- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਵਲ ਹਸਪਤਾਲ ਫਰੀਦਕੋਟ ਵਿਖੇ ਉਪਲਬਧ ਸਿਹਤ ਸਹੂਲਤਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਫਰੀਦਕੋਟ ਡਾ. ਪੁਨੀਤ ਕਾਜਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਰੀਦਕੋਟ ਵਿਖੇ ਆਮ ਲੋਕਾਂ ਨੂੰ ਸਰਕਾਰੀ ਸਿਹਤ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੌਕੇ ਮਾਸ ਮੀਡੀਆ ਵਿੰਗ ਦੇ ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ, ਲਖਵਿੰਦਰ ਕੈਂਥ ਅਤੇ ਡਾ. ਪ੍ਰਭਦੀਪ ਸਿੰਘ ਚਾਵਲਾ ਵੱਲੋਂ ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਵਲ ਹਸਪਤਾਲ ਵਿੱਚ ਮੁਫ਼ਤ ਉਪਲਬਧ ਸਿਹਤ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਲੋਕਾਂ ਨੂੰ ਬਜ਼ੁਰਗਾਂ ਲਈ ਵਿਸ਼ੇਸ਼ ਸਿਹਤ ਸੇਵਾਵਾਂ, ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਲਈ ਮਾਤਾ ਅਤੇ ਬਾਲ ਸਿਹਤ ਸੇਵਾਵਾਂ, ਨਿਯਮਤ ਟੀਕਾਕਰਨ, ਐਮਰਜੈਂਸੀ ਸੇਵਾਵਾਂ, ਮੁਫ਼ਤ ਜਾਂਚਾਂ, ਜਨ ਔਸ਼ਧੀ ਕੇਂਦਰਾਂ ਰਾਹੀਂ ਸਸਤੀਆਂ ਦਵਾਈਆਂ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਹੋਰ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਵੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗ ਲਾਭਪਾਤਰੀ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿੱਚ 10 ਲੱਖ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਨੇ ਅਪੀਲ ਕੀਤੀ ਕਿ ਲੋਕ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਕਿਸੇ ਵੀ ਸਿਹਤ ਸਮੱਸਿਆ ਦੀ ਸਥਿਤੀ ਵਿੱਚ ਨੇੜਲੇ ਸਰਕਾਰੀ ਸਿਹਤ ਸੰਸਥਾਨ ਨਾਲ ਸੰਪਰਕ ਕਰਨ। ਇਸ ਮੌਕੇ ਨਰਸਿੰਗ ਵਿਦਿਆਰਥਣਾਂ ਵੀ ਮੌਜੂਦ ਸਨ, ਜਿਨ੍ਹਾਂ ਵੱਲੋਂ ਮਾਸ ਮੀਡੀਆ ਵਿੰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵੱਖ-ਵੱਖ ਸਿਹਤ ਵਿਸ਼ਿਆਂ ਅਤੇ ਸਰਕਾਰੀ ਸਿਹਤ ਸਹੂਲਤਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਨੁੱਕੜ ਨਾਟਕ ਤਿਆਰ ਕੀਤੇ ਜਾ ਰਹੇ ਹਨ। ਇਹ ਨੁੱਕੜ ਨਾਟਕ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਸਿਹਤ ਸੰਸਥਾਵਾਂ ਅਤੇ ਜਨਤਕ ਥਾਵਾਂ