ਅਲਾਇੰਸ ਇੰਟਰਨੈਸ਼ਨਲ ਸਕੂਲ ਬਨੂੰੜ ਵਿਖੇ ਸੀਬੀਐੱਸਸੀ ਅੰਡਰ-19 ਸਾਲ ਵਰਗ ਲੜਕੇ/ਲੜਕੀਆਂ ਦੇ ਤਿੰਨ ਰੋਜ਼ਾ ਵਾਲੀਬਾਲ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਦੂਜੇ ਦਿਨ ਦੇ ਮੁਕਾਬਲਿਆਂ ਵਿਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ 20 ਸਕੂਲਾਂ ਦੀਆਂ ਟੀਮਾਂ ਨੇ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ। ਅੱਜ ਦੇ ਮੁਕਾਬਲਿਆਂ ਦਾ ਰਸਮੀ ਉਦਘਾਟਨ ਸਵਾਮੀ ਵਿਵੇਕਾਨੰਦ ਇੰਜੀਨੀਅਰਿੰਗ ਕਾਲਜ ਬਨੂੰੜ ਤੇ ਅਲਾਇੰਸ ਇੰਟਰਨੈਸ਼ਨਲ ਸਕੂਲ ਬਨੂੰੜ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ ਗੋਰੀਆ ਅਤੇ ਸਵਾਮੀ ਵਿਵੇਕਾਨੰਦ ਇੰਜੀਨੀਅਰਿੰਗ ਕਾਲਜ ਬਨੂੰੜ ਤੇ ਅਲਾਇੰਸ ਇੰਟਰਨੈਸ਼ਨਲ ਸਕੂਲ ਬਨੂੰੜ ਦੇ ਪ੍ਰਧਾਨ ਅਸ਼ੋਕ ਕੁਮਾਰ ਗਰਗ ਨੇ ਸਾਂਝੇ ਤੌਰ 'ਤੇ ਕੀਤਾ।

ਭੋਲਾ ਸ਼ਰਮਾ, ਜੈਤੋ : ਅਲਾਇੰਸ ਇੰਟਰਨੈਸ਼ਨਲ ਸਕੂਲ ਬਨੂੰੜ ਵਿਖੇ ਸੀਬੀਐੱਸਸੀ ਅੰਡਰ-19 ਸਾਲ ਵਰਗ ਲੜਕੇ/ਲੜਕੀਆਂ ਦੇ ਤਿੰਨ ਰੋਜ਼ਾ ਵਾਲੀਬਾਲ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਦੂਜੇ ਦਿਨ ਦੇ ਮੁਕਾਬਲਿਆਂ ਵਿਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ 20 ਸਕੂਲਾਂ ਦੀਆਂ ਟੀਮਾਂ ਨੇ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ। ਅੱਜ ਦੇ ਮੁਕਾਬਲਿਆਂ ਦਾ ਰਸਮੀ ਉਦਘਾਟਨ ਸਵਾਮੀ ਵਿਵੇਕਾਨੰਦ ਇੰਜੀਨੀਅਰਿੰਗ ਕਾਲਜ ਬਨੂੰੜ ਤੇ ਅਲਾਇੰਸ ਇੰਟਰਨੈਸ਼ਨਲ ਸਕੂਲ ਬਨੂੰੜ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ ਗੋਰੀਆ ਅਤੇ ਸਵਾਮੀ ਵਿਵੇਕਾਨੰਦ ਇੰਜੀਨੀਅਰਿੰਗ ਕਾਲਜ ਬਨੂੰੜ ਤੇ ਅਲਾਇੰਸ ਇੰਟਰਨੈਸ਼ਨਲ ਸਕੂਲ ਬਨੂੰੜ ਦੇ ਪ੍ਰਧਾਨ ਅਸ਼ੋਕ ਕੁਮਾਰ ਗਰਗ ਨੇ ਸਾਂਝੇ ਤੌਰ 'ਤੇ ਕੀਤਾ।
ਇਸ ਮੌਕੇ ਉਕਤ ਮਹਿਮਾਨਾਂ ਨੇ ਵਾਲੀਬਾਲ ਦੀਆਂ ਟੀਮਾਂ ਨਾਲ ਜਾਣ-ਪਛਾਣ ਕਰਦਿਆਂ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਖੇਡ ਭਾਵਨਾ ਨਾਲ ਖੇਡਣ ਲਈ ਆਖਿਆ। ਇਸ ਮੌਕੇ ਅੱਜ ਦੇ ਸ਼ਾਨਦਾਰ ਸੈਮੀਫ਼ਾਈਨਲ ਮੁਕਾਬਲੇ ਅਲਾਇੰਸ ਇੰਟਰਨੈਸ਼ਨਲ ਸਕੂਲ ਬਨੂੰੜ, ਸੁਖਮਨੀ ਸਕੂਲ, ਪਾਇਨੀਅਰ ਸਕੂਲ, ਪੰਜਾਬ ਇੰਟਰਨੈਸ਼ਨਲ ਸਕੂਲ, ਸੈਂਟ ਐਨੀ ਸਕੂਲ ਅਤੇ ਐੱਸਡੀ ਪਬਲਿਕ ਸਕੂਲ ਨੇ ਜਿੱਤੇ। ਇਸ ਮੌਕੇ ਅਲਾਇੰਸ ਇੰਟਰਨੈਸ਼ਨਲ ਸਕੂਲ ਬਨੂੰੜ ਦੇ ਪਿੰ੍ਸੀਪਲ ਸਾਲਿਨੀ ਖੁੱਲਰ ਨੇ ਸੈਮੀਫ਼ਾਈਨਲ ਜਿੱਤਣ ਵਾਲੀਆਂ ਸਾਰੀਆਂ ਟੀਮਾਂ ਨੂੰ ਵਧਾਈ ਦਿੰਦਿਆਂ ਫ਼ਾਈਨਲ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਅਲਾਇੰਸ ਇੰਟਰਨੈਸ਼ਨਲ ਸਕੂਲ ਬਨੂੰੜ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ ਗੋਰੀਆ ਨੇ ਜੇਤੂ ਟੀਮਾਂ ਦੇ ਹੋਣਹਾਰ ਖਿਡਾਰੀਆਂ ਨੂੰ ਵਧਾਈ ਦਿੰਦੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਣਿੱਖੜਵਾਂ ਅੰਗ ਹਨ। ਖੇਡਾਂ ਸਾਨੂੰ ਆਪਸੀ ਪੇ੍ਮ-ਪਿਆਰ ਅਤੇ ਜਿੰਦਗੀ ਵਿਚ ਅੱਗੇ ਵਧਣ ਲਈ ਪੇ੍ਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਨਾਲ ਅਸੀਂ ਹਰ ਮੰਜ਼ਿਲ ਹਾਸਲ ਕਰ ਸਕਦੇ ਹਾਂ। ਉਨ੍ਹਾਂ ਖਿਡਾਰੀਆਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਅਲਾਇੰਸ ਇੰਟਰਨੈਸ਼ਨਲ ਸਕੂਲ ਬਨੂੰੜ ਦੇ ਪ੍ਰਧਾਨ ਅਸ਼ੋਕ ਕੁਮਾਰ ਗਰਗ ਨੇ ਕਿਹਾ ਕਿ ਨੌਜਵਾਨ ਵਰਗ ਅੰਦਰ ਨਸ਼ਿਆਂ ਦੇ ਵਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਸਿਹਤਮੰਦ ਸਮਾਜ ਦੀ ਉਸਾਰੀ ਲਈ ਖੇਡਾਂ ਦਾ ਇਕ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਅਜਿਹੇ ਯਤਨਾਂ ਲਈ ਖਿਡਾਰੀਆਂ ਨੂੰ ਸ਼ਾਬਾਸ਼ ਦਿੰਦਿਆਂ, ਇਨ੍ਹਾਂ ਨੂੰ ਜਾਰੀ ਰੱਖਣ ਲਈ ਪੇ੍ਰਿਆ। ਇਸ ਮੌਕੇ ਅਲਾਇੰਸ ਇੰਟਰਨੈਸ਼ਨਲ ਸਕੂਲ ਬਨੂੰੜ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ ਗੋਰੀਆ, ਪ੍ਰਧਾਨ ਅਸ਼ੋਕ ਕੁਮਾਰ ਗਰਗ ਅਤੇ ਪਿੰ੍ਸੀਪਲ ਸਾਲਿਨੀ ਖੁੱਲਰ ਨੇ ਜੇਤੂ ਰਹੀਆਂ ਟੀਮਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਅਲਾਇੰਸ ਇੰਟਰਨੈਸ਼ਨਲ ਸਕੂਲ ਬਨੂੰੜ ਦੇ ਡਾਇਰੈਕਟਰ ਸਕੱਤਰ ਵਿਸ਼ਾਲ ਗਰਗ, ਐੱਮਡੀ ਅੰਕੁਰ ਗੁਪਤਾ, ਪ੍ਰਰਾਜੈਕਟ ਡਾਇਰੈਕਟਰ ਸਾਹਿਲ ਗਰਗ, ਮੈਨੇਜਮੈਂਟ ਮੈਂਬਰ ਸ਼ੁਭਮ ਗਰਗ ਅਤੇ ਪਿੰ੍ਸੀਪਲ ਸੀਬੀਐੱਸਸੀ ਸਾਲਿਨੀ ਖੁੱਲਰ, ਆਬਜ਼ਰਵਰ ਅਮਿਤ ਸਿੰਘ ਮੇਰਠ, ਅਕਾਦਮਿਕ ਹੈੱਡ ਮਿਸ ਨੀਤਾ ਗੋਇਲ, ਐੱਨਆਈਐੱਸ ਦੇ ਅਧਿਕਾਰੀ ਸੁਰਿੰਦਰ ਸਿੰਘ, ਪਰਮਜੀਤ ਸਿੰਘ, ਸਿਮਰਨਦੀਪ ਸਿੰਘ, ਸਪੋਰਟਸ ਇੰਚਾਰਜ ਹਰਦੀਪ ਸਿੰਘ, ਵੱਖ-ਵੱਖ ਸਕੂਲਾਂ ਦੇ ਕੋਚ, ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।