- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਦੋ ਗਿਰੋਹ ਗਿਆਰਾ ਵਿਅਕਤੀ ਤੇਜਧਾਰ ਹਥਿਆਰਾ ਸਮੇਤ ਕਾਬੂ*

ਹਰਪ੍ਰੀਤ ਸਿੰਘ ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾ ਰਹੀ ਹੈ। ਇਸੇ ਕੜੀ ਤਹਿਤ ਸੰਜੀਵ ਕੁਮਾਰ ਡੀ.ਐਸ.ਪੀ ਕੋਟਕਪੂਰਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਥਾਣਾ ਸਿਟੀ ਕੋਟਕਪੂਰਾ ਅਤੇ ਥਾਣਾ ਸਦਰ ਕੋਟਕਪੂਰਾ ਵੱਲੋਂ ਕਾਰਵਾਈ ਕਰਦੇ ਤੇਜਧਾਰ ਹਥਿਆਰਾਂ ਦੀ ਨੋਕ 'ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ 02 ਗਿਰੋਹਾ ਵਿੱਚ ਸ਼ਾਮਿਲ ਕੁੱਲ 11 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਇੰਸਪੈਕਟਰ ਚਮਕੌਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਕੋਟਕਪੂਰਾ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਲੁੱਟਾ ਖੋਹਾ, ਵਾਰਦਾਤਾ ਕਰਨ ਵਾਲੇ ਮਾੜੇ ਅਨਸਰਾ ਖਿਲਾਫ ਵਿੱਢੀ ਮੁਹਿੰਮ ਤਹਿਤ ਗਸ਼ਤ ਪਰ ਮੌਜੂਦ ਸੀ ਤਾਂ ਉਹਨਾ ਨੂੰ ਇਤਲਾਹ ਮਿਲੀ ਦੋਸ਼ੀ ਅਕਾਸ਼ਦੀਪ ਸਿੰਘ ਉਰਫ ਅਕਾਸ਼, ਮਿੰਟੂ ਸਿੰਘ, ਸੁਖਵਿੰਦਰ ਸਿੰਘ ਉਰਫ ਵਿੱਕੀ, ਸੁਖਵੀਰ ਸਿੰਘ, ਗੁਰਜੀਤ ਸੰਘ ਅਤੇ ਲਖਵਿੰਦਰ ਸਿੰਘ ਜੋ ਲੁੱਟਾ ਖੋਹਾ ਕਰਨ ਦੇ ਆਦੀ ਹਨ ਜੋ ਰਾਹ ਜਾਦਿਆ ਤੋ ਲੁੱਟ ਕਰਦੇ ਹਨ ਅਤੇ ਜੋ ਦਾਣਾ ਮੰਡੀ ਦੇ ਨਾਲ ਲਗਦੀ ਲੱਕੜ ਮੰਡੀ ਮੋਗਾ ਰੋਡ ਕੋਟਕਪੂਰਾ ਦੇ ਗੇਟ ਨੰਬਰ 01 ਦੇ ਪਾਸ ਲੁਕ ਛਿਪ ਕੇ ਸਮੇਤ ਮਾਰੂ ਹਥਿਆਰਾ ਦੇ ਲੁੱਟ ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ। ਜਿਸ ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਇਹਨਾ ਸਾਰੇ ਦੋਸ਼ੀਆ ਨੂੰ ਗ੍ਰਿਫਤਾਰ ਕੀਤਾ ਗਿਆ। ਜਿਹਨਾ ਪਾਸੋ 02 ਲੋਹੇ ਦੇ ਖੰਡੇ, 01 ਕਾਪਾ, 01 ਨਲਕੇ ਦੀ ਹੱਥੀ ਅਤੇ 02 ਕ੍ਰਿਪਾਨਾ ਬਰਾਮਦ ਹੋਇਆ ਹੈ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਇੰਸਪੈਕਟਰ ਗੁਰਾਦਿੱਤਾ ਸਿੰਘ ਮੁੱਖ ਅਫਸਰਾ ਥਾਣਾ ਸਦਰ ਕੋਟਕਪੂਰਾ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਸੁਰਿੰਦਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਨੈਸ਼ਨਲ ਹਾਈਵੇਅ–54 ਤੇ ਪਿੰਡ ਦੇਵੀਵਾਲਾ ਕੱਟ ਤੇ ਪੁੱਜੀ ਤਾਂ ਉਹਨਾ ਨੂੰ ਇਤਲਾਹ ਮਿਲੀ ਕਿ ਨਿੱਕਾ ਪੁੱਤਰ ਸੇਵਕ ਸਿੰਘ ਅਤੇ ਬੂਟਾ ਪੁੱਤਰ ਦਰਿਆਈ ਵਾਸੀਆਨ ਪਿੰਡ ਮੜਾਕ, ਦੀਪੂ ਪੁੱਤਰ ਗੁਰਮੀਤ ਸਿੰਘ, ਪ੍ਰਿਤਪਾਲ ਸਿੰਘ ਪੁੱਤਰ ਜਗਤਾਰ ਸਿੰਘ ਵਾਸੀਆਨ ਪਿੰਡ ਜਿਉਣਵਾਲਾ, ਬਹਾਦਰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਪੰਜਗਰਾਈ ਕਲਾਂ ਜੋ ਲੁੱਟਾਂ ਖੋਹਾਂ ਕਰਨ ਦੇ ਆਦੀ ਹਨ ਅਤੇ ਜੋ ਨੈਸ਼ਨਲ ਹਾਈਵੇਅ-54 ਉਤਰ ਕੇ ਪਿੰਡ ਦੇਵੀਵਾਲਾ ਨੂੰ ਜਾਂਦੀ ਸੜਕ ਤੇ ਕਰੀਬ 01 ਕਿਲੋਮੀਟਰ ਅੱਗੇ ਜਾ ਕੇ ਸੜਕ ਦੀ ਖੱਬੀ ਸਾਈਡ ਲੱਗੇ ਬੋਹੜ ਦੇ ਦਰੱਖਤ ਹੇਠ ਬੈਠੇ ਰਾਹਗੀਰਾਂ ਪਾਸੋ ਲੁੱਟ ਖੋਹ ਕਰਨ ਦੀ ਯੋਜਨਾਂ ਬਣਾ ਰਹੇ ਹਨ, ਜਿੰਨਾਂ ਪਾਸ ਮਾਰੂ ਹਥਿਆਰ ਹਨ। ਜਿਸ ਸੂਚਨਾ ਦੇ ਅਧਾਰ ਤੇ ਪੁਲਿਸ ਪਾਰਟੀ ਵੱਲੋ ਤੁਰੰਤ ਕਾਰਵਾਈ ਕਰਦੇ ਹੋਏ ਇਸ ਗਿਰੋਹ ਵਿੱਚ ਸ਼ਾਮਿਲ ਸਾਰੇ ਦੋਸ਼ੀਆ ਨੂੰ 01 ਕਾਪਾ, 01 ਗਰਾਰੀ ਲੱਗੀ ਲੋਹੇ ਦੀ ਪਾਈਪ, 01 ਨਲਕੇ ਦੀ ਹੱਥੀ, 01 ਦਾਤਰ ਅਤੇ 01 ਡਾਗ ਸਮੇਤ ਕਾਬੂ ਕੀਤਾ ਗਿਆ। ਇਸ ਸਬੰਧੀ ਥਾਣਾ ਸਦਰ ਕੋਟਕਪੂਰਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।