2027 ’ਚ ‘ਆਪ’ ਦੀ ਸਰਕਾਰ ਬਣਨ ਤੋਂ ਕੋਈ ਸਿਆਸੀ ਪਾਰਟੀ ਨਹੀਂ ਰੋਕ ਸਕਦੀ : ‘ਆਪ’ ਆਗੂ
2027 ’ਚ ‘ਆਪ’ ਦੀ ਸਰਕਾਰ ਬਣਨ ਤੋਂ ਕੋਈ ਸਿਆਸੀ ਪਾਰਟੀ ਨਹੀਂ ਰੋਕ ਸਕਦੀ : ‘ਆਪ’ ਆਗੂ
Publish Date: Wed, 08 Apr 2026 03:51 PM (IST)
Updated Date: Thu, 09 Apr 2026 04:00 AM (IST)
‘ਆਪ’ ਸਰਕਾਰ ਦੇ ਕਾਰਜਾਂ ਦੀ ਕੀਤੀ ਸ਼ਲਾਘਾ
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਰਤੋੜ ਯਤਨਾਂ ਨਾਲ ਕੰਮ ਕਰ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਹਰ ਵਾਅਦੇ ਤੇ ਖਰੀ ਉੱਤਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ, ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਚੇਅਰਮੈਨ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਬਲਾਕ ਸੰਮਤੀ ਜੈਤੋ ਦੇ ਵਾਈਸ ਚੇਅਰਮੈਨ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡ ਦਲ ਸਿੰਘ ਵਾਲਾ ਦੇ ਸਰਪੰਚ ਡਾ. ਗੁਰਲਾਲ ਸਿੰਘ ਬਰਾੜ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ‘ਆਪ’ ਆਗੂਆਂ ਨੇ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਾਸੀਆਂ ਨਾਲ ਕੀਤੇ ਹੋਏ ਹਰ ਵਾਅਦੇ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੂਰਾ ਕੀਤਾ ਹੈ, ਉਹ ਚਾਹੇ ਹਰ ਘਰ ਨੂੰ 600 ਯੂਨਿਟ ਬਿਜਲੀ ਮਾਫ਼ ਕਰਨਾ, ਖੇਤਾਂ ਵਿਚ ਕਿਸਾਨਾਂ ਨੂੰ ਰਾਤ ਦੀ ਬਜਾਏ ਦਿਨ ਵੇਲੇ ਬਿਜਲੀ ਸਪਲਾਈ ਦੇਣਾ, ਔਰਤਾਂ ਨੂੰ ਬੱਸ ਵਿਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ, 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਨਸ਼ਾ ਮੁਕਤ ਪੰਜਾਬ ਬਣਾਉਣਾ, ਆਮ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐੱਸ.ਸੀ. ਸਮਾਜ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ, ਸਕੂਲਾਂ ਨੂੰ ਸਮਾਰਟ ਬਣਾਉਣ ਦਾ ਵਾਅਦਾ, ਪੰਜਾਬ ਦੇ ਬੱਚਿਆਂ ਲਈ ਵਧੀਆ ਕਾਲਜ ਅਤੇ ਯੂਨੀਵਰਸਿਟੀਆਂ ਬਣਾ ਕੇ ਦੇਣ ਦਾ ਵਾਅਦਾ, ਪਿੰਡਾਂ-ਸ਼ਹਿਰਾਂ ਵਿਚ ਸਿਹਤ ਦੀ ਦੇਖਭਾਲ ਅਤੇ ਸਰੀਰ ਦੀ ਤੰਦਰੁਸਤੀ ਲਈ ਯੋਗਾ ਦੀਆਂ ਕਲਾਸਾਂ ਲਗਵਾਉਣੀਆਂ, ਘਰ ਦੀ ਰਸੋਈ ਦਾ ਰਾਸ਼ਨ ਦੇਣ ਵਰਗੇ ਸਾਰੇ ਵਾਅਦੇ ਪੂਰੇ ਕੀਤੇ ਅਤੇ ਹੁਣ ਸਾਡਾ ਫ਼ਰਜ਼ ਬਣਦਾ ਹੈ ਕਿ ਇਨ੍ਹਾਂ ਕੀਤੇ ਹੋਏ ਵਾਅਦਿਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇ। ਅਗਰ ਅਸੀਂ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਹੋਏ ਕੰਮਾਂ ਨੂੰ ਹਰ ਘਰ ਤੱਕ ਪਹੁੰਚਾ ਦਿੱਤਾ ਤਾਂ 2027 ਵਿਚ ਕੋਈ ਵੀ ਸਿਆਸੀ ਪਾਰਟੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਨਹੀਂ ਰੋਕ ਸਕੇਗੀ ਅਤੇ ਆਮ ਆਦਮੀ ਪਾਰਟੀ ਪਹਿਲਾਂ ਨਾਲੋਂ ਵੀ ਵੱਧ ਸੀਟਾਂ ਜਿੱਤ ਕੇ ਜਿੱਤ ਦੇ ਝੰਡੇ ਗੱਡ ਕੇ ਦੂਜੀ ਵਾਰ ਪੰਜਾਬ ਵਿਚ ਆਪਣੀ ਸਰਕਾਰ ਜ਼ਰੂਰ ਬਣਾਏਗੀ।