- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਮਜੀਤ ਸਿੰਘ ਪੰਮਾ ਬਲਾਕ ਜੈਤੋ ਐਸਸੀ ਡਿਪਾਰਟਮੈਂਟ ਦੇ ਚੇਅਰਮੈਨ ਨਿਯੁਕਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਪੰਜਾਬ ਕਾਂਗਰਸ ਐਸਸੀ ਡਿਪਾਰਟਮੈਂਟ ਦੇ ਜ਼ਿਲ੍ਹਾ ਫ਼ਰੀਦਕੋਟ ਚੇਅਰਮੈਨ ਗੁਰਸੇਵਕ ਸਿੰਘ ਜੈਤੋ ਵੱਲੋਂ ਪਾਰਟੀ ਨੂੰ ਜਥੇਬੰਦਕ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਰਮਜੀਤ ਸਿੰਘ ਪੰਮਾ ਨੂੰ ਬਲਾਕ ਜੈਤੋ ਐਸਸੀ ਡਿਪਾਰਟਮੈਂਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਵੀ ਸੌਂਪਿਆ ਗਿਆ।ਇਸ ਮੌਕੇ ਗੁਰਸੇਵਕ ਸਿੰਘ ਜੈਤੋ ਨੇ ਕਿਹਾ ਕਿ ਪਰਮਜੀਤ ਸਿੰਘ ਪੰਮਾ ਪਾਰਟੀ ਦੇ ਮਿਹਨਤੀ, ਸਰਗਰਮ ਅਤੇ ਸਮਰਪਿਤ ਵਰਕਰ ਹਨ। ਉਨ੍ਹਾਂ ਕਿਹਾ ਕਿ ਪੰਮਾ ਐਸਸੀ ਵਰਗ ਨਾਲ ਸਬੰਧਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਚਿਤ ਮੰਚ ’ਤੇ ਉਠਾਉਣ ਦੇ ਨਾਲ-ਨਾਲ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ। ਨਵ-ਨਿਯੁਕਤ ਚੇਅਰਮੈਨ ਪਰਮਜੀਤ ਸਿੰਘ ਪੰਮਾ ਨੇ ਪਾਰਟੀ ਹਾਈਕਮਾਂਡ ਅਤੇ ਗੁਰਸੇਵਕ ਸਿੰਘ ਜੈਤੋ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਵਰਕਰਾਂ ਨੂੰ ਨਾਲ ਲੈ ਕੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਇਸ ਮੌਕੇ ਬਲਾਕ ਜੈਤੋ ਸ਼ਹਿਰੀ ਦੇ ਚੇਅਰਮੈਨ ਕਮਲ ਬਾਗੜੀ ਵੱਲੋਂ ਵੀ ਪਰਮਜੀਤ ਸਿੰਘ ਪੰਮਾ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਮਾ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਂਦੇ ਹੋਏ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਗੁਰਬਚਨ ਸਿੰਘ, ਮਹਿਮਾ ਸਿੰਘ, ਜਗਤਾਰ ਸਿੰਘ ਤਾਰੀ, ਵਿਸਾਖਾ ਸਿੰਘ, ਬੀਬੀ ਗੁਰਦੀਪ ਕੌਰ, ਛਿੰਦਰ ਕੌਰ, ਮਨਪ੍ਰੀਤ ਸਿੰਘ, ਰਾਣੀ, ਟਾਂਡਾ, ਕਾਲਾ ਸਿੰਘ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।