ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਨੂੰ ਲੋਕ ਅੱਜ ਵੀ ਕਰ ਰਹੇ ਯਾਦ
ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ : ਮੁਹੰਮਦ ਸਦੀਕ
Publish Date: Tue, 16 Jun 2026 04:47 PM (IST)
Updated Date: Wed, 17 Jun 2026 04:03 AM (IST)

ਕਾਂਗਰਸ ਹਮੇਸ਼ਾ ਲੋਕ-ਮੁੱਦਿਆਂ ਦੀ ਆਵਾਜ਼ ਬਣੀ ਰਹੀ ਹੈ : ਔਲਖ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਦੇ ਲੋਕ ਅਜੇ ਵੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਕਾਰਜਾਂ ਅਤੇ ਲੋਕ-ਭਲਾਈ ਨੀਤੀਆਂ ਨੂੰ ਯਾਦ ਕਰ ਰਹੇ ਹਨ। ਇਹ ਵਿਚਾਰ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਅਤੇ ਦਿ ਟਰੱਕ ਆਪਰੇਟਰਜ਼ ਐਸੋਸੀਏਸ਼ਨ ਜੈਤੋ ਦੇ ਸਾਬਕਾ ਪ੍ਰਧਾਨ, ਸੀਨੀਅਰ ਕਾਂਗਰਸੀ ਆਗੂ ਤੇ ਪਿੰਡ ਰਾਮੇਆਣਾ ਦੇ ਸਰਪੰਚ ਰਾਜਦੀਪ ਸਿੰਘ ਔਲਖ ਨੇ ਸਾਂਝੀ ਗੱਲਬਾਤ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਵਿੱਚ ਸਿੱਖਿਆ, ਸਿਹਤ, ਬੁਨਿਆਦੀ ਢਾਂਚੇ ਅਤੇ ਕਿਸਾਨੀ ਖੇਤਰ ਵਿੱਚ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ ਸਨ, ਜਿਨ੍ਹਾਂ ਦਾ ਲਾਭ ਅਜੇ ਵੀ ਵੱਡੇ ਪੱਧਰ ’ਤੇ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਅਨੁਸਾਰ ਉਸ ਸਮੇਂ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾਂਦੇ ਰਹੇ। ਮੁਹੰਮਦ ਸਦੀਕ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਲੋਕ ਵੱਖ-ਵੱਖ ਸਰਕਾਰਾਂ ਦੇ ਕੰਮਕਾਜ ਦੀ ਤੁਲਨਾ ਕਰ ਰਹੇ ਹਨ ਅਤੇ ਪਿਛਲੇ ਵਿਕਾਸ ਕਾਰਜਾਂ ਨੂੰ ਯਾਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਕਿਸੇ ਵੀ ਸਰਕਾਰ ਦੀ ਅਸਲ ਪਰਖ ਇਸ ਗੱਲ ਨਾਲ ਹੁੰਦੀ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਕਿੰਨੀ ਖਰੀ ਉਤਰਦੀ ਹੈ ਅਤੇ ਜਨ-ਹਿਤ ਵਿੱਚ ਕਿੰਨੇ ਪ੍ਰਭਾਵਸ਼ਾਲੀ ਕਦਮ ਚੁੱਕਦੀ ਹੈ। ਇਸ ਮੌਕੇ ਸਰਪੰਚ ਰਾਜਦੀਪ ਸਿੰਘ ਔਲਖ ਰਾਮੇਆਣਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਪੰਜਾਬ ਦੇ ਹੱਕਾਂ ਅਤੇ ਲੋਕ-ਮੁੱਦਿਆਂ ਲਈ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਪਾਰਟੀ ਵਰਕਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਭਾਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਵਿਕਾਸ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ, ਕਿਸਾਨਾਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਵਰਗੇ ਮੁੱਦਿਆਂ ’ਤੇ ਕਾਂਗਰਸ ਪਾਰਟੀ ਆਪਣੀ ਵਚਨਬੱਧਤਾ ਨੂੰ ਦੁਹਰਾ ਰਹੀ ਹੈ। ਮੁਹੰਮਦ ਸਦੀਕ ਅਤੇ ਰਾਜਦੀਪ ਸਿੰਘ ਔਲਖ ਨੇ ਭਰੋਸਾ ਜਤਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਵਿਕਾਸ ਅਤੇ ਜਨ-ਹਿਤਕ ਨੀਤੀਆਂ ਨੂੰ ਤਰਜੀਹ ਦੇਣਗੇ ਅਤੇ ਕਾਂਗਰਸ ਪਾਰਟੀ ਨੂੰ ਵੱਡਾ ਸਮਰਥਨ ਮਿਲੇਗਾ।