- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਵ-ਨਿਯੁਕਤ ‘ਆਪ’ ਜ਼ਿਲ੍ਹਾ ਯੂਥ ਪ੍ਰਧਾਨ ਹਰਸਿਮਰਨ ਮਲਹੋਤਰਾ ਰਾਮੇਆਣਾ ਦਾ ਪਿੰਡ ਵਾਸੀਆਂ ਵੱਲੋਂ ਸਨਮਾਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵੱਲੋਂ ਪਿਛਲੇ ਦਿਨੀਂ ਪਿੰਡ ਰਾਮੇਆਣਾ ਦੇ ਜੰਮਪਲ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ (ਪ੍ਰਧਾਨ ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ, ਪ੍ਰਧਾਨ ਜ਼ਿਲ੍ਹਾ ਟਰਾਂਸਪੋਰਟ ਵਿੰਗ ਫ਼ਰੀਦਕੋਟ ਤੇ ਪ੍ਰਧਾਨ ਦੀ ਟਰੱਕ ਆਪ੍ਰੇਟਰਜ਼ ਐਸੋਸੀਏਸ਼ਨ ਜੈਤੋ) ਨੂੰ ‘ਆਪ’ ਜ਼ਿਲ੍ਹਾ ਯੂਥ ਫ਼ਰੀਦਕੋਟ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ‘ਆਪ’ ਆਗੂਆਂ, ਵਰਕਰਾਂ ਅਤੇ ਅਹੁਦੇਦਾਰਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਉੱਥੇ ਹੀ ਪਿੰਡ ਰਾਮੇਆਣਾ ਵਿਖੇ ‘ਆਪ’ ਵਰਕਰਾਂ ਅਤੇ ਨਗਰ ਨਿਵਾਸੀਆਂ ਵੱਲੋਂ ਨਵ-ਨਿਯੁਕਤ ਜ਼ਿਲ੍ਹਾ ਯੂਥ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਰੁਲਦੂ ਸਿੰਘ, ਮੀਤਾ ਸਿੰਘ ਖ਼ਾਲਸਾ, ਸਤਨਾਮ ਸਿੰਘ, ਰੌਸ਼ਨ ਵੀਰ ਸਿੰਘ ਆਦਿ ਵੱਲੋਂ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਨੂੰ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਿਰੋਪਾਓ ਪਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਕਤ ਆਗੂਆਂ ਦੁਆਰਾ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਸਹੀ ਅਰਥਾਂ ਵਿੱਚ ਇੱਕ ਬਹੁਤ ਹੀ ਮਿਲਣਸਾਰ, ਨਿੱਘੇ ਸੁਭਾਅ ਦੇ ਮਾਲਕ, ਨੇਕ ਦਿਲ ਅਤੇ ਸਮਾਜਸੇਵੀ ਇਨਸਾਨ ਹਨ ਜੋ ਹਮੇਸ਼ਾ ਹੀ ਲੋੜਵੰਦਾਂ ਦੀ ਮਦਦ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲੇ ਕਰਦੇ ਹਨ ਅਤੇ ਹੁਣ ਜ਼ਿਲ੍ਹਾ ‘ਆਪ’ ਪ੍ਰਧਾਨ ਵਜੋਂ ਹਰਸਿਮਰਨ ਮਲਹੋਤਰਾ ਨੂੰ ਜ਼ਿੰਮੇਵਾਰੀ ਮਿਲੀ ਹੈ। ਇਸ ਲਈ ਅੱਜ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਹੈ। ਇਸ ਮੌਕੇ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਨੇ ਕਿਹਾ ਕਿ ਮੇਰੇ ਪਿੰਡ ਵੱਲੋਂ ਜੋ ਮੈਨੂੰ ਮਾਣ ਦਿੱਤਾ ਗਿਆ ਹੈ ਇਸ ਲਈ ਮੈਂ ਆਪਣੇ ਪਿੰਡ ਵਾਸੀਆਂ, ਸਹਿਯੋਗੀ ਸੱਜਣਾਂ ਅਤੇ ‘ਆਪ’ ਵਰਕਰਾਂ ਦਾ ਤਹਿਦਿਲੋਂ ਧੰਨਵਾਦ ਕਰਦਾ ਹਾਂ। ਇਹ ਸਿਰੋਪਾਓ ਮੇਰੇ ਲਈ ਕੇਵਲ ਸਨਮਾਨ ਨਹੀਂ, ਸਗੋਂ ਸੇਵਾ ਦੀ ਵੱਡੀ ਜ਼ਿੰਮੇਵਾਰੀ ਹੈ। ਮੈਂ ਹਮੇਸ਼ਾ ਹੀ ਆਪਣੇ ਪਿੰਡ ਦੇ ਸਹਿਯੋਗ ਨਾਲ ਅੱਗੇ ਵਧਿਆ ਹਾਂ ਅਤੇ ਆਪਣੇ ਪਿੰਡ ਵਾਸੀਆਂ, ਸਹਿਯੋਗੀਆਂ ਤੇ ਵਰਕਰਾਂ ਦਾ ਸਦਾ ਹੀ ਰਿਣੀ ਰਹਾਂਗਾ ਹੈ ਅਤੇ ਅੱਗੇ ਵੀ ਆਪਣੀ ਮਿਹਨਤ ਜਾਰੀ ਰਖਾਂਗਾ। ਉਨ੍ਹਾਂ ਕਿਹਾ ਕਿ ਮੈਂ ਭਰੋਸਾ ਦਵਾਉਂਦਾ ਹਾਂ ਕਿ ਜ਼ਿਲ੍ਹਾ ਫ਼ਰੀਦਕੋਟ ਦੀ ‘ਆਪ’ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ, ਹਰ ਵਰਕਰ ਦੀ ਆਵਾਜ਼ ਸੁਣਨੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਮੇਰੀ ਪਹਿਲੀ ਤਰਜੀਹ ਰਹੇਗੀ। ਸਾਡੀ ਟੀਮ ਇਕਜੁੱਟ ਹੋ ਕੇ ਆਮ ਆਦਮੀ ਪਾਰਟੀ ਨੂੰ ਮੋਢਿਆਂ ’ਤੇ ਚੁਕਣ ਲਈ ਦਿਨ–ਰਾਤ ਮਿਹਨਤ ਕਰੇਗੀ। ਮੈਂ ਆਪਣੇ ਸਾਰੇ ਜੁਝਾਰੂ ‘ਆਪ’ ਵਰਕਰਾਂ ਨੂੰ ਇਸ ਜੰਗ ਵਿਚ ਸਾਥ ਨਿਭਾਉਣ ਦੀ ਅਪੀਲ ਕਰਦਾ ਹਾਂ।