ਪੱਤਰ ਪੇ੍ਰਰਕ, ਫਰੀਦਕੋਟ : ਪੁਲਿਸ ਨੇ ਇਕ ਵਿਅਕਤੀ ਨੂੰ ਪੋਸਤ ਸਮੇਤ ਕਾਬੂ ਕਰ ਕੇ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਫਰੀਦਕੋਟ ਦੇ ਏਐੱਸਆਈ ਗੁਰਮੁੱਖ ਸਿੰਘ ਦੀ ਸੂਚਨਾ 'ਤੇ ਕਾਰਵਾਈ ਕਰਦਿਆਂ ਐੱਸਆਈ ਸਿਕੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਮੋਟਰਸਾਈਕਲ ਸਵਾਰ ਰਣਜੀਤ ਸਿੰਘ ਵਾਸੀ ਪਿੰਡ ਨਿਊਰ ਜ਼ਿਲ੍ਹਾ ਬਠਿੰਡਾ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਉਸ ਕੋਲੋਂ 2 ਕਿਲੋ ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ।