- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤੇਜਧਾਰ ਹਥਿਆਰਾਂ ਦੀ ਨੋਕ 'ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਪੰਜ ਵਿਅਕਤੀ ਤੇਜਧਾਰ ਹਥਿਆਰਾ ਸਮੇਤ ਕਾਬੂ

ਹਰਪ੍ਰੀਤ ਸਿੰਘ ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾ ਰਹੀ ਹੈ। ਇਸੇ ਕੜੀ ਤਹਿਤ ਸੰਜੀਵ ਕੁਮਾਰ ਡੀ.ਐਸ.ਪੀ ਕੋਟਕਪੂਰਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਥਾਣਾ ਸਦਰ ਕੋਟਕਪੂਰਾ ਵੱਲੋ ਤੇਜਧਾਰ ਹਥਿਆਰਾਂ ਦੀ ਨੋਕ 'ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਵਿੱਚ ਸ਼ਾਮਿਲ 05 ਮੈਬਰਾ ਨੂੰ ਵਾਰਦਾਤ ਨੂੰ ਅੰਜਾਮ ਦੇਣ ਤੋ ਪਹਿਲਾ ਹੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵਿੱਚ ਬੇਅੰਤ ਸਿੰਘ ਉਰਫ ਕਾਲਾ, ਜੋ ਪਿੰਡ ਢਿੱਲਵਾਂ ਕਲਾ ਦਾ ਰਹਿਣ ਵਾਲਾ ਹੈ, ਸ਼ਾਮਲ ਹੈ, ਜਦਕਿ ਰਾਜਵੀਰ ਸਿੰਘ, ਜਿੰਦਰਪਾਲ ਸਿੰਘ ਉਰਫ ਜਿੰਦਾ, ਗੁਰਪ੍ਰੀਤ ਸਿੰਘ ਉਰਫ ਗੋਲੂ ਅਤੇ ਹਰਜਿੰਦਰ ਸਿੰਘ ਪਿੰਡ ਸੰਧਵਾ ਦੇ ਰਿਹਾਇਸ਼ੀ ਹਨ। ਪੁਲਿਸ ਪਾਰਟੀ ਵੱਲੋਂ ਦੋਸ਼ੀਆ ਪਾਸੋ 01 ਲੋਹੇ ਦੀ ਸੱਬਲ, 02 ਕਾਪੇ ਅਤੇ 01 ਲੋਹੇ ਦੀ ਕੁਹਾੜੀ ਬਰਾਮਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਇੰਸਪੈਕਟਰ ਗੁਰਾਦਿੱਤਾ ਸਿੰਘ ਮੁੱਖ ਅਫਸਰ ਥਾਣਾ ਸਦਰ ਕੋਟਕਪੂਰਾ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਸੁਰਿੰਦਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆ ਦੀ ਚੈਕਿੰਗ ਦੇ ਸਬੰਧ ਵਿੱਚ ਬੱਸ ਅੱਡਾ, ਪਿੰਡ ਸੰਧਵਾ ਵਿਖੇ ਮੌਜੂਦ ਸੀ ਤਾ ਉਹਨਾ ਨੂੰ ਇਤਲਾਹ ਮਿਲੀ ਕਿ ਇਹ ਸਾਰੇ ਦੋਸ਼ੀ ਆਪਸ ਵਿੱਚ ਦੋਸਤ ਹਨ ਅਤੇ ਵਾਰਦਾਤਾ ਕਰਨ ਦੇ ਆਦੀ ਹਨ, ਜੋ ਕਿ ਸੰਧਵਾ ਤੋ ਭਾਣਾ ਲਿੰਕ ਰੋਡ ਕੋਲ ਤੇਜਧਾਰ ਹਥਿਆਰਾ ਨਾਲ ਕੋਈ ਵਾਰਦਾਤ ਕਰਨ ਦੇ ਇਰਾਦੇ ਨਾਲ ਬੈਠੇ ਹਨ। ਜਿਸ ਤੇ ਪੁਲਿਸ ਪਾਰਟੀ ਵੱਲੋ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ਪਰ ਪਹੁੰਚ ਕੇ ਉਕਤਾਨ ਸਾਰੇ ਦੋਸ਼ੀਆ ਨੂੰ ਮੌਕੇ ਪਰ ਕਾਬੂ ਕੀਤਾ ਗਿਆ। ਜਿਹਨਾ ਪਾਸੋ ਪੁਲਿਸ ਪਾਰਟੀ ਵੱਲੋਂ 01 ਲੋਹੇ ਦੀ ਸੱਬਲ, 02 ਕਾਪੇ ਅਤੇ 01 ਲੋਹੇ ਦੀ ਕੁਹਾੜੀ ਬਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਸਦਰ ਕੋਟਕਪੂਰਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਦੋਸ਼ੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ। ਜਿਹਨਾ ਨੂੰ ਕਾਬੂ ਕਰਨ ਨਾਲ ਫਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਜਦ ਦੋਸ਼ੀਆ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਗ੍ਰਿਫਤਾਰ ਦੋਸ਼ੀਆ ਦੇ ਖਿਲਾਫ ਪਹਿਲਾ ਵੀ .ਚੋਰੀ ਅਤੇ ਹੋਰ ਸੰਗੀਨ ਧਾਰਾਵਾ ਤਹਿਤ 04 ਮੁਕੱਦਮੇ ਦਰਜ ਹਨ। ਫਰੀਦਕੋਟ ਪੁਲਿਸ ਵੱਲੋਂ ਗ੍ਰਿਫਤਾਰ ਦੋਸ਼ੀਆ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਦੋਸ਼ੀਆ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਬਾਰੀਕੀ ਨਾਲ ਜਾਚ ਕੀਤੀ ਜਾ ਸਕੇ।