- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਰਮਲਾ ਦੇਵੀ ਗਰਗ ਨੇ ਨਗਰ ਕੌਂਸਲ ਜੈਤੋ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਨਗਰ ਕੌਂਸਲ ਜੈਤੋ ਦੇ ਇਤਿਹਾਸ ਵਿੱਚ ਇੱਕ ਨਵਾਂ ਅਧਿਆਏ ਉਸ ਵੇਲੇ ਜੁੜ ਗਿਆ ਜਦੋਂ ਸ੍ਰੀਮਤੀ ਨਿਰਮਲਾ ਦੇਵੀ ਗਰਗ ਨੇ ਵਿਧੀਵਤ ਤੌਰ ’ਤੇ ਨਗਰ ਕੌਂਸਲ ਜੈਤੋ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ। ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਕਰਵਾਏ ਗਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ, ਨਗਰ ਕੌਂਸਲ ਦੇ ਕੌਂਸਲਰ, ਅਧਿਕਾਰੀ, ਸਮਾਜ ਸੇਵੀ, ਵਪਾਰਕ ਆਗੂ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ। ਸਮਾਗਮ ਦੌਰਾਨ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਨਵ-ਨਿਯੁਕਤ ਪ੍ਰਧਾਨ ਨਿਰਮਲਾ ਦੇਵੀ ਗਰਗ ਨੂੰ ਗੁਲਦਸਤਾ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਤੋਂ ਬਾਅਦ ਉਨ੍ਹਾਂ ਮੂੰਹ ਮਿੱਠਾ ਕਰਵਾਇਆ ਅਤੇ ਰਸਮੀ ਤੌਰ ’ਤੇ ਕੁਰਸੀ ’ਤੇ ਬਿਠਾ ਕੇ ਨਗਰ ਕੌਂਸਲ ਦੇ ਪ੍ਰਧਾਨ ਦਾ ਅਹੁਦਾ ਸੰਭਾਲਣ ਦੀ ਰਸਮ ਅਦਾ ਕਰਵਾਈ। ਇਸ ਮੌਕੇ ਹਾਜ਼ਰ ਲੋਕਾਂ ਨੇ ਤਾੜੀਆਂ ਦੀ ਗੂੰਜ ਨਾਲ ਨਵੀਂ ਪ੍ਰਧਾਨ ਦਾ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਅਤੇ ਸ਼ਹਿਰ ਦੇ ਵਿਕਾਸ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅਹੁਦਾ ਸੰਭਾਲਣ ਉਪਰੰਤ ਆਪਣੇ ਪਹਿਲੇ ਸੰਬੋਧਨ ਵਿੱਚ ਪ੍ਰਧਾਨ ਨਿਰਮਲਾ ਦੇਵੀ ਗਰਗ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਧਾਇਕ ਇੰਜੀਨੀਅਰ ਅਮੋਲਕ ਸਿੰਘ, ਸਮੂਹ ਕੌਂਸਲਰਾਂ, ਪਾਰਟੀ ਆਗੂਆਂ ਅਤੇ ਸ਼ਹਿਰ ਵਾਸੀਆਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਇਹ ਜ਼ਿੰਮੇਵਾਰੀ ਇੱਕ ਸਨਮਾਨ ਦੇ ਨਾਲ-ਨਾਲ ਵੱਡੀ ਜਵਾਬਦੇਹੀ ਵੀ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਜੈਤੋ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਸਫ਼ਾਈ, ਸੀਵਰੇਜ, ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ, ਸੜਕਾਂ ਦੀ ਮੁਰੰਮਤ, ਨਵੀਆਂ ਗਲੀਆਂ ਦਾ ਨਿਰਮਾਣ, ਸਟਰੀਟ ਲਾਈਟਾਂ, ਪਾਰਕਾਂ ਦੀ ਸੰਭਾਲ ਅਤੇ ਸ਼ਹਿਰ ਦੀ ਸੁੰਦਰਤਾ ਵਧਾਉਣ ਲਈ ਵਿਸ਼ੇਸ਼ ਯੋਜਨਾਵਾਂ ਉਲੀਕੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਨਗਰ ਕੌਂਸਲ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰਹਿਣਗੇ ਅਤੇ ਹਰ ਸ਼ਿਕਾਇਤ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਪ੍ਰਧਾਨ ਨਿਰਮਲਾ ਦੇਵੀ ਗਰਗ ਨੇ ਕਿਹਾ ਕਿ ਜੈਤੋ ਨੂੰ ਇੱਕ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਆਧੁਨਿਕ ਸ਼ਹਿਰ ਬਣਾਉਣ ਲਈ ਸਾਰੇ ਕੌਂਸਲਰਾਂ, ਅਧਿਕਾਰੀਆਂ ਅਤੇ ਸ਼ਹਿਰ ਵਾਸੀਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਦੀ ਸਫ਼ਾਈ ਅਤੇ ਵਿਕਾਸ ਲਈ ਨਗਰ ਕੌਂਸਲ ਦਾ ਸਾਥ ਦੇਣ ਤਾਂ ਜੋ ਜੈਤੋ ਨੂੰ ਪੰਜਾਬ ਦੇ ਮਾਡਲ ਸ਼ਹਿਰਾਂ ਵਿੱਚ ਸ਼ਾਮਲ ਕੀਤਾ ਜਾ ਸਕੇ। ਇਸ ਮੌਕੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਨਵ-ਨਿਯੁਕਤ ਪ੍ਰਧਾਨ ਨਿਰਮਲਾ ਦੇਵੀ ਗਰਗ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਨਗਰ ਕੌਂਸਲ ਦਾ ਪ੍ਰਧਾਨ ਬਣਨਾ ਇੱਕ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਨਿਰਮਲਾ ਦੇਵੀ ਗਰਗ ਆਪਣੀ ਯੋਗਤਾ, ਮਿਹਨਤ ਅਤੇ ਸਮਰਪਣ ਨਾਲ ਇਸ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ ਅਤੇ ਕੌਂਸਲਰਾਂ ਦੇ ਸਹਿਯੋਗ ਨਾਲ ਸ਼ਹਿਰ ਦੇ ਵਿਕਾਸ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਣਗੇ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਜੈਤੋ ਵੀ ਇਸ ਵਿਕਾਸ ਯਾਤਰਾ ਦਾ ਮਹੱਤਵਪੂਰਨ ਹਿੱਸਾ ਹੈ। ਉਨ੍ਹਾਂ ਕਿਹਾ ਕਿ ਜੈਤੋ ਸ਼ਹਿਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਸਰਕਾਰ ਵਚਨਬੱਧ ਹੈ ਅਤੇ ਲੋੜੀਂਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਅਤੇ ਪੰਜਾਬ ਸਰਕਾਰ ਦਾ ਇੱਕੋ-ਇੱਕ ਮਕਸਦ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨਾ ਅਤੇ ਜੈਤੋ ਨੂੰ ਵਿਕਾਸ ਪੱਖੋਂ ਸੂਬੇ ਦੇ ਮੋਹਰੀ ਸ਼ਹਿਰਾਂ ਵਿੱਚ ਸ਼ਾਮਲ ਕਰਨਾ ਹੈ। ਇਸ ਲਈ ਹਰ ਵਿਕਾਸ ਕਾਰਜ ਨੂੰ ਪਾਰਦਰਸ਼ੀ ਢੰਗ ਨਾਲ ਅਤੇ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ। ਸਮਾਗਮ ਦੌਰਾਨ ਪ੍ਰਧਾਨ ਨਿਰਮਲਾ ਦੇਵੀ ਗਰਗ ਦੇ ਪਤੀ ਧਰਮਪਾਲ ਗਰਗ, ਪੁੱਤਰ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾ ਮੀਤ ਪ੍ਰਧਾਨ, ਪੰਜਾਬ ਕਰਿਆਨਾ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਜੈਤੋ ਇਕਾਈ ਦੇ ਪ੍ਰਧਾਨ, ਕਰਿਆਨਾ ਮਰਚੈਂਟਸ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਅਤੇ ਪੰਜਾਬ ਟਰੇਡ ਕਮਿਸ਼ਨ (ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ) ਵਿਧਾਨ ਸਭਾ ਹਲਕਾ ਜੈਤੋ ਦੇ ਚੇਅਰਮੈਨ ਗੋਪਾਲ ਕ੍ਰਿਸ਼ਨ ‘ਸ਼ੈਲੀ ਗਰਗ’, ਨੂੰਹ ਪੂਜਾ ਰਾਣੀ ਗਰਗ, ਪੁੱਤਰ ਸੁਨੀਲ ਗਰਗ, ਨੂੰਹ ਸਵਰਨਾ ਗਰਗ, ਪੁੱਤਰੀ ਰੇਨੂੰ ਗਰਗ ਅਤੇ ਪੋਤਰਾ ਪਿਊਸ਼ ਗਰਗ ਸਮੇਤ ਪਰਿਵਾਰਕ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਮਨਿੰਦਰਪਾਲ ਸਿੰਘ, ਪੰਜਾਬ ਪ੍ਰਦੇਸ ਵਪਾਰ ਮੰਡਲ ਦੇ ਪ੍ਰਧਾਨ ਅਮਿਤ ਕਪੂਰ, ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ, ‘ਆਪ’ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਵਾਈਸ ਚੇਅਰਮੈਨ ਗੁਰਭੇਜ ਸਿੰਘ ਬਰਾੜ ਰੋਮਾਣਾ ਅਲਬੇਲ ਸਿੰਘ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਉੱਪ ਪ੍ਰਧਾਨ ਤੇ ਜੈਤੋ ਇਕਾਈ ਦੇ ਚੇਅਰਮੈਨ ਨਰੇਸ਼ ਜਿੰਦਲ, ਸ਼੍ਰੀ ਬਾਲਾ ਜੀ ਟ੍ਰੇਡਰਜ਼, ਆਇਲ ਮਿਲਜ਼ ਜੈਤੋ ਦੇ ਐੱਮ.ਡੀ. ਭੀਮ ਸੈਨ ਜਿੰਦਲ, ਨਗਰ ਕੌਂਸਲ ਦੇ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਰਾਮੇਆਣਾ, ‘ਆਪ’ ਯੂਥ ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਰੁਪਿੰਦਰ ਸਿੰਘ, ਐਡਵੋਕੇਟ ਅਮਿਤ ਕੁਮਾਰ ‘ਗੋਲਡੂ ਮਿੱਤਲ’, ‘ਆਪ’ ਬਲਾਕ ਪ੍ਰਧਾਨ ਅੰਕੁਸ਼ ਬਾਂਸਲ, ਕੌਂਸਲਰ ਪ੍ਰੀਤਮ ਕੌਰ, ਕੌਂਸਲਰ ਗੁਰਚਰਨ ਸਿੰਘ, ਕੌਂਸਲਰ ਨਰਿੰਦਰਪਾਲ ਸਿੰਘ ਰਾਮੇਆਣਾ, ਕੌਂਸਲਰ ਲਖਵਿੰਦਰ ਸਿੰਘ ‘ਲੱਖਾ ਬਰਾੜ’, ਕੌਂਸਲਰ ਮਨਦੀਪ ਸ਼ਰਮਾ, ਕੌਂਸਲਰ ਬੇਅੰਤ ਸਿੰਘ ‘ਰਾਜੂ ਸਿੱਧੂ’, ਕੌਂਸਲਰ ਮਮਤਾ ਰਾਣੀ, ਕੌਂਸਲਰ ਜਸਬੀਰ ਕੌਰ ਸਿੰਗਲਾ, ਕੌਂਸਲਰ ਪ੍ਰਿਯੰਕਾ ਗਰਗ, ਕੌਂਸਲਰ ਪਰਵੀਨ ਗਰਗ, ਕੌਂਸਲਰ ਮਨਦੀਪ ਕੌਰ, ਕੌਂਸਲਰ ਵਿਜੈ ਕੁਮਾਰ ਸੋਲੰਕੀ, ਕੌਂਸਲਰ ਅਮਰ ਸਿੰਘ ਸਿੰਗਲ, ਸਾਬਕਾ ਕੌਂੋਸਲਰ ਹਰੀ ਕਿ੍ਰਸ਼ਨ ਸਿੰਗਲਾ, ਨਗਰ ਕੌਂਸਲ ਦੇ ਇੰਸਪੈਕਟਰ ਨਾਇਬ ਸਿੰਘ ਬਰਾੜ ਸੇਵੇਵਾਲਾ, ਕਲੈਰੀਕਲ ਯੂਨੀਅਨ ਜੈਤੋ ਦੇ ਪ੍ਰਧਾਨ ਕੋਮਲ ਕੁਮਾਰ ‘ਸੋਨੂੰ ਸ਼ਰਮਾ’, ਪ੍ਰੇਮ ਕੁਮਾਰ ਪ੍ਰੇਮਾ ਕੋਟਕਪੂਰਾ, ਜਗਦੀਸ਼ ਸਿੰਘ ਰਾਮਗੜ੍ਹੀਆ, ਪ੍ਰਦੀਪ ਕੁਮਾਰ ‘ਦੀਪਾ ਸ਼ਰਮਾ’, ਹਰਬੰਸ ਲਾਲ ‘ਭੋਪੀ’, ਰਾਧੇ ਸ਼ਾਮ ‘ਸ਼ਕਤੀ’ ਆਦਿ ਹਾਜ਼ਰ ਸਨ।