ਨਿਸ਼ਕਾਮ ਸੇਵਾ ਸੰਮਤੀ (ਰਜਿ. 2003), ਕੋਟਕਪੂਰਾ ਵੱਲੋਂ 276ਵਾਂ ਮਾਸਿਕ ਮੁਫ਼ਤ ਰਾਸ਼ਨ ਵੰਡ ਸਮਾਗਮ ਸੰਪੰਨ
ਨਿਸ਼ਕਾਮ ਸੇਵਾ ਸੰਮਤੀ (ਰਜਿ. 2003), ਕੋਟਕਪੂਰਾ ਵੱਲੋਂ 276ਵਾਂ ਮਾਸਿਕ ਮੁਫ਼ਤ ਰਾਸ਼ਨ ਵੰਡ ਸਮਾਗਮ ਸੰਪੰਨ
Publish Date: Mon, 08 Jun 2026 04:01 PM (IST)
Updated Date: Tue, 09 Jun 2026 04:03 AM (IST)

ਨਿਸ਼ਕਾਮ ਸੇਵਾ ਸੰਮਤੀ ਨੇ ਰਾਸ਼ਨ ਵੰਡ ਸਮਾਗਮ ਕਰਵਾਇਆ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਕੋਟਕਪੂਰਾ : ਨਿਸ਼ਕਾਮ ਸੇਵਾ ਸੰਮਤੀ (ਰਜਿ. 2003), ਕੋਟਕਪੂਰਾ ਵੱਲੋਂ ਲੋੜਵੰਦਾਂ ਦੀ ਭਲਾਈ ਲਈ ਚਲਾਈ ਜਾ ਰਹੀ ਮਨੁੱਖਤਾ ਭਰਪੂਰ ਸੇਵਾ ਲੜੀ ਤਹਿਤ 276ਵਾਂ ਮਾਸਿਕ ਮੁਫ਼ਤ ਰਾਸ਼ਨ ਵੰਡ ਸਮਾਗਮ ਅਗਰਵਾਲ ਭਵਨ, ਕੋਟਕਪੂਰਾ ਵਿਖੇ ਆਯੋਜਿਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਪ੍ਰਭੂ ਦੇ ਨਾਮ ਦਾ ਜਾਪ ਕਰਕੇ ਕੀਤੀ ਗਈ। ਇਸ ਮੌਕੇ ਸੰਸਥਾ ਦੇ ਸੀਨੀਅਰ ਮੈਂਬਰ ਮਨਮੋਹਨ ਸਿੰਘ ਚਾਵਲਾ ਨੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਨਿਭਾਉਂਦਿਆਂ ਸੰਮਤੀ ਦੇ ਉਦੇਸ਼ਾਂ ਅਤੇ ਸੇਵਾ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਮਨਮੋਹਨ ਸਿੰਘ ਚਾਵਲਾ ਨੇ ਜ਼ਿਕਰ ਕੀਤਾ ਕਿ ਨਿਸ਼ਕਾਮ ਸੇਵਾ ਸੰਮਤੀ (ਰਜਿ. 2003), ਕੋਟਕਪੂਰਾ ਨੇ ਸਫਲਤਾਪੂਰਵਕ ਆਪਣੇ 23 ਸਾਲਾਂ ਦੀ ਸੇਵਾ ਯਾਤਰਾ ਪੂਰੀ ਕਰ ਲਈ ਹੈ। 13 ਜੁਲਾਈ 2003 ਨੂੰ ਸਥਾਪਿਤ ਹੋਈ ਇਸ ਸੰਸਥਾ ਨੇ ਪਿਛਲੇ 23 ਸਾਲਾਂ ਦੌਰਾਨ ਮਨੁੱਖਤਾ, ਪਰਉਪਕਾਰ ਅਤੇ ਨਿਸ਼ਕਾਮ ਸੇਵਾ ਦੇ ਖੇਤਰ ਵਿੱਚ ਵਿਲੱਖਣ ਮਿਸਾਲ ਕਾਇਮ ਕੀਤੀ ਹੈ। ਇਸ ਮੌਕੇ ਹਾਜ਼ਰ ਮੈਂਬਰਾਂ ਨੇ ਸੰਸਥਾ ਦੇ ਸੰਸਥਾਪਕ ਸਵ. ਡਾ. ਸੁਰਿੰਦਰ ਕੁਮਾਰ ਦਿਵੇਦੀ ਸਮੂਹ ਸੇਵਾਦਾਰਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਸੰਸਥਾ ਦੀਆਂ ਪ੍ਰਾਪਤੀਆਂ ‘ਤੇ ਖੁਸ਼ੀ ਪ੍ਰਗਟਾਈ। ਸਮਾਗਮ ਦੇ ਮੁੱਖ ਮਹਿਮਾਨ ਸੰਦੀਪ ਕਟਾਰੀਆ, ਸੰਦੀਪ ਬਿਲਡਿੰਗ, ਰੇਲਵੇ ਰੋਡ, ਕੋਟਕਪੂਰਾ ਸਨ। ਉਨ੍ਹਾਂ ਨੇ ਸੰਸਥਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਜਿਹੜੀਆਂ ਸੰਸਥਾਵਾਂ ਨਿਰਸਵਾਰਥ ਭਾਵਨਾ ਨਾਲ ਲੋੜਵੰਦਾਂ ਦੀ ਸਹਾਇਤਾ ਕਰਦੀਆਂ ਹਨ, ਉਹ ਸਮਾਜ ਲਈ ਪ੍ਰੇਰਣਾ ਦਾ ਸਰੋਤ ਬਣਦੀਆਂ ਹਨ। ਇਸ ਮੌਕੇ ਉਨ੍ਹਾਂ ਵੱਲੋਂ ₹11000/- ਦੀ ਸਹਾਇਤਾ ਰਾਸ਼ੀ ਵੀ ਭੇਂਟ ਕੀਤੀ ਗਈ ਅਤੇ ਭਵਿੱਖ ਵਿੱਚ ਵੀ ਸਹਿਯੋਗ ਜਾਰੀ ਰੱਖਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਸੰਸਥਾ ਦੇ ਮੈਂਬਰ ਗੁਰਿੰਦਰ ਸਿੰਘ ਮਹਿੰਦਰੱਤਾ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਨਿਸ਼ਕਾਮ ਸੇਵਾ ਸੰਮਤੀ ਵੱਲੋਂ ਪਿਛਲੇ 23 ਸਾਲਾਂ ਤੋਂ ਕੀਤੇ ਜਾ ਰਹੇ ਨਿਰੰਤਰ ਸਮਾਜ ਸੇਵਾ ਦੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੰਸਥਾ ਨੇ ਮਨੁੱਖਤਾ ਦੀ ਸੇਵਾ, ਪਾਰਦਰਸ਼ਤਾ ਅਤੇ ਨਿਸ਼ਕਾਮ ਭਾਵਨਾ ਨਾਲ ਕੰਮ ਕਰਦਿਆਂ ਸਮਾਜ ਵਿੱਚ ਇੱਕ ਵਿਲੱਖਣ ਪਹਿਚਾਣ ਬਣਾਈ ਹੈ। ਉਨ੍ਹਾਂ ਸਮੂਹ ਮੈਂਬਰਾਂ, ਦਾਨੀ ਸੱਜਣਾਂ ਅਤੇ ਸੇਵਾਦਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਕਾਰਜ ਵਿੱਚ ਆਪਣਾ ਸਹਿਯੋਗ ਜਾਰੀ ਰੱਖਣ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਤੱਕ ਮਦਦ ਪਹੁੰਚਾਈ ਜਾ ਸਕੇ। ਸੰਸਥਾ ਦੇ ਪ੍ਰਧਾਨ ਮਨੋਜ ਦਿਵੇਦੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸੰਮਤੀ ਦਾ ਮਕਸਦ ਕੇਵਲ ਰਾਸ਼ਨ ਪਹੁੰਚਾਉਣਾ ਹੀ ਨਹੀਂ, ਸਗੋਂ ਲੋੜਵੰਦ ਪਰਿਵਾਰਾਂ ਨੂੰ ਇਹ ਅਹਿਸਾਸ ਦਿਵਾਉਣਾ ਵੀ ਹੈ ਕਿ ਸਮਾਜ ਉਨ੍ਹਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਨਾਲ ਜੁੜੇ ਸਾਰੇ ਮੈਂਬਰ ਅਤੇ ਸੇਵਾਦਾਰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਆਪਣਾ ਯੋਗਦਾਨ ਪਾ ਰਹੇ ਹਨ, ਜਿਸ ਕਰਕੇ ਇਹ ਸੇਵਾ ਕਾਰਜ ਲਗਾਤਾਰ ਅੱਗੇ ਵੱਧ ਰਿਹਾ ਹੈ। ਸਮਾਗਮ ਦੇ ਅੰਤ ਵਿੱਚ ਮੁੱਖ ਮਹਿਮਾਨ ਸੰਦੀਪ ਕਟਾਰੀਆ ਵੱਲੋਂ ਰਾਸ਼ਨ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਵੱਖ-ਵੱਖ ਖੇਤਰਾਂ ਵੱਲ ਰਵਾਨਾ ਕੀਤਾ ਗਿਆ, ਜਿੱਥੇ ਇਹ ਸਹਾਇਤਾ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਈ ਗਈ। ਇਸ ਮੌਕੇ ਟੀ.ਆਰ. ਅਰੋੜਾ, ਸੋਮਨਾਥ ਗਰਗ, ਰਾਜਿੰਦਰ ਕੁਮਾਰ, ਬਿਲਵਾ ਮੰਗਲ, ਸੁਬਾਸ਼ ਜਰਮਨੀ , ਮਨਮੋਹਨ ਸਿੰਘ ਚਾਵਲਾ, ਕੁਲਦੀਪ ਖੁਰਾਣਾ, ਓਮ ਪ੍ਰਕਾਸ਼ ਗੁਪਤਾ, ਬੰਸੀ ਲਾਲ ਢੀਂਗਰਾ, ਸੰਜੀਵ ਢੀਂਗਰਾ, ਸੰਦੀਪ ਸਚਦੇਵਾ, ਸੁਰਿੰਦਰ ਕੁਮਾਰ ਸਿੰਗਲਾ, ਸੁਬਾਸ਼ ਮਿੱਤਲ, ਬੁੱਟਾ ਸਿੰਘ ਪੁਰਬਾ, ਮਾਸਟਰ ਹਰਬੰਸ ਲਾਲ ਸ਼ਰਮਾ, ਮਜੀਤ ਕੌਰ ਨੰਗਲ, ਮਾਹੀ ਵਰਮਾ, ਰਵੀ , ਕੋਮਲ, ਸਿਮਰਜੀਤ ਕੌਰ ਰਾਜੀਵ ਕੁਮਾਰ, ਸੁਨੀਤਾ ਰਾਣੀ, ਕ੍ਰਿਸ਼ਨ ਮੁਨੀਮ, ਅਮਰਜੀਤ ਸਿੰਘ ਮਿੰਟੂ, ਸੁਖਵਿੰਦਰ ਸਿੰਘ ਸੁੱਖੀ, ਕ੍ਰਿਸ਼ਨ ਮੁਨੀਮ, ਗੁਰਿੰਦਰ ਸਿੰਘ ਮਹਿੰਦੀਰੱਤਾ, ਅੰਗਰੇਜ ਸਿੰਘ, ਲਲਿਤ ਬਜਾਜ, ਕੁਲਭੂਸ਼ਨ ਕੌੜਾ, ਹਨੀ ਸਟੂਡੀਓ, ਜਸਵਿੰਦਰ ਸਿੰਘ, ਮੁਕੇਸ਼ ਜਿੰਦਲ, ਰੋਹਿਤ ਸ਼ਰਮਾ ਅਤੇ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ।