- 31 ਦਸੰਬਰ ਤਕ ਬਣਾਏ ਜਾ ਸਕਣਗੇ ਯੂਡੀਆਈਡੀ ਪਹਿਚਾਣ-ਪੱਤਰ

ਸਟਾਫ਼ ਰਿਪੋਰਟਰ, ਫ਼ਰੀਦਕੋਟ : ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ ਤਾਂਕਿ ਇੰਨ੍ਹਾਂ ਵਿਅਕਤੀਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਉਦੇਸ਼ ਨੂੰ ਧਿਆਨ ਵਿਚ ਰੱਖਦਿਆਂ ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਪੱਤਰ (ਯੂ.ਡੀ.ਆਈ.ਡੀ.) ਦੇਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਜੋ ਕਿ ਪਹਿਲੀ ਦਸੰਬਰ ਤੋਂ ਸ਼ੁਰੂ ਹੋ ਕੇ 31 ਦਸੰਬਰ 2019 ਤੱਕ ਚੱਲੇਗੀ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਅਫ਼ਸਰ ਮੈਡਮ ਿਛੰਦਰ ਪਾਲ ਕੋਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਦਾ ਉਦੇਸ਼ ਦਿਵਿਆਂਗ ਵਿਅਕਤੀਆਂ ਦਾ ਸੂਬਾ ਅਤੇ ਜ਼ਿਲ੍ਹਾ ਪੱਧਰ 'ਤੇ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਉਨ੍ਹਾਂ ਨੂੰ ਅਸਾਨੀ ਨਾਲ ਪ੍ਰਰਾਪਤ ਹੋ ਸਕਣ ਉਨ੍ਹਾਂ ਕਿਹਾ ਕਿ ਇਸ ਕਾਰਡ ਨਾਲ ਇੱਕ ਪਾਸੇ ਦਿਵਿਆਂਗ ਵਿਅਕਤੀ ਸਾਰੀਆਂ ਸਹੂਲਤਾਂ ਪ੍ਰਰਾਪਤ ਕਰ ਸਕਣਗੇ ਅਤੇ ਦੂਜੇ ਪਾਸੇ ਉਨ੍ਹਾਂ ਨੂੰ ਪਿੰਡ, ਬਲਾਕ, ਜ਼ਿਲ੍ਹਾ, ਸੂਬਾ ਅਤੇ ਰਾਸ਼ਟਰੀ ਪੱਧਰ 'ਤੇ ਮੁੱਖਧਾਰਾ ਵਿੱਚ ਲਿਆਂਦਾ ਜਾ ਸਕੇਗਾ। ਇਸ ਮੌਕੇ ਿਛੰਦਰ ਪਾਲ ਕੋਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਪੱਤਰ ਦੇਣ ਲਈ ਯੂ.ਡੀ.ਆਈ.ਡੀ. (ਯੂਨੀਕ ਆਈ.ਡੀ. ਫਾਰ ਪਰਸਨਜ਼ ਵਿੱਦ ਡਿਸਅਬਿਲਟਿਜ਼) ਹੇਠ ਪੋਰਟਲ ਬਣਾਇਆ ਗਿਆ ਹੈ। ਦਿਵਿਆਂਗ ਵਿਅਕਤੀ ਆਪਣੇ ਨਿੱਜੀ ਕੰਪਿਊਟਰ, ਨਜ਼ਦੀਕ ਸਾਇਬਰ ਕੈਫੇ, ਗ੍ਰਾਮ ਸੁਵਿਧਾ ਕੇਂਦਰ, ਸੇਵਾ ਕੇਂਦਰ, ਸਾਂਝ ਕੇਂਦਰ, ਸੋਸ਼ਲ ਸਕਿਉਰਟੀ ਦਫ਼ਤਰ, ਪ੍ਰਕਾਸ਼ਨ ਦੁਆਰਾ ਲਗਾਏ ਜਾ ਰਹੇ ਕੈਂਪਾਂ ਵਿੱਚ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਜਿਨ੍ਹਾਂ ਦਿਵਿਆਂਗ ਵਿਅਕਤੀਆਂ ਕੋਲ ਸਿਹਤ ਵਿਭਾਗ ਦੁਆਰਾ ਜਾਰੀ ਆਫ ਲਾਈਨ ਸਰਟੀਫਿਕੇਟ ਹੈ, ਉਹ ਇਹ ਵਿਲੱਖਣ ਪਹਿਚਾਣ ਪੱਤਰ ਪ੍ਰਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੋ ਵਿਅਕਤੀ ਨਵਾਂ ਦਿਵਿਆਂਗ ਸਰਟੀਫਿਕੇਟ ਬਨਾਉਣਾ ਚਾਹੁੰਦੇ ਹਨ, ਉਹ ਨੇੜੇ ਦੇ ਸੀਨੀਅਰ ਮੈਡੀਕਲ ਅਫਸਰ/ਜ਼ਿਲ੍ਹਾ ਸਿਵਲ ਸਰਜਨ ਨਾਲ ਸੰਪਰਕ ਕਰਨ,ਇਸ ਵਿੱਚ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ 2016 ਦੇ ਹੇਠ ਹਰ ਕਿਸਮ ਦਾ ਦਿਵਿਆਂਗ ਅਪਲਾਈ ਕਰ ਸਕਦਾ ਹੈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦਿਵਿਆਂਗ ਵਿਅਕਤੀਆਂ ਨੂੰ ਸਰਕਾਰ ਦੀਆਂ ਸਕੀਮਾਂ ਤੋਂ ਲਾਭ ਉਠਾਉਣ ਦੀ ਅਪੀਲ ਕੀਤੀ ਹੈ।

02ਐਫਡੀਕੇ101:-ਜਾਣਕਾਰੀ ਦਿੰਦੇ ਹੋਏ ਿਛੰਦਰਪਾਲ ਕੌਰ।