ਜਨਤਕ ਸਥਾਨ ’ਤੇ ਨਸ਼ਾ ਕਰਦੇ ਛੇ ਵਿਅਕਤੀ ਕਾਬੂ
ਜਨਤਕ ਸਥਾਨ ’ਤੇ ਨਸ਼ਾ ਕਰਦੇ ਵਿਅਕਤੀਆਂ ਨੂੰ ਕੀਤਾ ਕਾਬੂ
Publish Date: Wed, 07 Jan 2026 03:51 PM (IST)
Updated Date: Thu, 08 Jan 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਰੀਦਕੋਟ : ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ ਨਸ਼ਾ ਕਰਦੇ 6 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਤੇ ਉਨ੍ਹਾਂ ਦੇ ਕਬਜ਼ੇ ’ਚੋਂ ਵੱਖ-ਵੱਖ ਕਿਸਮਾਂ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਸਿਟੀ-2 ਫ਼ਰੀਦਕੋਟ ਨੇ ਦੱਸਿਆ ਕਿ ਉੱਚ ਪੁਲਿਸ ਅਧਿਕਾਰੀਆਂ ਦੇ ਨਿਰਦੇਸ਼ਾਂ ਅਨੁਸਾਰ ਸ਼ਹਿਰ ’ਚ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੌਰਾਨ ਮੁਖ਼ਬਰ ਵੱਲੋਂ ਸੂਚਨਾ ਮਿਲੀ ਕਿ ਸਰਕਾਰੀ ਸਕੂਲ ਦੇ ਆਸ-ਪਾਸ ਨਸ਼ਾ ਵੇਚਿਆ ਜਾ ਰਿਹਾ ਹੈ। ਮੌਕੇ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਤਲਾਸ਼ੀ ਲਈ, ਜਿਸ ਦੌਰਾਨ ਉਸ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਹੋਇਆ। ਇਸੇ ਤਰ੍ਹਾਂ ਹੋਰ ਥਾਵਾਂ ’ਤੇ ਕੀਤੀ ਕਾਰਵਾਈ ਦੌਰਾਨ ਪੁਲਿਸ ਨੇ ਜਸਪ੍ਰੀਤ ਸਿੰਘ ਅਤੇ ਜਗਦੀਪ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਟਹਿਲਾ ਤੋਂ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਇਨ੍ਹਾਂ ਕੋਲੋਂ ਵੀ ਨਸ਼ੀਲਾ ਪਦਾਰਥ ਬਰਾਮਦ ਹੋਇਆ। ਹੋਰ ਕਾਰਵਾਈ ਕਰਦੇ ਹੋਏ ਪੁਲਿਸ ਨੇ ਦੱਸਿਆ ਕਿ ਵੱਖ-ਵੱਖ ਥਾਵਾਂ ਤੋਂ ਨਸ਼ਾ ਕਰਨ ਅਤੇ ਵੇਚਣ ਵਾਲੇ ਕੁੱਲ 6 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਸਾਰੇ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿੱਚ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕਰ ਲਏ ਗਏ ਹਨ ਅਤੇ ਅਗਲੀ ਜਾਂਚ ਜਾਰੀ ਹੈ।