263 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਪੁਲਿਸ ਵੱਲੋਂ 263 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਕੀਤਾ ਕਾਬੂ*
Publish Date: Mon, 02 Feb 2026 05:05 PM (IST)
Updated Date: Tue, 03 Feb 2026 04:06 AM (IST)

ਭੋਲਾ ਸ਼ਰਮਾ ਪੰਜਾਬੀ ਜਾਗਰਣ ਜੈਤੋ : ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੇ ਨਿਰਦੇਸ਼ਾਂ ਅਧੀਨ ਚਲ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਨਸ਼ਾ ਤਸਕਰਾ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਸੀ.ਆਈ.ਏ ਸਟਾਫ ਜੈਤੋ ਵੱਲੋਂ ਇੱਕ ਵੱਡੀ ਸਫਲਤਾ ਹਾਸਿਲ ਕਰਦੇ ਹੋਏ 01 ਨਸ਼ਾ ਤਸਕਰਾ ਨੂੰ ਗ੍ਰਿਫ਼ਤਾਰ ਕਰਕੇ ਉਹਨਾ ਪਾਸੋ 263 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਗ੍ਰਿਫ਼ਤਾਰ ਦੋਸ਼ੀ ਦੀ ਪਹਿਚਾਣ ਸੁਖਜਿੰਦਰ ਸਿੰਘ ਉਰਫ ਬੱਬੀ ਵਜੋ ਹੋਈ ਹੈ, ਜੋ ਕਿ ਫਾਜਿਲਕਾ ਜਿਲ੍ਹਾ ਦੇ ਪਿੰਡ ਮੋਹਰ ਸਿੰਘ ਵਾਲਾ ਹਥਾਰ ਦਾ ਰਿਹਾਇਸ਼ੀ ਹੈ। ਪੁਲਿਸ ਪਾਰਟੀ ਵੱਲੋਂ ਮੌਕੇ ਪਰ ਮੌਜੂਦ 01 ਕਾਰ ਇੱਕ ਇਨੋਵਾ ਕਾਰ ਨੂੰ ਕਬਜੇ ਵਿੱਚ ਲਿਆ ਗਿਆ ਹੈ।ਜਾਣਕਾਰੀ ਮੁਤਾਬਿਕ 01 ਫਰਵਰੀ ਨੂੰ ਥਾਣੇਦਾਰ ਚਰਨਜੀਤ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਜੈਤੋ ਪੁਲਿਸ ਪਾਰਟੀ ਸਮੇਤ ਗਸਤ ਅਤੇ ਚੈਕਿੰਗ ਦੇ ਸਬੰਧ ਵਿੱਚ ਪਿੰਡ ਮੱਤਾ ਤੋ ਪਿੰਡ ਹਰੀ ਨੌ ਨੂੰ ਜਾ ਰਹੇ ਸੀ ਤਾਂ ਪੁਲ ਸੂਆ ਹਰੀ ਨੌ ਦੇ ਨਜਦੀਕ ਇੱਕ ਚਿੱਟੇ ਰੰਗ ਗੱਡੀ ਸੜਕ ਵਾਲੇ ਪਾਸੇ ਨੂੰ ਮੂੰਹ ਕਰਕੇ ਸ਼ੱਕੀ ਹਾਲਤ ਵਿੱਚ ਖੜੀ ਦਿਖਾਈ ਦਿੱਤੀ, ਜਿਸ ਨੂੰ ਸ਼ੱਕ ਦੀ ਬਿਨਾਹ ਪਰ ਚੈੱਕ ਕੀਤਾ ਤਾਂ ਉਸ ਵਿੱਚ ਦੋਸ਼ੀ ਸੁਖਜਿੰਦਰ ਸਿੰਘ ਉਰਫ ਬੱਬੀ ਬੈਠਾ ਮਿਲਿਆ, ਜਿਸ ਦੀ ਤਲਾਸ਼ੀ ਲਈ ਸੰਜੀਵ ਕੁਮਾਰ ਡੀ.ਐਸ.ਪੀ (ਸ:ਡ) ਕੋਟਕਪੂਰਾ ਮੌਕਾ ਪਰ ਪਹੁੰਚੇ। ਜਿਹਨਾ ਦੀ ਹਾਜਰੀ ਵਿੱਚ ਪੁਲਿਸ ਪਾਰਟੀ ਵੱਲੋਂ ਤਲਾਸ਼ੀ ਕਰਨ ਤੇ ਗੱਡੀ ਦੇ ਗੇਅਰ ਲੀਵਰ ਦੇ ਪਾਸੋ 263 ਗ੍ਰਾਮ ਹੈਰੋਇਨ ਸਮੇਤ ਬਰਾਮਦ ਹੋਈ। ਇਸ ਸਬੰਧੀ ਥਾਣਾ ਸਦਰ ਕੋਟਕਪੂਰਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਜਦ ਦੋਸ਼ੀ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਇਹਨਾ ਦੇ ਖਿਲਾਫ ਇਸ ਤੋ ਪਹਿਲਾ ਵੀ ਨਸ਼ੇ ਦੀ ਤਸਕਰੀ ਸਬੰਧੀ 02 ਮੁਕੱਦਮੇ ਦਰਜ ਹਨ।