- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੁੰਡਾਂ ’ਚ ਘੁੰਮ ਰਹੇ ਅਵਾਰਾ ਕੁੱਤਿਆਂ ਤੋਂ ਲੋਕ ਪ੍ਰੇਸ਼ਾਨ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ਼ਹਿਰ ਅਤੇ ਪਿੰਡਾਂ ਦੀਆਂ ਗ਼ਲੀਆਂ, ਮੁਹੱਲਿਆਂ ਵਿਚ ਝੁੰਡਾਂ ’ਚ ਘੁੰਮ ਰਹੇ ਅਵਾਰਾ ਕੁੱਤੇ ਲੋਕ ਲਈ ਵੱਡੀ ਸਿਰਦਰਦੀ ਬਣੇ ਹੋਏ ਹਨ। ਸ਼ਹਿਰ ਅਤੇ ਪਿੰਡਾਂ ’ਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ, ਪ੍ਰੰਤੂ ਪ੍ਰਸ਼ਾਸਨ ਵੱਲੋਂ ਇਨ੍ਹਾਂ ਅਵਾਰਾ ਕੁੱਤਿਆਂ ਦੀ ਰੋਕਥਾਮ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਸ਼ਹਿਰ ਅਤੇ ਪਿੰਡਾਂ ਦੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਕਿਉਂਕਿ ਇਨ੍ਹਾਂ ਅਵਾਰਾ ਕੁੱਤਿਆਂ ਦੀ ਦਹਿਸ਼ਤ ਕਾਰਨ ਲੋਕ ਸਵੇਰ ਅਤੇ ਰਾਤ ਸਮੇਂ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਡਰਦੇ ਹਨ ਅਤੇ ਆਪਣੇ ਬੱਚਿਆਂ ਨੂੰ ਘਰਾਂ ਤੋਂ ਬਾਹਰ ਕੱਢਣ ਤੋਂ ਪ੍ਰਹੇਜ ਕਰਦੇ ਹਨ। ਸ਼ਹਿਰ ’ਚ ਮਾਸ ਵੇਚਣ ਵਾਲੇ ਦੁਕਾਨਦਾਰਾਂ ਵੱਲੋਂ ਮਾਸ ਦੀ ਰਹਿੰਦ-ਖੂੰਹਦ ਸੜਕਾਂ ’ਤੇ ਸੁੱਟੀ ਜਾਂਦੀ ਹੈ ਅਤੇ ਇਹ ਅਵਾਰਾ ਕੁੱਤੇ ਵੱਡੀ ਗਿਣਤੀ ਵਿਚ ਮਾਸ ਵਾਲੀਆਂ ਦੁਕਾਨਾਂ ਦੇ ਆਸ-ਪਾਸ ਮਾਸ ਖਾਂਦੇ ਆਮ ਦਿਖਾਈ ਦਿੰਦੇ ਹਨ। ਇਹ ਅਵਾਰਾ ਕੁੱਤੇ ਗ਼ਲੀ, ਮਹੱਲਿਆਂ ਵਿਚ ਝੁੰਡਾਂ ’ਚ ਘੁੰਮ ਰਹੇ ਹਨ ਜੋ ਕਿਸੇ ਸਮੇਂ ਵੀ ਵੱਡੀ ਘਟਨਾ ਦਾ ਕਾਰਨ ਬਣ ਸਕਦੇ ਹਨ। ਸਵੇਰ ਅਤੇ ਰਾਤ ਸਮੇਂ ਵੱਖ-ਵੱਖ ਧਰਮਿਕ ਸਥਾਨਾਂ ਦੇ ਦਰਸ਼ਨਾਂ ਅਤੇ ਸੈਰ ’ਤੇ ਜਾਣ ਵਾਲੇ ਲੋਕਾਂ ਲਈ ਵੀ ਇਹ ਅਵਾਰਾ ਕੁੱਤੇ ਵੱਡੀ ਸਿਰਦਰਦੀ ਬਣੇ ਹੋਏ ਹਨ, ਕਿਉਂਕਿ ਇਹ ਅਵਾਰਾ ਕੁੱਤੇ ਇਕੱਲੇ ਬੰਦੇ ਨੂੰ ਦੇਖ ਕੇ ਉਸ ਨੂੰ ਘੇਰਾ ਪਾ ਲੈਂਦੇ ਹਨ। ਪਿਛਲੇ ਸਮੇਂ ਦੌਰਾਨ ਇਨ੍ਹਾਂ ਅਵਾਰਾ ਕੁੱਤਿਆਂ ਵੱਲੋਂ ਕੁਝ ਲੋਕਾਂ ਨੂੰ ਆਪਣਾ ਸ਼ਿਕਾਰ ਵੀ ਬਣਾਇਆ ਗਿਆ ਹੈ, ਜਿਸ ਕਾਰਨ ਲੋਕਾਂ ਦੇ ਮਨਾਂ ਵਿਚ ਭਾਰੀ ਡਰ ਪਾਇਆ ਜਾ ਰਿਹਾ ਹੈ। ਇਸ ਮੌਕੇ ਇਲਾਕੇ ਦੇ ਲੋਕਾਂ ਅਤੇ ਮੋਹਤਬਰ ਸਖ਼ਸ਼ੀਅਤਾਂ ਸਰਪੰਚ ਕੁਲਦੀਪ ਸਿੰਘ ਗਿੱਲ ਡੋਡ, ਸਰਪੰਚ ਹਰਦੀਪਕ ਸਿੰਘ ਢਿੱਲੋਂ ਗੋਬਿੰਦਗੜ੍ਹ (ਦਬੜ੍ਹੀਖਾਨਾ), ਸਰਪੰਚ ਹਰਜੀਤ ਸਿੰਘ ਬਰਾੜ ਸਿਬੀਆਂ, ਸਰਪੰਚ ਜਸਪਾਲ ਸਿੰਘ ‘ਜੱਸੀ ਬਰਾੜ’ ਕੋਠੇ ਚੰਦ ਸਿੰਘ ਵਾਲੇ (ਜੈਤੋ), ਸਰਪੰਚ ਡਾ. ਗੁਰਲਾਲ ਸਿੰਘ ਬਰਾੜ ਦਲ ਸਿੰਘ ਵਾਲਾ, ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’ ਗੁਲਾਬਗੜ੍ਹ (ਰੋੜੀਕਪੂਰਾ), ਸਰਪੰਚ ਜਸਕਰਨ ਸਿੰਘ ਬਰਾੜ ਨਵਾਂ ਰੋੜੀਕਪੂਰਾ, ਸਾਬਕਾ ਸਰਪੰਚ ਸਿਕੰਦਰ ਸਿੰਘ ਮੜ੍ਹਾਕ, ਸਾਬਕਾ ਸਰਪੰਚ ਮਿਹਰ ਸਿੰਘ ਕਰੀਰਵਾਲੀ, ਸਾਬਕਾ ਸਰਪੰਚ ਸੁਖਜੀਤ ਸਿੰਘ ਧਾਲੀਵਾਲ ਕੋਠੇ ਹਵਾਨਾ, ਸਾਬਕਾ ਸਰਪੰਚ ਹਰਜਿੰਦਰ ਸਿੰਘ ‘ਲਾਲੀ ਬਰਾੜ’ ਚੰਦਭਾਨ, ਸਾਬਕਾ ਸਰਪੰਚ ਕੁਲਵੰਤ ਸਿੰਘ ਬਰਾੜ ਰੋੜੀਕਪੂਰਾ, ਸਾਬਕਾ ਸਰਪੰਚ ਹਰਬੰਸ ਸਿੰਘ ਸਿੱਧੂ ਬਿਸ਼ਨੰਦੀ, ਸਾਬਕਾ ਸਰਪੰਚ ਜਸਵਿੰਦਰ ਸਿੰਘ ਸ਼ੰਮ੍ਹੀ ਰੰਧਾਵਾ ਭਗਤੂਆਣਾ, ਪਰਗਟ ਸਿੰਘ ਬਰਾੜ ਡੋਡ, ਮਨਬੀਰ ਸਿੰਘ ‘ਬੱਬੂ ਬਰਾੜ’ ਮੱਤਾ, ਦਵਿੰਦਰਬੀਰ ਸਿੰਘ ਬਰਾੜ ਮੱਤਾ, ਮਨਜਿੰਦਰ ਸਿੰਘ ‘ਹੈਪੀ’ ਰੋਮਾਣਾ ਅਜੀਤ ਸਿੰਘ, ਤਰਲੋਚਨ ਸਿੰਘ ਦੁੱਲਟ ਭਗਤੂਆਣਾ, ਸੇਵਾਜੀਤ… ਸਿੰਘ ‘ਬੌਬੀ ਦੁੱਲਟ’ ਭਗਤੂਆਣਾ, ਹਰਮਨਪ੍ਰੀਤ ਸਿੰਘ ਬਾਸੀ ਭਗਤੂਆਣਾ, ਡਾ. ਮੁਹੰਮਦ ਸਲੀਮ ਖਿਲਜੀ, ਸੰਦੀਪ ਕੁਮਾਰ ਰੋਮਾਣਾ ਅਜੀਤ ਸਿੰਘ, ਸੁਖਪਾਲ ਸਿੰਘ ‘ਪਾਲੀ ਬਰਾੜ’ ਕੋਠੇ ਕਿਹਰ ਸਿੰਘ ਵਾਲੇ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਗੁਰਜੰਟ ਸਿੰਘ ਬਰਾੜ ਸੂਰਘੂਰੀ, ਭੋਲਾ ਸਿੰਘ ਧਾਲੀਵਾਲ ਰਾਮੇਆਣਾ, ਸੁਖਜਿੰਦਰ ਸਿੰਘ ਧਾਲੀਵਾਲ ਰਾਮੇਆਣਾ, ਸੁਖਰੀਤ ਸਿੰਘ ਰੋਮਾਣਾ ਜੈਤੋ, ਨੰਬਰਦਾਰ ਧਰਮਿੰਦਰਪਾਲ ਸਿੰਘ ਤੋਤਾ ਜੈਤੋ ਤੋਂ ਇਲਾਵਾ ਮਾਰਕੀਟ ਸੁਧਾਰ ਕਮੇਟੀ ਜੈਤੋ ਦੇ ਪ੍ਰਧਾਨ ਰਾਕੇਸ਼ ਕੁਮਾਰ ‘ਘੋਚਾ’, ਪ੍ਰਸਿੱਧ ਸਮਾਜ ਸੇਵਕ ਤੇ ਯੂਥ ਐਵਾਰਡੀ ਡਾ. ਗੁਰਚਰਨ ਭਗਤੂਆਣਾ, ਸ੍ਰੀ ਅਗਰਵਾਲ ਸਭਾ ਜੇਤੋ ਦੇ ਕਾਰਜਕਾਰੀ ਪ੍ਰਧਾਨ ਤੇ ਭਾਰਤ ਮਾਤਾ ਅਭਿਨੰਦਨ ਸੰਗਠਨ (ਰਜਿ:) ਦੇ ਸੂਬਾ ਦੇ ਪ੍ਰਧਾਨ ਰਾਜੀਵ ਗੋਇਲ ‘ਬਿੱਟੂ ਬਾਦਲ’, ਇਨਸਾਨੀਅਤ ਕਲੱਬ ਜੈਤੋ ਦੇ ਪ੍ਰਧਾਨ ਅੰਮ੍ਰਿਤ ਅਰੋੜਾ, ਸਮਾਜ ਸੇਵੀ ਅਮਰਜੀਤ ਸਿੰਘ ‘ਵਿੱਕੀ ਮੱਕੜ’, ਉੱਦਮ ਕਲੱਬ ਜੈਤੋ ਦੇ ਮੀਤ ਪ੍ਰਧਾਨ ਤੇ ਉੱਘੇ ਸਮਾਜ ਸੇਵਕ ਜਗਦੇਵ ਸਿੰਘ ਢੱਲਾ ਅਤੇ ਉੱਘੇ ਸਮਾਜ ਸੇਵੀ ਸ਼ੇਖਰ ਸ਼ਰਮਾ ਆਦਿ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ (ਆਈ.ਏ.ਐੱਸ), ਉਪ ਮੰਡਲ ਮੈਜਿਸਟਰੇਟ ਜੈਤੋ ਸੂਰਜ ਕੁਮਾਰ (ਪੀ.ਸੀ.ਐੱਸ), ਨਗਰ ਕੌਂਸਲ ਜੈਤੋ ਦੇ ਕਾਰਜ ਸਾਧਕ ਅਫ਼ਸਰ ਮਨਿੰਦਰਪਾਲ ਸਿੰਘ ਅਤੇ ਨਗਰ ਕੌਂਸਲ ਜੈਤੋ ਦੇ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ ਪਾਸੋਂ ਜ਼ੋਰਦਾਰ ਮੰਗ ਕੀਤੀ ਕਿ ਸ਼ਹਿਰ ਅਤੇ ਪਿੰਡਾਂ ਵਿਚ ਵੱਧ ਰਹੀ ਅਵਾਰਾ ਕੁੱਤਿਆਂ ਦੀ ਗਿਣਤੀ ਨੂੰ ਰੋਕਿਆ ਜਾਵੇ ਅਤੇ ਇਨ੍ਹਾਂ ਅਵਾਰਾ ਕੁੱਤਿਆਂ ਨੂੰ ਸ਼ਹਿਰ ਅਤੇ ਪਿੰਡਾਂ ’ਚੋਂ ਬਾਹਰ ਕੱਢਣ ਲਈ ਠੋਸ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ ਤਾਂ ਕਿ ਇਹ ਅਵਾਰਾ ਕੁੱਤੇ ਕਿਸੇ ਨੂੰ ਆਪਣਾ ਸ਼ਿਕਾਰ ਨਾ ਬਣਾ ਸਕਣ।