- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁੱਡ ਮਾਰਨਿੰਗ ਵਾਕ ਕਲੱਬ ਜੈਤੋ ਵੱਲੋਂ ਨਿਰਮਲਾ ਦੇਵੀ ਗਰਗ ਦਾ ਸਨਮਾਨ

ਭੋਲਾ ਸ਼ਰਮਾ (ਪੱਤਰ ਪ੍ਰੇਰਕ) ਪੰਜਾਬੀ ਜਾਗਰਣ, ਜੈਤੋ : ਨਗਰ ਕੌਂਸਲ ਜੈਤੋ ਦੀ ਨਵ-ਨਿਯੁਕਤ ਪ੍ਰਧਾਨ ਨਿਰਮਲਾ ਦੇਵੀ ਗਰਗ ਨੂੰ ਨਿਯੁਕਤੀ ਉਪਰੰਤ ਵਧਾਈਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਗੁੱਡ ਮਾਰਨਿੰਗ ਵਾਕ ਕਲੱਬ ਜੈਤੋ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਉਚੇਚੇ ਤੌਰ ’ਤੇ ਪਹੁੰਚ ਕੇ ਫੁੱਲਾਂ ਦਾ ਸੁੰਦਰ ਗੁਲਦਸਤਾ ਅਤੇ ਸਿਰਪਾਓ ਭੇਟ ਕਰਦਿਆਂ ਉਨ੍ਹਾਂ ਦਾ ਨਿੱਘਾ ਸਨਮਾਨ ਕੀਤਾ ਗਿਆ। ਇਸ ਮੌਕੇ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਨਿਰਮਲਾ ਦੇਵੀ ਗਰਗ ਨੂੰ ਨਵੀਂ ਨਿਯੁਕਤੀ ਲਈ ਦਿਲੋਂ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਅਤੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਵੀ ਭੇਟ ਕੀਤੀਆਂ। ਇਸ ਮੌਕੇ ਗੁੱਡ ਮਾਰਨਿੰਗ ਵਾਕ ਕਲੱਬ ਦੇ ਪ੍ਰਧਾਨ ਸੱਤਪਾਲ ਜਿੰਦਲ (ਐੱਮ.ਡੀ., ਮਾਂ ਚਿੰਤਪੁਰਨੀ ਆਇਲ ਮਿਲਜ਼, ਕੋਠੇ ਸੰਪੂਰਨ ਸਿੰਘ ਵਾਲੇ, ਬਿਸ਼ਨੰਦੀ ਰੋਡ, ਜੈਤੋ) ਅਤੇ ਸ਼੍ਰੀ ਅਗਰਵਾਲ ਸਮਾਜ ਸਭਾ (ਰਜਿ.) ਜੈਤੋ ਦੇ ਪ੍ਰਧਾਨ ਨੇ ਕਿਹਾ ਕਿ ਨਿਰਮਲਾ ਦੇਵੀ ਗਰਗ ਦੀ ਨਿਯੁਕਤੀ ਜੈਤੋ ਸ਼ਹਿਰ ਲਈ ਇੱਕ ਖੁਸ਼ੀ ਦੀ ਗੱਲ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਆਪਣੀ ਇਮਾਨਦਾਰ ਕਾਰਜਸ਼ੈਲੀ, ਸਮਾਜ ਸੇਵਾ ਦੀ ਭਾਵਨਾ ਅਤੇ ਤਜਰਬੇ ਸਦਕਾ ਨਗਰ ਕੌਂਸਲ ਨੂੰ ਨਵੀਂ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ, ਸਫ਼ਾਈ ਪ੍ਰਬੰਧਾਂ ਦੀ ਮਜ਼ਬੂਤੀ, ਬੁਨਿਆਦੀ ਸਹੂਲਤਾਂ ਦੇ ਵਿਸਥਾਰ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਤੋਂ ਕਾਫ਼ੀ ਉਮੀਦਾਂ ਹਨ। ਇਸ ਮੌਕੇ ਕਲੱਬ ਦੇ ਚੇਅਰਮੈਨ ਵਿਜੇ ਯਾਦਵ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਨਗਰ ਕੌਂਸਲ ਦੇ ਵਿਕਾਸ ਕਾਰਜਾਂ ਵਿੱਚ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਪ੍ਰਧਾਨ ਲੋਕਾਂ ਨਾਲ ਤਾਲਮੇਲ ਬਣਾ ਕੇ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਪ੍ਰਭਾਵਸ਼ਾਲੀ ਯਤਨ ਕਰਨਗੇ। ਇਸ ਮੌਕੇ ਕਲੱਬ ਦੇ ਸਕੱਤਰ ਓਮ ਭੂਸ਼ਨ ਗਰਗ (ਮਾਲਕ, ਭੂਸ਼ਨ ਸਟੂਡੀਓ, ਜੈਤੋ) ਨੇ ਕਿਹਾ ਕਿ ਜੈਤੋ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਿਕਸਤ ਬਣਾਉਣ ਲਈ ਸਮਾਜਿਕ ਸੰਸਥਾਵਾਂ ਅਤੇ ਨਾਗਰਿਕਾਂ ਦਾ ਸਹਿਯੋਗ ਵੀ ਬਹੁਤ ਮਹੱਤਵਪੂਰਨ ਹੈ। ਇਸ ਮੌਕੇ ਕਲੱਬ ਦੇ ਕਾਰਜਕਾਰਨੀ ਮੈਂਬਰ ਸੁਰਿੰਦਰ ਜਿੰਦਲ (ਸੁਰਿੰਦਰ ਬਿਜਲੀ ਵਾਲੇ), ਸ਼ਿਵ ਬਾਂਸਲ, ਸੋਨੂੰ ਗਰਗ, ਸੁਸ਼ੀਲ ਜਿੰਦਲ ਨੇ ਵੀ ਨਿਰਮਲਾ ਦੇਵੀ ਗਰਗ ਨੂੰ ਨਵੀਂ ਨਿਯੁਕਤੀ ਲਈ ਹਾਰਦਿਕ ਵਧਾਈ ਦਿੰਦਿਆਂ ਉਨ੍ਹਾਂ ਦੇ ਸਫ਼ਲ ਕਾਰਜਕਾਲ ਅਤੇ ਜੈਤੋ ਸ਼ਹਿਰ ਦੀ ਤਰੱਕੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਨਿਰਮਲਾ ਦੇਵੀ ਗਰਗ ਨੇ ਗੁੱਡ ਮਾਰਨਿੰਗ ਵਾਕ ਕਲੱਬ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਸਨਮਾਨ ਅਤੇ ਪਿਆਰ ਉਨ੍ਹਾਂ ਲਈ ਵੱਡਾ ਹੌਸਲਾ ਹੈ। ਉਨ੍ਹਾਂ ਕਿਹਾ ਕਿ ਅਹੁਦਾ ਸੰਭਾਲਣ ਉਪਰੰਤ ਉਹ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਨਿਸ਼ਠਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦਾ ਯਤਨ ਕਰਨਗੇ ਅਤੇ ਸ਼ਹਿਰ ਦੇ ਵਿਕਾਸ, ਸਫ਼ਾਈ ਵਿਵਸਥਾ ਅਤੇ ਬੁਨਿਆਦੀ ਸਹੂਲਤਾਂ ਦੇ ਸੁਧਾਰ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਨਿਰਮਲਾ ਦੇਵੀ ਗਰਗ ਦੇ ਪਤੀ ਧਰਮਪਾਲ ਗਰਗ, ਉਨ੍ਹਾਂ ਦੇ ਪੁੱਤਰ ਅਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾ ਮੀਤ ਪ੍ਰਧਾਨ, ਪੰਜਾਬ ਕਰਿਆਨਾ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਜੈਤੋ ਇਕਾਈ ਦੇ ਪ੍ਰਧਾਨ, ਕਰਿਆਨਾ ਮਰਚੈਂਟਸ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਤੇ ਪੰਜਾਬ ਟਰੇਡ ਕਮਿਸ਼ਨ (ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ) ਵਿਧਾਨ ਸਭਾ ਹਲਕਾ ਜੈਤੋ ਦੇ ਚੇਅਰਮੈਨ ਗੋਪਾਲ ਕ੍ਰਿਸ਼ਨ ‘ਸ਼ੈਲੀ ਗਰਗ’ ਆਦਿ ਹਾਜ਼ਰ ਸਨ।