ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋਏ ਅਧਿਕਾਰੀ
ਨਿਲਾਂਬਰੀ ਜਗਦਲੇ, ਕਮਿਸ਼ਨਰ ਫਰੀਦਕੋਟ ਕਮਲਪ੍ਰੀਤ ਕੋਰ ਬਰਾੜ, ਫਰੀਦਕੋਟ ਪ੍ਰੱਗਿਆ ਜੈਨ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੋਏ ਨਤਮਸਤਕ
Publish Date: Sat, 11 Apr 2026 03:43 PM (IST)
Updated Date: Sun, 12 Apr 2026 04:00 AM (IST)
ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਬਾਬਾ ਸ਼ੇਖ ਫਰੀਦ ਜੀ ਦੀ ਚਰਨ–ਛੋਹ ਪ੍ਰਾਪਤ ਪਵਿੱਤਰ ਨਗਰੀ ਵਿਖੇ ਆਈ. ਜੀ., ਫਰੀਦਕੋਟ ਨਿਲਾਂਬਰੀ ਜਗਦਲੇ, ਕਮਿਸ਼ਨਰ ਫਰੀਦਕੋਟ ਕਮਲਪ੍ਰੀਤ ਕੋਰ ਬਰਾੜ ਅਤੇ ਐੱਸ. ਐੱਸ. ਪੀ. ਫਰੀਦਕੋਟ ਪ੍ਰੱਗਿਆ ਜੈਨ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਬਾਬਾ ਫਰੀਦ ਜੀ ਦਾ ਅਸ਼ੀਰਵਾਦ ਲੈਣ ਲਈ ਪਹੁੰਚੇ। ਟਿੱਲਾ ਬਾਬਾ ਫਰੀਦ ਵਿਖੇ ਪੁਹੰਚਣ ਤੇ ਬਾਬਾ ਫਰੀਦ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਜੀ ਵੱਲੋਂ ਉਹਨਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ। ਹੈੱਡ ਗ੍ਰੰਥੀ ਵੱਲੋਂ ਸਿਰੋਪਾਉ ਪਾ ਕੇ ਅਤੇ ਬਾਬਾ ਫਰੀਦ ਸੰਸਥਾਵਾਂ ਵੱਲੋਂ ਸੁਰਿੰਦਰ ਸਿੰਘ ਰੋਮਾਣਾ, ਡਾ. ਗੁਰਇੰਦਰ ਮੋਹਨ ਸਿੰਘ ਜੀ ਅਤੇ ਨਰਿੰਦਰਪਾਲ ਸਿੰਘ ਬਰਾੜ ਨੇ ਬਾਬਾ ਫ਼ਰੀਦ ਸੰਸਥਾਵਾਂ ਦੇ ਸੰਸਥਾਪਕ ਸਵਃ ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਦੀਆਂ ਬਾਬਾ ਫ਼ਰੀਦ ਜੀ ਦੀ ਜੀਵਨੀ ਤੇ ਲਿਖਤ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ ਗਿਆ। ਨਿਲਾਂਬਰੀ ਜਗਦਲੇ, ਕਮਲਪ੍ਰੀਤ ਕੋਰ ਬਰਾੜ ਅਤ ਪ੍ਰੱਗਿਆ ਜੈਨ ਨੇ ਸੇਖੋਂ ਸਾਹਿਬ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਬਾਬਾ ਫਰੀਦ ਜੀ ਦੇ ਇਸ ਪਾਵਨ ਅਸਥਾਨ ਤੇ ਆ ਕੇ ਬਹੁਤ ਹੀ ਖੁਸ਼ੀ ਮਹਿਸੂਸ ਕਰ ਰਹੇ ਹਨ ਤੇ ਉਹ ਬਹੁਤ ਹੀ ਖੁਸ਼ਕਿਸਮਤ ਹਨ ਕਿ ਉਹਨਾਂ ਨੂੰ ਬਾਬਾ ਫਰੀਦ ਜੀ ਦਾ ਅਸ਼ੀਰਵਾਦ ਲੈਣ ਦਾ ਮੌਕਾ ਮਿਲਿਆ ਹੈ।