ਅਰਸ਼ਦੀਪ ਸੋਨੀ, ਸਾਦਿਕ : ਸਾਦਿਕ ਨੇੜੇ ਪਿੰਡ ਘੁੱਦਵਾਲਾ ਵਿਖੇ ਸਥਾਪਿਤ ਐੱਸਬੀਆਰਐੱਸ ਸੰਸਥਾਵਾਂ ਤੇ ਪੀਐੱਸਟੀ ਮੈਮੋਰੀਅਲ ਪਬਲਿਕ ਸਕੂਲ ਘੁੱਦੂਵਾਲਾ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸੰਸਥਾਵਾਂ ਦੇ ਚੇਅਰਮੈਨ ਗੁਰਸੇਵਕ ਸਿੰਘ ਥਿੰਦ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰੂਪ ਨੂੰ ਫੁੱਲ ਮਲਾਵਾਂ ਭੇਟ ਕਰਦਿਆਂ ਆਗਮਨ ਪੁਰਬ ਦੀ ਵਧਾਈ ਦਿੱਤੀ ਤੇ ਉਨ੍ਹਾਂ ਗੁਰੂ ਸਹਿਬਾਨ ਦੀ ਜੀਵਨੀ ਬਾਰੇ ਦੱਸਿਆ ਕਿਹਾ ਕਿ 550 ਸਾਲ ਪਹਿਲਾ ਪੰਜਾਬ ਦੀ ਧਰਤੀ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਅਜਿਹੇ ਰਹਿਬਰ ਸਨ ਜਿੰਨ੍ਹਾਂ ਦੀਆਂ ਸਿੱਖਿਆਵਾਂ ਸਦਕਾ ਪੰਜਾਬੀਆਂ ਦੀ ਜੀਵਨ ਜਾਂਚ ਸਦਾ ਲਈ ਬਦਲ ਗਈ, ਗੁਰੂ ਸਾਹਿਬ ਨੇ ਕਿਰਤੀਆਂ ਦੀ ਬਾਂਹ ਫੜੀ ਅਤੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਵਿਰੁੱਧ ਆਵਾਜ਼ ਉਠਾਈ, ਗੁਰੂ ਨਾਨਕ ਸਾਹਿਬ ਜੀ ਨੇ ਅੰਧ-ਵਿਸ਼ਵਾਸ਼ ਨੂੰ ਨਕਾਰਦੇ ਹੋਏ ਮਨੁੱਖ ਨੂੰ ਅਸਲੀ ਗਿਆਨ ਨਾਲ ਜੁੜਨ 'ਤੇ ਜ਼ੋਰ ਦਿੱਤਾ ਅਤੇ ਸਮਾਜ ਨੂੰ ਨਵੀਂ ਸੇਧ ਦਿੱਤੀ। ਉਨ੍ਹਾਂ ਨੇ ਮਨੁੱਖਤਾ ਨੂੰ ਜੋ ਦਿਸ਼ਾ 'ਤੇ ਵਿਚਾਰ ਦਿੱਤੇ, ਅੱਜ ਦੇ ਸਮੇਂ 'ਚ ਉਨ੍ਹਾਂ ਦੀ ਮਹੱਤਤਾ ਨੂੰ ਧਾਰਮਿਕ ਸੋਚ ਤੋਂ ਉੱਪਰ ਉੱਠ ਕੇ ਸਮਝਣ ਦੀ ਸਖਤ ਲੋੜ ਹੈ। ਇਸ ਮੌਕੇ ਐਡਮਿਨਸਟਰੇਟਰ ਦਵਿੰਦਰ ਸਿੰਘ ਨੇ ਆਖਿਆ ਕਿ ਅਸੀ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ“ਕਿਰਤ ਕਰੋ, ਵੰਡ ਛਕੋ ਅਤੇ ਨਾਮ ਜਪੋ“ ਦੇ ਸੰਦੇਸ਼ਾਂ ਤੇ ਚੱਲ ਕੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਦੇ ਲਈ ਸਾਡੇ ਮਹਾਨ ਗੁਰੂ ਸਾਹਿਬਾਨਾਂ ਵੱਲੋਂ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸ੍ਰੀ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਗੁਰਬਾਣੀ ਪੜਨ, ਸੁਣਨ ਅਤੇ ਵਿਚਾਰ ਕਰਨ ਨੂੰ ਕਿਹਾ ਤਾ ਜੋ ਸਮਾਜਿਕ ਬੁਰਾਈਆਂ ਦਾ ਅੰਤ ਹੋ ਸਕੇ ਅਤੇ ਨਾਲ ਹੀ ਉਨ੍ਹਾ ਨੇ ਸਮੁੱਚੇ ਦੇਸ਼ਾਂ ਵਿਦੇਸ਼ਾਂ 'ਚ ਰਹਿਣ ਵਾਲੇ ਦੇਸ਼ ਵਾਸੀਆਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

14ਐਫਡੀਕੇ105 ਸ਼੍ਰੀ ਗੁਰੂ ਨਾਨਕ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸਮੇਂ ਫੁੱਲ ਅਰਪਿਤ ਕਰਦੇ ਹੋਏ ਚੇਅਰਮੈਨ ਬੋਹੜ ਸਿੰਘ ਥਿੰਦ, ਦਵਿੰਦਰ ਸਿੰਘ ਤੇ ਹੋਰ।