- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲਤੇਜ ਸਿੰਘ ਪੰਨੂ ਸਾਬਕਾ ਮੀਡੀਆ ਸਲਾਹਕਾਰ ਟਿੱਲਾ ਬਾਬਾ ਸ਼ੇਖ ਫਰੀਦ ਜੀ ਵਿਖੇ ਹੋਏ ਨਤਮਸਤਕ

ਜਗਮੀਤ ਸਿੰਘ ਪੰਜਾਬੀ ਜਾਗਰਣ ਫਰੀਦਕੋਟ : ਪ੍ਰਸਿੱਧ ਸਾਬਕਾ ਮੀਡੀਆ ਸਲਾਹਕਾਰ ਬਲਤੇਜ ਸਿੰਘ ਪੰਨੂ ਨੇ ਇਤਿਹਾਸਿਕ ਤੇ ਪਵਿੱਤਰ ਧਰਤੀ ਫਰੀਦਕੋਟ ਵਿਖੇ ਬਾਬਾ ਫਰੀਦ ਜੀ ਦੇ ਸਥਾਨ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਹਨਾਂ ਨੇ ਬਾਬਾ ਫਰੀਦ ਜੀ ਦੀ ਪਵਿੱਤਰ ਬਾਣੀ ਅਤੇ ਮਹਾਨ ਵਿਚਾਰਧਾਰਾ ਨੂੰ ਯਾਦ ਕਰਦਿਆਂ ਕਿਹਾ ਕਿ ਬਾਬਾ ਫਰੀਦ ਜੀ ਨੇ ਆਪਣੀ ਬਾਣੀ ਰਾਹੀਂ ਮਨੁੱਖਤਾ ਨੂੰ ਪਿਆਰ, ਨਿਮਰਤਾ ,ਸਬਰ -ਸੰਤੋਖ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ। ਇਸ ਮੌਕੇ ਬਾਬਾ ਫਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਨੇ ਚਾਨਣਾ ਪਾਉਂਦੇ ਕਿਹਾ ਕਿ ਬਾਬਾ ਸ਼ੇਖ ਫਰੀਦ ਜੀ ਦੀ ਵਿਚਾਰਧਾਰਾ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਣ ਲਈ ਪ੍ਰੇਰਨਾ ਦਾ ਸਰੋਤ ਹੈ। ਉਹਨਾਂ ਕਿਹਾ ਕਿ ਬਾਬਾ ਫਰੀਦ ਜੀ ਦੀ ਹਜ਼ੂਰੀ ਵਿੱਚ ਆ ਕੇ ਆਤਮਿਕ ਸਕੂਨ ਅਤੇ ਮਨ ਦੀ ਸ਼ਾਂਤੀ ਦਾ ਅਹਿਸਾਸ ਹੁੰਦਾ ਹੈ। ਇਸ ਸਮੇਂ ਹਾਜ਼ਰ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਮੈਂਬਰ ਚਰਨਜੀਤ ਸਿੰਘ ਸੇਖੋਂ ,ਸੁਰਿੰਦਰ ਸਿੰਘ ਰੋਮਾਣਾ, ਦੀਪਿੰਦਰ ਸਿੰਘ ਸੇਖੋਂ, ਗੁਰਜਾਪ ਸਿੰਘ ਸੇਖੋਂ, ਰਾਜਪਾਲ ਕੌਰ ਸੇਖੋਂ,ਡਾ.ਗੁਰਿੰਦਰ ਮੋਹਨ ਸਿੰਘ, ਕੁਲਜੀਤ ਸਿੰਘ ਮੌਗੀਆ ਅਤੇ ਨਰਿੰਦਰਪਾਲ ਸਿੰਘ ਬਰਾੜ ਸਮੇਤ ਹੋਰ ਸੰਗਤਾਂ ਦੀ ਹਾਜ਼ਰੀ ਵਿੱਚ ਆਪ ਜੀ ਨੂੰ ਗ੍ਰੰਥੀ ਸਿੰਘ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।