- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੀ.ਏ.ਡੀ. ਅੰਬੇਦਕਰ ਨਗਰ ਫਰੀਦਕੋਟ ਵਿਖੇ ਮੁਫ਼ਤ ਆਯੂਸ਼ ਕੈਂਪ ਲਗਾਇਆ

ਜਗਮੀਤ ਸਿੰਘ ਪੰਜਾਬੀ ਜਾਗਰਣ ਫਰੀਦਕੋਟ : ਪੰਜਾਬ ਸਰਕਾਰ ਅਤੇ ਆਯੂਸ਼ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਤੇ ਡਾਇਰੈਕਟਰ ਆਯੁਰਵੇਦਾ ਪੰਜਾਬ ਡਾ. ਰਮਨ ਖੰਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ. ਅਮਿਤਾ ਗੁਪਤਾ, ਡੀ.ਡੀ.ਓ. ਫਰੀਦਕੋਟ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਫਰੀਦਕੋਟ ਡਾ. ਗੁਰਦਰਸ਼ਨ ਕੌਰ ਦੀ ਯੋਗ ਅਗਵਾਈ ਹੇਠ ਜੀ.ਏ.ਡੀ. ਅੰਬੇਦਕਰ ਨਗਰ ਫਰੀਦਕੋਟ ਵਿਖੇ ਮੁਫ਼ਤ ਆਯੂਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਵੱਖ-ਵੱਖ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਵੱਖ-ਵੱਖ ਬਿਮਾਰੀਆਂ ਸਬੰਧੀ ਲੋੜੀਂਦੀ ਡਾਕਟਰੀ ਸਲਾਹ ਅਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕੁੱਲ 714 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਮਰੀਜ਼ਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ।ਕੈਂਪ ਵਿੱਚ ਡਾ. ਅਮਿਤਾ ਗੁਪਤਾ (ਸੀਨੀਅਰ ਫਿਜ਼ੀਸ਼ੀਅਨ), ਡਾ. ਅਮਰਪਾਲ ਸਿੰਘ ਏ.ਐੱਮ.ਓ., ਡਾ. ਦਿਨੇਸ਼ ਸੇਠੀ (ਐੱਚ.ਐੱਮ.ਓ.) ਅਤੇ ਡਾ. ਭਗਵੰਤ ਕੌਰ (ਐੱਚ.ਐੱਮ.ਓ.) ਵੱਲੋਂ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਸਿਹਤ ਸਬੰਧੀ ਜ਼ਰੂਰੀ ਸਲਾਹ ਦਿੱਤੀ ਗਈ। ਇਸ ਤੋਂ ਇਲਾਵਾ ਕੈਂਪ ਦੌਰਾਨ ਹਰਪ੍ਰੀਤ ਸਿੰਘ ਉਪਵੈਦ, ਬਲਵਿੰਦਰ ਸਿੰਘ ਉਪਵੈਦ, ਸੁਖਜਿੰਦਰ ਸਿੰਘ ਉਪਵੈਦ, ਦੀਪਕ ਚੌਧਰੀ ਉਪਵੈਦ, ਨਵਜੋਤ, ਚਰਨਜੀਤ ਕੌਰ, ਛਿੰਦਰਪਾਲ ਕੌਰ ਅਤੇ ਪਰਮਜੀਤ ਸਿੰਘ ਵੱਲੋਂ ਮਰੀਜ਼ਾਂ ਨੂੰ ਦਵਾਈਆਂ ਮੁਹੱਈਆ ਕਰਵਾਉਣ ਅਤੇ ਕੈਂਪ ਦੀਆਂ ਹੋਰ ਸੇਵਾਵਾਂ ਵਿੱਚ ਸਹਿਯੋਗ ਦਿੱਤਾ ਗਿਆ।ਆਯੂਸ਼ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅਜਿਹੇ ਸਿਹਤ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਅਤੇ ਆਯੁਰਵੇਦ ਤੇ ਹੋਮਿਓਪੈਥੀ ਸਮੇਤ ਆਯੂਸ਼ ਪ੍ਰਣਾਲੀ ਰਾਹੀਂ ਸਿਹਤ ਸੰਭਾਲ ਸਬੰਧੀ ਜਾਗਰੂਕ ਕਰਨਾ ਹੈ।