- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਨੂੰ ਪੁਲਿਸ ਵੱਲੋ ਵਾਰਦਾਤ ਨੂੰ ਅੰਜਾਮ ਦੇਣ ਤੋ ਪਹਿਲਾ ਕੀਤਾ ਕਾਬੂ

ਤੇਜ਼ਧਾਰ ਹਥਿਆਰ ਬਰਾਮਦ, ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਦਰਜ ਹਨ ਮਾਮਲੇ
ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾ ਰਹੀ ਹੈ। ਇਸੇ ਕੜੀ ਤਹਿਤ ਸੰਜੀਵ ਕੁਮਾਰ ਡੀ.ਐਸ.ਪੀ (ਸ.ਡ) ਕੋਟਕਪੂਰਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਥਾਣਾ ਸਦਰ ਕੋਟਕਪੂਰਾ ਵੱਲੋ ਰਾਹਗੀਰਾਂ ਪਾਸੋ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਵਿੱਚ ਸ਼ਾਮਿਲ 05 ਮੈਬਰਾ ਨੂੰ ਵਾਰਦਾਤ ਨੂੰ ਅੰਜਾਮ ਦੇਣ ਤੋ ਪਹਿਲਾ ਹੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵਿੱਚ ਸ਼ਾਮਿਲ ਲਖਵਿੰਦਰ ਸਿੰਘ ਉਰਫ ਲੱਖੀ, ਰਣਦੀਪ ਸਿੰਘ ਉਰਫ ਦੀਪਾ ਅਤੇ ਅਮਨਦੀਪ ਸਿੰਘ ਉੜਫ ਅਮਨਾ ਜੋ ਕਿ ਵਾੜਾਦਰਾਕਾ ਪਿੰਡ ਦੇ ਰਿਹਾਇਸ਼ੀ ਹਨ, ਜਦਕਿ ਸੁਖਵੀਰ ਸਿੰਘ ਉਰਫ ਸੁੱਖ ਜੋ ਕਿ ਪਿੰਡ ਕੋਟਸੁਖੀਆ ਅਤੇ ਅਮਨਦੀਪ ਸਿੰਘ ਜੋ ਕਿ ਕੋਟਕਪੂਰਾ ਨਾਲ ਸਬੰਧਿਤ ਹੈ। ਪੁਲਿਸ ਪਾਰਟੀ ਵੱਲੋਂ ਮੌਕੇ ਪਰ ਦੋਸ਼ੀਆ ਪਾਸੋ 01 ਗਰਾਰੀ ਲੱਗੀ ਪਾਈਪ, 01 ਕਾਪਾ, 01 ਲੱਕੜੀ ਦਾ ਦਸਤਾ, 01 ਮਸ਼ੀਨੀ ਬਲੇਟ ਲੱਗੀ ਲੋਹੇ ਦੀ ਪੱਤੀ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆ ਦੀ ਚੈਕਿੰਗ ਦੇ ਸਬੰਧ ਵਿੱਚ ਪਿੰਡ ਵਾੜਾਦਰਾਕਾ ਦੇ ਬੱਸ ਅੱਡੇ ਨਜਦੀਕ ਮੌਜੂਦ ਸੀ ਤਾ ਉਹਨਾ ਨੂੰ ਭਰੋਸੇਯੋਗ ਸੂਚਨਾ ਮਿਲੀ ਕਿ ਇਹ ਸਾਰੇ ਦੋਸ਼ੀ ਏਰੀਆ ਵਿੱਚ ਘੁੰਮਦੇ ਦੇਖੇ ਗਏ ਹਨ ਅਤੇ ਰਾਹਗੀਰਾਂ ਪਾਸੋ ਲੁੱਟ ਖੋਹ ਕਰਨ ਦੀ ਤਾਕ ਵਿੱਚ ਘੁੰਮ ਰਹੇ ਹਨ। ਜਿਸ ਤੇ ਪੁਲਿਸ ਪਾਰਟੀ ਵੱਲੋ ਤੁਰੰਤ ਕਾਰਵਾਈ ਕਰਦੇ ਹੋਏ ਉਕਤਾਨ ਸਾਰੇ ਦੋਸ਼ੀਆ ਨੂੰ ਪਿੰਡ ਵਾੜਾ ਦਰਾਕਾ ਤੋ ਵਾਦਰ ਜਟਾਣਾ ਰੋਡ ਪਾਸੋ ਕਾਬੂ ਕੀਤਾ ਗਿਆ। ਜਿਸ ਦੌਰਾਨ ਪੁਲਿਸ ਪਾਰਟੀ ਵੱਲੋਂ ਮੌਕੇ ਪਰ ਦੋਸ਼ੀਆ ਪਾਸੋ 01 ਗਰਾਰੀ ਲੱਗੀ ਪਾਈਪ, 01 ਕਾਪਾ, 01 ਲੱਕੜੀ ਦਾ ਦਸਤਾ, 01 ਮਸ਼ੀਨੀ ਬਲੇਟ ਲੱਗੀ ਲੋਹੇ ਦੀ ਪੱਤੀ ਬਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਸਦਰ ਕੋਟਕਪੂਰਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਲੁੱਟ-ਖੋਹ ਕਰਨ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ। ਜਿਹਨਾ ਨੂੰ ਕਾਬੂ ਕਰਨ ਨਾਲ ਫਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ। ਦੱਸਣਯੋਗ ਹੈ ਕਿ ਜਦ ਦੋਸ਼ੀਆ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਗ੍ਰਿਫਤਾਰ ਦੋਸ਼ੀਆ ਦੇ ਖਿਲਾਫ ਵੀ ਪਹਿਲਾ ਵੀ ਨਸ਼ੇ ਦੀ ਤਸਕਰੀ, ਅਸਲਾ ਐਕਟ ਅਤੇ ਹੋਰ ਸੰਗੀਨ ਧਾਰਾਵਾ ਤਹਿਤ 05 ਮਾਮਲੇ ਦਰਜ ਹਨ। ਫਰੀਦਕੋਟ ਪੁਲਿਸ ਵੱਲੋਂ ਗ੍ਰਿਫਤਾਰ ਦੋਸ਼ੀਆ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਦੋਸ਼ੀਆ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਬਾਰੀਕੀ ਨਾਲ ਜਾਚ ਕੀਤੀ ਜਾ ਸਕੇ।