ਪੱਤਰ ਪੇ੍ਰਰਕ, ਫਰੀਦਕੋਟ : ਪੁਲਿਸ ਨੇ ਦੜਾ ਸੱਟਾ ਲਵਾਉਣ ਵਾਲਿਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲਿਸ ਮੁਖੀ ਰਾਜਪਾਲ ਸਿੰਘ ਦੀਆਂ ਹਦਾਇਤਾਂ 'ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ ਏਐੱਸਆਈ ਗੁਰਦਿੱਤ ਸਿੰਘ ਅਤੇ ਏਐੱਸਆਈ ਗੁਰਬਖਸ਼ ਸਿੰਘ ਨੇ ਲੜੀਵਾਰ ਰਮੇਸ਼ ਕੁਮਾਰ ਅਤੇ ਕਿ੍ਰਸ਼ਨ ਨੂੰ ਸ਼ਰੇਆਮ ਦੜਾ ਸੱਟਾ ਲਵਾਉਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕਰ ਕੇ ਉਕਤਾਨ ਕੋਲੋਂ ਨਕਦ ਰਾਸ਼ੀ ਵੀ ਬਰਾਮਦ ਕੀਤੀ ਹੈ। ਪੁਲਿਸ ਨੇ ਕਾਬੂ ਕੀਤੇ ਮੁਲਜ਼ਮਾਂ ਖ਼ਿਲਾਫ਼ ਜੂਆ ਐਕਟ ਦੀਆਂ ਧਾਰਾਵਾਂ ਤਹਿਤ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ।