਲਾਨਾ ਅਥਲੈਟਿਕ ਮੀਟ 22 ਫਰਵਰੀ ਨੂੰ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੀਟ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਜਾਗਰੂਕਤਾ ਵਧਾਉਣਾ ਹੈ। ਮੀਟਿੰਗ ਵਿੱਚ ਮੌਜੂਦ ਸਾਰੇ ਮੈਂਬਰਾਂ ਨੇ ਕਲੱਬ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਮੀਟ ਦੀ ਕਾਮਯਾਬੀ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਕਲੱਬ ਦੇ ਸਰਪ੍ਰਸਤ, ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ (ਰਜਿ:) ਚੈਨਾ ਰੋਡ ਜੈਤੋ ਦੇ ਪ੍ਰਧਾਨ, ਮਾਤਾ ਅਮਰ ਕੌਰ ਅੱਖਾਂ ਦਾ ਹਸਪਤਾਲ ਚੈਨਾ ਰੋਡ ਜੈਤੋ ਦੇ ਸੰਚਾਲਕ ਤੇ ਮਾਨਵ ਕਲਿਆਣ ਸੇਵਾ ਸੰਮਤੀ ਜੈਤੋ ਦੇ ਸਰਪ੍ਰਸਤ ਸੰਤ ਰਿਸ਼ੀ ਰਾਮ ਜੀ ਜਲਾਲ ਵਾਲੇ, ਕਨਵੀਨਰ ਜਸਵਿੰਦਰ ਸਿੰਘ ਬਰਾੜ ਯੂ.ਐਸ.ਏ, ਜਰਨਲ ਸਕੱਤਰ ਦੇਵਿੰਦਰ ਬਾਬੂ, ਸੀਨੀਅਰ ਮੀਤ ਪ੍ਰਧਾਨ ਸਤਪਾਲ ਸਿੰਘ ਸਦਿਓੜਾ, ਖ਼ਜ਼ਾਨਚੀ ਅਮਰੀਕ ਸਿੰਘ ਬਰਾੜ ਸੇਵੇਵਾਲਾ, ਮੀਤ ਪ੍ਰਧਾਨ ਗੁਰਲਾਲ ਸਿੰਘ ਬਰਾੜ, ਨਿਰੰਜਣ ਸਿੰਘ, ਨਰਪਿੰਦਰਪਾਲ ਸਿੰਘ, ਪ੍ਰਵੀਨ ਸਿੰਗਲਾ ਪੀਨਾ, ਦੀਪੂ ਟੇਲਰ ਅਤੇ ਮੱਖਣ ਸਿੰਘ ਆਦਿ ਹਾਜ਼ਰ ਸਨ।