ਪੁਲਿਸ ਪ੍ਰਸ਼ਾਸਨ ਨੇ ਜਿਲ੍ਹੇ ’ਚ ਚਲਾਇਆ ਸਰਚ ਆਪਰੇਸ਼ਨ
ਪੁਲਿਸ ਪ੍ਰਸ਼ਾਸ਼ਨ ਵੱਲੋ ਫਰੀਦਕੋਟ ਜਿਲ੍ਹੇ ਅੰਦਰ ਵੱਡੇ ਪੱਧਰ ਪਰ ਚਲਾਇਆ ਗਿਆ ਸਰਚ ਆਪਰੇਸ਼ਨ,
Publish Date: Tue, 17 Feb 2026 05:42 PM (IST)
Updated Date: Wed, 18 Feb 2026 04:07 AM (IST)

-ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋ ਜ਼ਿਲ੍ਹੇ ’ਚ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆਂ ਦੀ ਚੈਕਿੰਗ - ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਤਹਿਤ ਮਾਰਚ-2025 ਤੋ ਹੁਣ ਤੱਕ 948 ਮੁਕੱਦਮੇ ਦਰਜ ਕਰ ਕੇ 1450 ਮੁਲਜ਼ਮ ਕੀਤੇ ਗ੍ਰਿਫਤਾਰ ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ, ਫਰੀਦਕੋਟ : ਪੂਰੇ ਪੰਜਾਬ ਭਰ ਵਿਚ ਨਸ਼ਾ ਤਸਕਰਾਂ ਤੇ ਨਸ਼ਾ ਵਿਕਣ ਵਾਲੇ ਸਥਾਨਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ। ਇਸੇ ਤਹਿਤ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਸਮੁੱਚੇ ਜ਼ਿਲ੍ਹੇ ਵਿਚ ਨਸ਼ੇ ਦੇ ਹਾਟਸਪਾਟ ਅਤੇ ਸੰਵੇਦਨਸ਼ੀਲ ਖੇਤਰਾਂ ’ਚ ਵੱਡੇ ਪੱਧਰ ਤੇ ਕਾਰਡਨ ਐਂਡ ਸਰਚ ਓਪਰੇਸ਼ਨ ਚਲਾਇਆ ਗਿਆ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜਿਲ੍ਹੇ ਦੀਆ ਸਾਰੀਆਂ 03 ਸਬ-ਡਵੀਜਨਾ ਵਿੱਚ ਇੱਕੋ ਸਮੇਂ ਚਲਾਇਆ ਗਿਆ। ਇਹ ਸਰਚ ਆਪਰੇਸ਼ਨ ਮਨਵਿੰਦਰਬੀਰ ਸਿੰਘ ਐਸ.ਪੀ ਫਰੀਦਕੋਟ ਅਤੇ ਰਮਨਦੀਪ ਸਿੰਘ ਐਸ.ਪੀ(ਪੀ.ਬੀ.ਆਈ ਅਤੇ ਐੱਨ.ਡੀ.ਪੀ.ਐੱਸ) ਫਰੀਦਕੋਟ ਦੀ ਸੁਪਰਵੀਜਨ ਹੇਠ ਫਰੀਦਕੋਟ ਜਿਲ੍ਹੇ ਅੰਦਰ ਚਲਾਇਆ ਗਿਆ। ਜਿਸ ਦੌਰਾਨ ਡੀ.ਐਸ.ਪੀ ਰੈਕ ਦੇ ਅਧਿਕਾਰੀਆਂ ਨੂੰ ਆਪਣੀ-ਆਪਣੀ ਸਬ-ਡਵੀਜਨਾਂ ’ਚ ਇਸ ਆਪਰੇਸ਼ਨ ਦੀ ਨਿੱਜੀ ਤੌਰ ‘ਤੇ ਦੇਖ-ਰੇਖ ਕਰਨ ਲਈ ਕਿਹਾ ਗਿਆ ਸੀ। ਡਾ. ਪ੍ਰਗਿਆ ਜੈਨ ਐੱਸ.ਐੱਸ.ਪੀ ਫਰੀਦਕੋਟ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿ ਮਾਨਯੋਗ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾ ਅਨੁਸਾਰ ਨਸ਼ੇ ਨੂੰ ਜੜ੍ਹ ਤੋ ਖਤਮ ਕਰਨ ਲਈ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ, ਫਰੀਦਕੋਟ ਪੁਲਿਸ ਵੱਲੋਂ ਚਲਾਇਆ ਗਿਆ ਇਹ ਸਰਚ ਆਪਰੇਸ਼ਨ ਵੀ ਇਸੇ ਹੀ ਕਾਰਵਾਈ ਦਾ ਹਿੱਸਾ ਹੈ। ਇਸ ਸਰਚ ਆਪਰੇਸ਼ਨ ਦੌਰਾਨ ਡੀ.ਐੱਸ.ਪੀ ਰੈਂਕ ਦੇ ਅਧਿਕਾਰੀਆ ਦੀ ਨਿਗਰਾਨੀ ਹੇਠ 150 ਦੇ ਕਰੀਬ ਪੁਲਿਸ ਮੁਲਾਜਮਾ ਦੀਆਂ ਸਪੈਸ਼ਲ ਟੀਮਾਂ ਗਠਿਤ ਕਰਕੇ ਵੱਖ-ਵੱਖ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆ ਤੇ ਅਚਨਚੇਤ ਛਾਪੇਮਾਰੀ ਕਰਕੇ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਜਿਨਾਂ ਵਿਅਕਤੀਆਂ ਤੇ ਪਹਿਲਾਂ ਐਨ.ਡੀ.ਪੀ.ਐਸ ਤਹਿਤ ਮੁਕਦਮੇ ਦਰਜ ਹਨ ਅਤੇ ਜਿਨਾਂ ਦੇ ਕ੍ਰਿਮੀਨਲ ਰਿਕਾਰਡ ਹਨ, ਉਹਨਾਂ ਉੱਪਰ ਪੁਲਿਸ ਪਾਰਟੀਆਂ ਵੱਲੋਂ ਰੇਡ ਕਰਕੇ ਸਰਚ ਕੀਤਾ ਗਿਆ ਹੈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ ਵਹੀਕਲਾ ਦੀ ਸ਼ੱਕ ਦੇ ਅਧਾਰ ਦੇ ਜਾਚ ਕੀਤੀ ਗਈ। ਇਸ ਦੇ ਨਾਲ ਹੀ ਏਰੀਏ ਨੂੰ ਨਾਕਾ ਬੰਦੀ ਕਰਕੇ ਬਾਹਰ ਅਤੇ ਅੰਦਰ ਆਉਣ ਵਾਲੇ ਰਸਤਿਆ ਨੂੰ ਸੀਲ ਕਰਕੇ ਸ਼ੱਕੀ ਵਿਅਕਤੀਆਂ ਨੂੰ ਰਾਊਡ ਅੱਪ ਵੀ ਕੀਤਾ ਗਿਆ। ਐੱਸ.ਐੱਸ.ਪੀ ਡਾ. ਪ੍ਰਗਿਆ ਜੈਨ ਨੇ ਸਪੱਸ਼ਟ ਕੀਤਾ ਕਿ ਪੁਲਿਸ ਅਧਿਕਾਰੀਆਂ ਨੂੰ ਨਸ਼ਾ ਐਕਟ ਅਧੀਨ ਦਰਜ ਸਾਰੇ ਕੇਸਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਜੋ ਵੀ ਨਸ਼ਾ ਤਸਕਰੀ ਵਿੱਚ ਸ਼ਾਮਿਲ ਹੋਣ, ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰਨ ਦੀਆ ਹਦਾਇਤਾ ਦਿੱਤੀਆ ਗਈਆ ਹਨ। ਇਸ ਦੇ ਨਾਲ ਹੀ ਨਸ਼ਾ ਪੀੜਿਤਾ ਨੂੰ ਨਸਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਦਰਾ ਵਿੱਚ ਵੀ ਭਰਤੀ ਕਰਵਾਇਆ ਜਾ ਰਿਹਾ ਹੈ। ਐੱਸ.ਐੱਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਫਰੀਦਕੋਟ ਪੁਲਿਸ ਵੱਲੋ ਨਸ਼ੇ ਵਿਰੁੱਧ ਕੀਤੀ ਜਾ ਰਹੀ ਕਠੋਰ ਮਿਹਨਤ ਦੇ ਨਤੀਜੇ ਵਜੋ, ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਤਹਿਤ ਮਾਰਚ-2025 ਤੋ ਹੁਣ ਤੱਕ ਨਸ਼ਿਆਂ ਖਿਲਾਫ 948 ਮੁਕੱਦਮੇ ਦਰਜ ਕਰ ਕੇ 1450 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਦੌਰਾਨ 31 ਕਿਲੋ ਤੋ ਵੱਧ ਹੈਰੋਇਨ, 07 ਕਿਲੋ ਅਫੀਮ, 20 ਕੁਇੰਟਲ ਦੇ ਕਰੀਬ ਪੋਸਤ, 21 ਹਜਾਰ ਨਸ਼ੀਲੀਆਂ ਗੋਲੀਆ/ਕੈਪਸੂਲ ਅਤੇ 15 ਲੱਖ ਦੇ ਕਰੀਬ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਨਸ਼ਿਆਂ ਦੇ ਸੌਦਾਗਰਾਂ/ਸਮੱਗਲਰਾਂ ਵੱਲੋਂ ਨਸ਼ਿਆਂ ਦੀ ਕਮਾਈ ਨਾਲ ਬਣਾਈ ਗਈ ਚੱਲ/ਅਚੱਲ ਪ੍ਰਾਪਰਟੀ ਨੂੰ ਵੈਰੀਫਾਈ ਕਰਨ ਉਪਰੰਤ ਪਿਛਲੇ 15 ਮਹੀਨਿਆ ਦੌਰਾਨ ਨਸ਼ਾ ਤਸਕਰਾਂ ਦੀ 09 ਕਰੋੜ ਤੋ ਜਿਆਦਾ ਕੀਮਤ ਦੀ ਜਾਇਦਾਦ ਸਬੰਧਿਤ ਅਥਾਰਟੀ ਪਾਸੋ ਮੰਜ਼ੂਰੀ ਹਾਸਿਲ ਕਰਨ ਉਪਰੰਤ ਫਰੀਜ਼ ਕਰਵਾਈ ਗਈ ਹੈ।