ਪੱਤਰ ਪੇ੍ਰਰਕ, ਕੋਟਕਪੂਰਾ : ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਰਾਜਪਾਲ ਸਿੰਘ ਦੀਆਂ ਹਦਾਇਤਾਂ 'ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਕੋਟਕਪੂਰਾ ਪੁਲਿਸ ਨੇ ਚੋਰੀ ਕੀਤੇ ਗਏ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੀ ਹੈ। ਜਾਣਕਾਰੀ ਅਨੁਸਾਰ ਏਐੱਸਆਈ ਸੁਰਿੰਦਰਜੀਤ ਸਿੰਘ ਖਾਰਾ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਖਾਸ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਇੰਦਰਜੀਤ ਸਿੰਘ ਵਾਸੀ ਕੋਟਕਪੂਰਾ ਅਤੇ ਸੁਖਵੰਤ ਸਿੰਘ ਵਾਸੀ ਪਿੰਡ ਸਿੱਖਾਂਵਾਲਾ ਨੂੰ ਕਾਬੂ ਕਰ ਕੇ ਉਕਤਾਨ ਕੋਲੋਂ ਇਕ ਚੋਰੀਸ਼ੁਦਾ ਮੋਟਰਸਾਈਕਲ ਅਤੇ ਏਸੀ ਦਾ ਕੰਪਰੈਸ਼ਰ ਬਰਾਮਦ ਕੀਤਾ ਹੈ।