ਲਾਇਨਜ਼ ਕਲੱਬ ਫਰੀਦਕੋਟ ਨੇ ਅੱਖਾਂ ਦੇ ਕੈਂਪ ਸਬੰਧੀ ਕੀਤਾ ਵਿਚਾਰ ਵਟਾਂਦਰਾ
ਲਾਇਨਜ਼ ਕਲੱਬ ਵੱਲੋਂ 55ਵਾਂ ਅੱਖਾਂ ਦੇ ਚੈੱਕਅੱਪ ਲੈਂਜ ਪਾਉਣ ਦਾ ਮੁਫ਼ਤ ਕੈਂਪ ਲਗਾਉਣ ਮੀਟਿੰਅਤੇ ਗ ਕੀਲਈ ਤੀ
Publish Date: Sun, 18 Jan 2026 03:30 PM (IST)
Updated Date: Mon, 19 Jan 2026 04:00 AM (IST)

ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ’ਚ ਮੁਫ਼ਤ ਲੈਂਜ਼ ਪਾਏ ਜਾਣਗੇ ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਮਾਨਵਤਾ ਦੀ ਭਲਾਈ ਵਾਸਤੇ ਹਮੇਸ਼ਾ ਯਤਨਸ਼ੀਲ ਰਹਿਣ ਵਾਲੇ ਲਾਇਨਜ਼ ਕਲੱਬ ਫ਼ਰੀਦਕੋਟ ਵੱਲੋਂ 55ਵਾਂ ਅੱਖਾਂ ਦੇ ਮੁਫ਼ਤ ਚੈੱਕਅੱਪ ਅਤੇ ਲੈਂਜ ਪਾਉਣ ਦਾ ਕੈਂਪ 7 ਫ਼ਰਵਰੀ ਨੂੰ ਲਗਾਉਣ ਵਾਸਤੇ ਲਾਇਨਜ਼ ਭਵਨ ਫ਼ਰੀਦਕੋਟ ਵਿਖੇ ਇੱਕ ਅਹਿਮ ਮੀਟਿੰਗ ਲਾਇਨਜ਼ ਕਲੱਬ ਫ਼ਰੀਦਕੋਟ ਦੇ ਸੀਨੀਅਰ ਆਗੂ ਰਜਨੀਸ਼ ਗਰਵੋਰ, ਪ੍ਰਧਾਨ ਮੋਹਿਤ ਗੁਪਤਾ ਦੀ ਯੋਗ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਲਾਇਨ ਰਜਨੀਸ਼ ਗਰੋਵਰ ਅਤੇ ਪ੍ਰਧਾਨ ਮੋਹਿਤ ਗੁਪਤਾ ਨੇ ਦੱਸਿਆ ਕਿ ਕਲੱਬ ਵੱਲੋਂ ਹਰ ਸਾਲ ਦੀ ਤਰ੍ਹਾਂ ਅੱਖਾਂ ਦੇ ਮੁਫ਼ਤ ਚੈੱਕਅੱਪ, ਮੁਫ਼ਤ ਲੈਂਜ ਪਾਉਣ ਦਾ ਕੈਂਪ 7 ਫ਼ਰਵਰੀ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਲਾਇਨਜ਼ ਭਵਨ ਫ਼ਰੀਦਕੋਟ ਵਿਖੇ ਲਾਇਨਜ਼ ਆਈ ਕੇਅਰ ਦੇ ਮਾਹਿਰ ਡਾਕਟਰਾਂ ਅਤੇ ਉਨ੍ਹਾਂ ਦੀ ਟੀਮ ਦੀ ਸਹਾਇਤਾ ਨਾਲ ਲਗਾਇਆ ਜਾਵੇਗਾ। ਇਸ ਕੈਂਪ ਦੌਰਾਨ ਮੁਫ਼ਤ ਚੈੱਕਅੱਪ ਹੋਵੇਗਾ, ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ, ਕੈਂਪ ਦੌਰਾਨ ਮੁਫ਼ਤ ਸਾਰੇ ਟੈੱਸਟ ਕੀਤੇ ਜਾਣਗੇ ਅਤੇ ਕੈਂਪ ’ਚ ਚੁਣੇ ਗਏ ਮਰੀਜ਼ਾਂ ਦੇ ਮੁਫ਼ਤ ਲੈਂਜ ਪਾਏ ਜਾਣਗੇ। ਕੈਂਪ ਦੌਰਾਨ ਚੈੱਕਅੱਪ ਲਈ ਆਉਣ ਵਾਲੇ ਮਰੀਜ਼ਾਂ, ਉਨ੍ਹਾਂ ਦੇ ਵਾਰਿਸਾਂ ਲਈ ਰੋਟੀ-ਪਾਣੀ ਅਤੇ ਚਾਹ ਦਾ ਪ੍ਰਬੰਧ ਕਲੱਬ ਵੱਲੋਂ ਕੀਤਾ ਜਾਵੇਗਾ। ਲੈਂਜ ਪਾਉਣ ਵਾਲੇ ਮਰੀਜ਼ਾਂ ਨੂੰ ਲਾਇਨਜ਼ ਭਵਨ ਫ਼ਰੀਦਕੋਟ ਤੋਂ ਜੈਤੋ ਕਲੱਬ ਵੱਲੋਂ ਲਿਜਾਣ ਤੇ ਵਾਪਸ ਲਿਆਉਣ ਦਾ ਪ੍ਰਬੰਧ ਕੀਤਾ ਜਾਵੇਗਾ। ਕੈਂਪ ਦੌਰਾਨ ਮਰੀਜ਼ਾਂ ਦੀ ਰਿਹਾਇਸ਼, ਰੋਟੀ-ਪਾਣੀ, ਰਹਿਣ-ਸਹਿਣ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਅਪੀਲ ਕੀਤੀ ਕਿ ਕੈਂਪ ਦੌਰਾਨ ਕਿਸੇ ਵੀ ਮਰੀਜ਼ ਦਾ ਕੋਈ ਸਿੰਗਲ ਪੈੱਸਾ ਖਰਚ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਇਲਾਕੇ ਦੇ ਸਮੂਹ ਮਰੀਜ਼ਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਵਾਸਤੇ ਅਪੀਲ ਕੀਤੀ। ਇਸ ਮੌਕੇ ਕੈਂਪ ਦੀ ਸਫ਼ਲਤਾ ਵਾਸਤੇ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ। ਇਸ ਮੀਟਿੰਗ ਦੌਰਾਨ ਕਲੱਬ ਦੇ ਸਕੱਤਰ ਬਿਕਰਮਜੀਤ ਸਿੰਘ ਢਿੱਲੋਂ ਨੇ ਕੜਾਕੇ ਦੀ ਠੰਢ ਦੌਰਾਨ ਬੀਤੇ ਦਿਨੀਂ ਕੰਬਲ ਵੰਡਣ ਲਈ ਸਹਿਯੋਗ ਦੇਣ ਵਾਲੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕਲੱਬ ਦੇ ਮਲਟੀਪਲ ਪੀ.ਆਰ.ਓ.ਲੁਕੇਂਦਰ ਸ਼ਰਮਾ, ਐੱਮ.ਜੇ.ਐੱਫ਼ ਲਾਇਨ ਪ੍ਰਦਮਣ ਸਿੰਘ ਦਸਮੇਸ਼ ਕਲਾਥ ਹਾਊਸ, ਦਯਾ ਸਿੰਘ ਸੰਧੂ ਨੇ ਹਾਜ਼ਰ ਮੈਂਬਰਾਂ ਨੂੰ ਅਪੀਲ ਕੀਤੀ ਕਿ ਕੜਾਕੇ ਦੀ ਠੰਢ ਵੇਖਦੇ ਹੋਏ ਆਪਣੇ ਆਲੇ-ਦੁਆਲੇ ਰਹਿਣ ਵਾਲੇ ਲੋੜਵੰਦ ਭੈਣ-ਭਰਾਵਾਂ ਦੀ ਆਪਣੀ ਸਮਰੱਥਾ ਅਨੁਸਾਰ ਸਹਾਇਤਾ ਕੀਤੀ ਜਾਵੇ। ਇਸ ਮੀਟਿੰਗ ’ਚ ਲਾਇਨਜ਼ ਕਲੱਬਾਂ ਦੇ ਮਲਟੀਪਲ ਪੀ.ਆਰ.ਓ. ਲੁਕੇਂਦਰ ਸ਼ਰਮਾ, ਲੈਕਚਰਾਰ ਹਰਜੀਤ ਸਿੰਘ, ਚੰਦਨ ਕੱਕੜ, ਬਲਜਿੰਦਰ ਸਿੰਘ ਬਰਾੜ, ਸੰਜੀਵ ਕੁਮਾਰ ਅਰੋੜਾ, ਗੁਰਬਖਸ਼ ਸਿੰਘ, ਗਰੀਸ਼ ਸੁਖੀਜਾ, ਦਵਿੰਦਰ ਧੀਂਗੜਾ, ਰਾਜਨ ਨਾਗਪਾਲ, ਪ੍ਰਦਮਣ ਸਿੰਘ ਦਸਮੇਸ਼ ਕਲਾਥ ਹਾਊਸ, ਸਤਿੰਦਰ ਸਿੰਘ ਬੇਦੀ, ਦਵਿੰਦਰ ਸਿੰਘ ਮਾਸਟਰ ਵਰਲਡ, ਧੀਰਜ ਧਵਨ ਅਤੇ ਮਨੋਜ ਸਲੂਜਾ ਪ੍ਰਮੁੱਖ ਤੌਰ ਤੇ ਹਾਜ਼ਰ ਸਨ।