- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਰੀਦਕੋਟ ਪੁਲਿਸ ਵੱਲੋ ਜਿਲ੍ਹੇ ਅੰਦਰ ਵੱਡੇ ਪੱਧਰ ਪਰ ਚਲਾਇਆ ਗਿਆ ਸਰਚ ਆਪਰੇਸ਼ਨ,

ਪੁਲਿਸ ਟੀਮਾਂ ਨੇ ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ ਦੀ ਕੀਤੀ ਜਾਂਚ
ਹਰਪ੍ਰੀਤ ਸਿੰਘ ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਸਮੁੱਚੇ ਜ਼ਿਲ੍ਹੇ ਵਿਚ ਵੱਡੇ ਪੱਧਰ ਤੇ 'ਕਾਰਡਨ ਐਂਡ ਸਰਚ ਓਪਰੇਸ਼ਨ' ਚਲਾਇਆ ਗਿਆ। ਇਹ ਸਰਚ ਨਸ਼ੇ ਦੇ ਹਾਟਸਪਾਟ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਕੀਤੀ ਗਈ, ਜਿਸਦਾ ਮੁੱਖ ਉਦੇਸ਼ ‘ਪੌਇੰਟ ਆਫ ਸੇਲ’ ਪੱਧਰ ‘ਤੇ ਨਸ਼ੇ ਦੀ ਸਪਲਾਈ ਨੂੰ ਰੋਕਣਾ ਸੀ। ਇਹ ਆਪਰੇਸ਼ਨ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ, ਕਾਨੂੰਨ ਤੇ ਵਿਵਸਥਾ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜਿਲ੍ਹੇ ਦੀਆ ਸਾਰੀਆਂ 03 ਸਬ-ਡਵੀਜਨਾ ਵਿੱਚ ਇੱਕੋ ਸਮੇਂ ਚਲਾਇਆ ਗਿਆ। ਇਹ ਸਰਚ ਆਪਰੇਸ਼ਨ ਦੀ ਸੁਪਰਵੀਜਨ ਮਨਵਿੰਦਰਬੀਰ ਸਿੰਘ ਐਸ.ਪੀ(ਸਥਾਨਕ) ਫਰੀਦਕੋਟ ਅਤੇ ਜੋਗੇਸ਼ਵਰ ਸਿੰਘ ਗੋਰਾਇਆ, ਐਸ.ਪੀ(ਇੰਨਵੈਸਟੀਗੇਸ਼ਨ) ਫਰੀਦੋਕਟ ਵੱਲੋ ਕੀਤੀ ਗਈ। ਜਿਸ ਦੌਰਾਨ ਡੀ.ਐਸ.ਪੀ ਰੈਕ ਦੇ ਅਧਿਕਾਰੀਆਂ ਨੂੰ ਆਪਣੀ-ਆਪਣੀ ਸਬ-ਡਵੀਜਨਾ ਵਿੱਚ ਇਸ ਆਪਰੇਸ਼ਨ ਦੀ ਨਿੱਜੀ ਤੌਰ ‘ਤੇ ਦੇਖ-ਰੇਖ ਕਰਨ ਲਈ ਕਿਹਾ ਗਿਆ ਸੀ। ਇਸ ਸਰਚ ਆਪਰੇਸ਼ਨ ਦੌਰਾਨ 150 ਤੋ ਵੱਧ ਪੁਲਿਸ ਕਰਮਚਾਰੀਆ ਦੀਆਂ ਸਪੈਸ਼ਲ ਟੀਮਾਂ ਗਠਿਤ ਕਰਕੇ ਵੱਖ-ਵੱਖ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆ ਤੇ ਅਚਨਚੇਤ ਛਾਪੇਮਾਰੀ ਕਰਕੇ ਚੈਕਿੰਗ ਕੀਤੀ ਗਈ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਜੀ ਦੀਆਂ ਹਦਾਇਤਾ ਅਨੁਸਾਰ ਨਸ਼ੇ ਨੂੰ ਜੜ੍ਹ ਤੋ ਖਤਮ ਕਰਨ ਲਈ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ, ਫਰੀਦਕੋਟ ਪੁਲਿਸ ਵੱਲੋਂ ਚਲਾਇਆ ਗਿਆ ਇਹ ਸਰਚ ਆਪਰੇਸ਼ਨ ਵੀ ਇਸੇ ਹੀ ਕਾਰਵਾਈ ਦਾ ਹਿੱਸਾ ਹੈ। ਉਹਨਾ ਦੱਸਿਆ ਕਿ ਇਸ ਦੌਰਾਨ ਜਿਨਾਂ ਵਿਅਕਤੀਆਂ ਤੇ ਪਹਿਲਾਂ ਐਨ.ਡੀ.ਪੀ.ਐਸ ਤਹਿਤ ਮੁਕਦਮੇ ਦਰਜ ਹਨ ਅਤੇ ਜਿਨਾਂ ਦੇ ਕ੍ਰਿਮੀਨਲ ਰਿਕਾਰਡ ਹਨ, ਉਹਨਾਂ ਉੱਪਰ ਪੁਲਿਸ ਪਾਰਟੀਆਂ ਵੱਲੋਂ ਰੇਡ ਕਰਕੇ ਸਰਚ ਕੀਤਾ ਗਿਆ ਹੈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ ਵਹੀਕਲਾ ਦੀ ਸ਼ੱਕ ਦੇ ਅਧਾਰ ਦੇ ਜਾਚ ਕੀਤੀ ਗਈ। ਇਸ ਦੇ ਨਾਲ ਹੀ ਏਰੀਏ ਨੂੰ ਨਾਕਾ ਬੰਦੀ ਕਰਕੇ ਬਾਹਰ ਅਤੇ ਅੰਦਰ ਆਉਣ ਵਾਲੇ ਰਸਤਿਆ ਨੂੰ ਸੀਲ ਕਰਕੇ ਸ਼ੱਕੀ ਵਿਅਕਤੀਆਂ ਨੂੰ ਰਾਊਡ ਅੱਪ ਵੀ ਕੀਤਾ ਗਿਆ। ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਫਰੀਦਕੋਟ ਪੁਲਿਸ ਵੱਲੋ ਨਸ਼ੇ ਵਿਰੁੱਧ ਕੀਤੀ ਜਾ ਰਹੀ ਕਠੋਰ ਮਿਹਨਤ ਦੇ ਨਤੀਜੇ ਵਜੋ, ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਤਹਿਤ ਮਾਰਚ-2025 ਤੋ ਹੁਣ ਤੱਕ 1257 ਮੁਕੱਦਮੇ ਦਰਜ ਕਰਕੇ 1882 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਦੌਰਾਨ 41.7 ਕਿਲੋ ਤੋ ਵੱਧ ਹੈਰੋਇਨ, 07.5 ਕਿਲੋਗ੍ਰਾਮ ਅਫੀਮ, 20 ਕੁਇੰਟਲ ਦੇ ਕਰੀਬ ਪੋਸਤ, 23 ਹਜਾਰ ਨਸ਼ੀਲੀਆਂ ਗੋਲੀਆ/ਕੈਪਸੂਲ ਅਤੇ 18 ਲੱਖ ਦੇ ਕਰੀਬ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਨਸ਼ਿਆਂ ਦੇ ਸੋਦਾਗਰਾਂ/ਸਮੱਗਲਰਾਂ ਵੱਲੋਂ ਨਸ਼ਿਆਂ ਦੀ ਕਮਾਈ ਨਾਲ ਬਣਾਈ ਗਈ ਚੱਲ/ਅਚੱਲ ਪ੍ਰਾਪਰਟੀ ਨੂੰ ਵੈਰੀਫਾਈ ਕਰਨ ਉਪਰੰਤ ਪਿਛਲੇ 20 ਮਹੀਨਿਆ ਦੌਰਾਨ ਨਸ਼ਾ ਤਸਕਰਾ ਦੀ 09 ਕਰੋੜ ਤੋ ਜਿਆਦਾ ਕੀਮਤ ਦੀ ਜਾਇਦਾਤ ਸਬੰਧਿਤ ਅਥਾਰਟੀ ਪਾਸੋ ਮੰਨਜੂਰੀ ਹਾਸਿਲ ਕਰਨ ਉਪਰੰਤ ਫਰੀਜ ਕਰਵਾਈ ਗਈ ਹੈ।