ਪੱਤਰ ਪੇ੍ਰਰਕ, ਕੋਟਕਪੂਰਾ : ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਕੌਮੀ ਸੇਵਾ ਯੋਜਨਾ ਵਿਭਾਗ ਵੱਲੋਂ ਕਾਰਜਕਾਰੀ ਪਿ੍ਰਸੀਪਲ ਡਾ. ਹਰੀਸ਼ ਸ਼ਰਮਾ ਦੀ ਅਗਵਾਈ ਹੇਠ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਪੋਸਟਰ ਮੇਕਿੰਗ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਫਰੀਦਕੋਟ ਵੱਲੋ ਪੋ੍. ਆਫ ਐਗਰੀਕਲਚਰ ਇੰਜੀਨੀਅਰਿੰਗ ਡਾ. ਆਰ. ਕੇ. ਸਿੰਘ ਤੇ ਪੋ੍ਫੈਸਰ ਆਫ ਹੌਮ ਸਾਇੰਸ ਡਾ. ਕਰਮਜੀਤ ਕੌਰ ਵੱਲੋਂ ਸ਼ਮੂਲੀਅਤ ਕੀਤੀ ਗਈ। ਮੁਕਾਬਲੇ ਦੌਰਾਨ ਵਲੰਟੀਅਰਜ਼ ਵੱਲੋ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ।

ਇਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਲੜੀਵਾਰ ਆਰਤੀ ਸ਼ਰਮਾ, ਲਵਪ੍ਰਰੀਤ ਕੌਰ ਅਤੇ ਜਸ਼ਨਪ੍ਰਰੀਤ ਕੌਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਭਾਸ਼ਣ ਮੁਕਾਬਲੇ ਵਿਚ ਲੜੀਵਾਰ ਆਰਤੀ ਸ਼ਰਮਾ, ਅਲੀਸ਼ਾ ਅਤੇ ਅਕਾਸ਼ਦੀਪ ਸਿੰਘ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।

ਇਸ ਮੌਕੇ ਡਾ. ਆਰਕੇ ਸਿੰਘ ਨੇ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਤੋਂ ਹੋਣ ਵਾਲੇ ਨੁਕਸਾਨਾਂ ਤੋਂ ਜਾਣੂ ਕਰਵਾਇਆ ਅਤੇ ਪਰਾਲੀ ਦੀ ਸਹੀ ਸਾਂਭ-ਸੰਭਾਲ ਲਈ ਵਰਤੇ ਜਾਣ ਵਾਲੇ ਵੱਖ-ਵੱਖ ਤਰੀਕਿਆਂ ਸਬੰਧੀ ਜਾਣਕਾਰੀ ਦਿੱਤੀ। ਕਾਲਜ ਦੇ ਕਾਰਜਕਾਰੀ ਪਿੰ੍ਸੀਪਲ ਡਾ. ਹਰੀਸ਼ ਸ਼ਰਮਾ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਇਸ ਜਾਣਕਾਰੀ ਨੂੰ ਆਪਣੇ ਆਸ-ਪਾਸ ਲੋਕਾਂ ਨਾਲ ਸਾਂਝਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਜੇਤੂ ਵਿਦਿਆਰਥੀਆ ਨੂੰ ਇਨਾਮ ਵੀ ਵੰਡੇ ਗਏ ਅਤੇ ਐੱਨਐੱਸਐੱਸ ਕੋਆਰਡੀਨੇਟਰ ਪੋ੍. ਰਮਨਪ੍ਰਰੀਤ ਕੌਰ, ਪੋ੍. ਪਿੱਪਲ ਸਿੰਘ, ਪੋ੍. ਅਨੀਤਾ ਬੇਦੀ ਅਤੇ ਸਮੂਹ ਸਟਾਫ ਹਾਜ਼ਰ ਰਿਹਾ।