ਟ੍ਰੈਫਿਕ ਨਿਯਮ ਤੋੜਨ ਵਾਲਿਆਂ ਦੀ ਖ਼ੈਰ ਨਹੀਂ! ਫਰੀਦਕੋਟ ਰੇਂਜ ‘ਚ ਪੁਲਿਸ ਨੇ ਕੱਸਿਆ ਸ਼ਿਕੰਜਾ, ਕੱਟੇ 47 ਹਜ਼ਾਰ ਤੋਂ ਵੱਧ ਚਲਾਨ ਫਰੀਦਕੋਟ ਰੇਂਜ ਅਧੀਨ ਆਉਂਦੇ ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਵੱਲੋਂ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ ਹੈ। ਫਰੀਦਕੋਟ ਰੇਂਜ ਦੇ ਆਈਜੀ ਦਫ਼ਤਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਮਾਰਚ 2026 ਤੋਂ ਰਿਪੋਰਟ ਦੀ ਤਾਰੀਖ ਤੱਕ ਕੁੱਲ 47,607 ਚਲਾਨ ਕੀਤੇ ਗਏ ਹਨ।
Publish Date: Thu, 01 Oct 2026 04:08 PM (IST)
Updated Date: Thu, 01 Oct 2026 04:09 PM (IST)
ਜਗਮੀਤ ਸਿੰਘ, ਪੰਜਾਬੀ ਜਾਗਰਣ, ਫਰੀਦਕੋਟ : ਫਰੀਦਕੋਟ ਰੇਂਜ ਅਧੀਨ ਆਉਂਦੇ ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਵੱਲੋਂ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ ਹੈ। ਫਰੀਦਕੋਟ ਰੇਂਜ ਦੇ ਆਈਜੀ ਦਫ਼ਤਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਮਾਰਚ 2026 ਤੋਂ ਰਿਪੋਰਟ ਦੀ ਤਾਰੀਖ ਤੱਕ ਕੁੱਲ 47,607 ਚਲਾਨ ਕੀਤੇ ਗਏ ਹਨ।
ਅੰਕੜਿਆਂ ਮੁਤਾਬਕ ਸਭ ਤੋਂ ਵੱਧ 45,107 ਚਲਾਨ ਹੋਰ ਟ੍ਰੈਫਿਕ ਉਲੰਘਣਾਵਾਂ ਦੇ ਮਾਮਲਿਆਂ ਵਿੱਚ ਕੀਤੇ ਗਏ। ਇਸ ਤੋਂ ਇਲਾਵਾ ਵਾਹਨਾਂ ’ਤੇ ਬਲੈਕ ਫਿਲਮ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਵੀ ਸਖ਼ਤੀ ਕੀਤੀ ਗਈ ਅਤੇ 1,306 ਮਾਮਲਿਆਂ ਵਿੱਚ ਕਾਰਵਾਈ ਕੀਤੀ ਗਈ।
ਪੁਲਿਸ ਦੀ ਕਾਰਵਾਈ ਸਿਰਫ਼ ਆਮ ਟ੍ਰੈਫਿਕ ਉਲੰਘਣਾਵਾਂ ਤੱਕ ਸੀਮਤ ਨਹੀਂ ਰਹੀ। ਬਿਨਾਂ ਮਨਜ਼ੂਰੀ ਲਾਲ-ਨੀਲੀ ਲਾਈਟਾਂ ਅਤੇ ਵਾਧੂ ਲਾਈਟਾਂ ਦੀ ਵਰਤੋਂ ਦੇ 634 ਮਾਮਲੇ, ਬਿਨਾਂ ਐੱਚਐੱਸਆਰਪੀ ਜਾਂ ਨੰਬਰ ਪਲੇਟ ਦੇ 266 ਮਾਮਲੇ, ਵਾਹਨਾਂ ਨੂੰ ਇੰਪਾਊਂਡ ਕਰਨ ਦੇ 146 ਮਾਮਲੇ, ਐੱਲਈਡੀ ਬਾਰ ਦੇ 95 ਮਾਮਲੇ, ਪੁਲਿਸ ਸਾਇਰਨ ਦੀ ਵਰਤੋਂ ਦੇ 34 ਮਾਮਲੇ ਅਤੇ ਸਰਚ ਲਾਈਟ ਨਾਲ ਸਬੰਧਤ 19 ਮਾਮਲਿਆਂ ਵਿੱਚ ਕਾਰਵਾਈ ਕੀਤੀ ਗਈ।
ਜ਼ਿਲ੍ਹਾਵਾਰ ਅੰਕੜਿਆਂ ਅਨੁਸਾਰ ਫਰੀਦਕੋਟ ਵਿੱਚ 20,820, ਸ੍ਰੀ ਮੁਕਤਸਰ ਸਾਹਿਬ ਵਿੱਚ 17,570 ਅਤੇ ਫਾਜ਼ਿਲਕਾ ਵਿੱਚ 9,217 ਚਲਾਨ ਕੀਤੇ ਗਏ ਹਨ। ਪੁਲਿਸ ਵੱਲੋਂ ਕੀਤੀ ਜਾ ਰਹੀ ਇਹ ਕਾਰਵਾਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ, ਸੜਕਾਂ ’ਤੇ ਸੁਰੱਖਿਆ ਵਧਾਉਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ’ਤੇ ਕਾਨੂੰਨੀ ਸ਼ਿਕੰਜਾ ਕੱਸਣ ਦੇ ਉਦੇਸ਼ ਨਾਲ ਕੀਤੀ ਜਾ ਰਹੀ ਹੈ।