- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੰਬਰਦਾਰ ਸੰਦੀਪ ਸਿੰਘ ਬਰਾੜ ‘ਆਪ’ ਯੂਥ ਵਿੰਗ ਬਲਾਕ ਜੈਤੋ ਦੇ ਕੋਆਰਡੀਨੇਟਰ ਨਿਯੁਕਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਅਤੇ ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ ਦੀ ਸਿਫਾਰਿਸ਼ ’ਤੇ ਪਿੰਡ ਰੋੜੀਕਪੂਰਾ ਦੇ ਨੰਬਰਦਾਰ ਸੰਦੀਪ ਸਿੰਘ ਬਰਾੜ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਤੇ ਵਧੀਆ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ‘ਆਪ’ ਯੂਥ ਵਿੰਗ ਬਲਾਕ ਜੈਤੋ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨੰਬਰਦਾਰ ਸੰਦੀਪ ਸਿੰਘ ਬਰਾੜ ਰੋੜੀਕਪੂਰਾ ਦੀ ਨਿਯੁਕਤੀ ਦੀ ਖ਼ਬਰ ਸੁਣਦਿਆਂ ਹੀ ਜੈਤੋ ਹਲਕੇ ਦੇ ‘ਆਪ’ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਨੰਬਰਦਾਰ ਸੰਦੀਪ ਸਿੰਘ ਬਰਾੜ ਨੇ ਆਪਣੀ ਨਿਯੁਕਤੀ ਲਈ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਦੇਸ਼ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਅਤੇ ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਜ਼ਿੰਮੇਵਾਰੀ ਨੂੰ ਉਹ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ, ‘ਆਪ’ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਦਸ਼ਮੇਸ਼ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਬਰਾੜ ਡੋਡ, ਨਗਰ ਕੌਂਸਲ ਜੈਤੋ ਦੇ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ, ਨਗਰ ਕੌਂਸਲ ਜੈਤੋ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਰਾਮੇਆਣਾ, ‘ਆਪ’ ਯੂਥ ਵਿੰਗ ਜੈਤੋ ਸ਼ਹਿਰੀ ਦੇ ਪ੍ਰਧਾਨ ਨੰਬਰਦਾਰ ਧਰਮਿੰਦਰਪਾਲ ਸਿੰਘ ਤੋਤਾ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਡਾਇਰੈਕਟਰ ਡਾ. ਹਰਪਾਲ ਸਿੰਘ ਡੇਲਿਆਂਵਾਲੀ, ‘ਆਪ’ ਯੂਥ ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਰੁਪਿੰਦਰ ਸਿੰਘ, ‘ਆਪ’ ਦੇ ਸੀਨੀਅਰ ਆਗੂ ਚਰਨਜੀਵ ਸਿੰਘ ‘ਟੋਨੀ ਢਿੱਲੋਂ’ ਦਬੜ੍ਹੀਖਾਨਾ, ‘ਆਪ’ ਬਲਾਕ ਪ੍ਰਧਾਨ ਅੰਕੁਸ਼ ਬਾਂਸਲ, ਸਰਪੰਚ ਕੁਲਦੀਪ ਸਿੰਘ ਗਿੱਲ ਡੋਡ, ਸਰਪੰਚ ਹਰਦੀਪਕ ਸਿੰਘ ਢਿੱਲੋਂ ਗੋਬਿੰਦਗੜ੍ਹ (ਦਬੜ੍ਹੀਖਾਨਾ), ਸਰਪੰਚ ਹਰਜੀਤ ਸਿੰਘ ਬਰਾੜ ਸਿਬੀਆਂ, ਸਰਪੰਚ ਜਸਪਾਲ ਸਿੰਘ ‘ਜੱਸੀ ਬਰਾੜ’ ਕੋਠੇ ਚੰਦ ਸਿੰਘ ਵਾਲੇ (ਜੈਤੋ), ਸਰਪੰਚ ਡਾ. ਗੁਰਲਾਲ ਸਿੰਘ ਬਰਾੜ ਦਲ ਸਿੰਘ ਵਾਲਾ, ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’ ਗੁਲਾਬਗੜ੍ਹ (ਰੋੜੀਕਪੂਰਾ), ਸਰਪੰਚ ਜਸਕਰਨ ਸਿੰਘ ਬਰਾੜ ਨਵਾਂ ਰੋੜੀਕਪੂਰਾ, ਸਰਪੰਚ ਜਸਪਾਲ ਸਿੰਘ ‘ਜੱਸਾ ਬਰਾੜ’ ਰੋੜੀਕਪੂਰਾ, ਪੰਚ ਹਰਮੇਲ ਸਿੰਘ ਬਾਠ ਕਰੀਰਵਾਲੀ, ਪੀ.ਏ ਕੁਲਦੀਪ ਸਿੰਘ ਦਲ ਸਿੰਘ ਵਾਲਾ, ‘ਆਪ’ ਯੂਥ ਆਗੂ ਲੱਬੀ ਧਾਲੀਵਾਲ ਵਾੜਾ ਭਾਈਕਾ, ‘ਆਪ’ ਯੂਥ ਆਗੂ ਪ੍ਰੇਮ ਕੁਮਾਰ ਪ੍ਰੇਮਾ ਕੋਟਕਪੂਰਾ ਅਤੇ ‘ਆਪ’ ਯੂਥ ਆਗੂ ਰਣਜੀਤ ਸਿੰਘ ਬਰਾੜ ਡੇਲਿਆਂਵਾਲੀ ਆਦਿ ਨੇ ਨੰਬਰਦਾਰ ਸੰਦੀਪ ਸਿੰਘ ਬਰਾੜ ਰੋੜੀਕਪੂਰਾ ਨੂੰ ਮੁਬਾਰਕਬਾਦ ਦਿੱਤੀ।